ਚੰਡੀਗੜ੍ਹ : ਇੱਥੇ ਪੰਜਾਬ ਭਵਨ ਵਿਖੇ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਹਨ। ਮੀਟਿੰਗ 'ਚ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਚਰਚਾ ਹੋ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ! ਜਾਰੀ ਹੋ ਗਈ ਚਿਤਾਵਨੀ, ਸੋਚ-ਸਮਝ ਕੇ ਨਿਕਲੋ ਘਰੋਂ
ਮੁੱਖ ਮੰਤਰੀ ਦਫ਼ਤਰ ਵੱਲੋਂ ਬਕਾਇਦਾ ਤੌਰ ’ਤੇ ਜੋਗਿੰਦਰ ਸਿੰਘ ਉਗਰਾਹਾਂ, ਜ਼ੋਰਾ ਸਿੰਘ ਨਸਰਾਲੀ ਨੂੰ ਮੀਟਿੰਗ ਦਾ ਸੱਦਾ ਪੱਤਰ ਭੇਜਿਆ ਗਿਆ ਸੀ। ਜੋਗਿੰਦਰ ਸਿੰਘ ਉਗਰਾਹਾਂ ਨੇ ਮੀਟਿੰਗ ਤੋਂ ਪਹਿਲਾਂ ਕਿਹਾ ਸੀ ਕਿ ਉਹ ਮੁੱਖ ਮੰਤਰੀ ਨੂੰ ਮੋਰਚੇ ਦੀਆਂ 8 ਮੰਗਾਂ ਦੱਸਣਗੇ।
ਇਹ ਵੀ ਪੜ੍ਹੋ : ਪੰਜਾਬ 'ਚ 5 ਦਿਨ ਸਰਕਾਰੀ ਦਫ਼ਤਰਾਂ 'ਚ ਨਹੀਂ ਹੋਵੇਗਾ ਕੋਈ ਕੰਮ, ਧਿਆਨ ਦੇਣ ਸੂਬੇ ਦੇ ਲੋਕ
ਉੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੀਂ ਖੇਤੀ ਨੀਤੀ ਦਾ ਖਰੜਾ ਤਿਆਰ ਹੈ, ਜਿਸ ਨੂੰ ਉਹ ਮੁੱਖ ਮੰਤਰੀ ਸਾਹਮਣੇ ਜਨਤਕ ਕਰਨ ਦੀ ਮੰਗ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਹੀ ਉਹ ਅਗਲਾ ਫ਼ੈਸਲਾ ਲੈਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 3 ਬੱਚਿਆਂ ਦੀ ਮਾਂ ਨੂੰ ਮਿਲੀ ਦਰਦਨਾਕ ਮੌਤ
NEXT STORY