ਸੰਗਰੂਰ (ਦਲਜੀਤ ਸਿੰਘ ਬੇਦੀ, ਸਿੰਗਲਾ) : ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਅਧੀਨ ਅੱਜ ਸੰਗਰੂਰ ਵਿਖੇ ਵੀ ਰੇਲਵੇ ਸਟੇਸ਼ਨ 'ਤੇ ਧਰਨਾ ਚਲਾ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਤੋਂ ਰੋਸ ਮਾਰਚ ਕਰਦਿਆਂ ਮਹਾਂਵੀਰ ਚੌਕ ਸੰਗਰੂਰ 'ਚ ਦਿੱਲੀ- ਲੁਧਿਆਣਾ ਅਤੇ ਬਠਿੰਡਾ- ਚੰਡੀਗੜ੍ਹ ਮਾਰਗ ਨੂੰ ਜਾਮ ਕਰਕੇ ਰੱਖਿਆ ਗਿਆ। ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਖੇਤੀ ਬਿੱਲ ਵਾਪਸ ਲੈਣ ਦੀ ਮੰਗ ਕੀਤੀ। ਚੱਕਾ ਜਾਮ ਮੌਕੇ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ) ਦੇ ਸੂਬਾ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ,ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਕੁੱਲ ਹਿੰਦ ਕਿਸਾਨ ਫੈੱਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ, ਬੀ. ਕੇ. ਯੂ. ਸਿੱਧੂਪੁਰ ਦੇ ਬਿਕਰਮਜੀਤ ਸਿੰਘ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜੀ. ਐੱਸ. ਟੀ., ਦਿਹਾਤੀ ਵਿਕਾਸ ਫੰਡ ਅਤੇ ਮਾਲ ਗੱਡੀਆਂ ਰੋਕ ਕੇ ਸਮੁੱਚੇ ਪੰਜਾਬ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਨਾ ਚਾਹੁੰਦੀ ਹੈ ਅਤੇ ਕੇਂਦਰੀ ਮੰਤਰੀ ਤੇ ਬੀਜੇਪੀ ਆਗੂਆਂ ਵੱਲੋਂ ਅੰਦੋਲਨਕਾਰੀ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਕਿਸਾਨਾਂ ਨੂੰ ਨਕਸਲੀ ਅਤੇ ਦਲਾਲ ਕਹਿ ਕੇ ਭੰਡਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਨੇ ਤਲਵੰਡੀ ਭਾਈ ਅਤੇ ਕੋਟ ਕਰੋੜ ਕਲਾਂ 'ਚ ਧਰਨਾ ਲਗਾਕੇ ਕੀਤਾ ਚੱਕਾ ਜਾਮ
ਕੇਂਦਰ ਦੀਆਂ ਅਜਿਹੀਆਂ ਹਰਕਤਾਂ ਨੇ ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨਾਂ 'ਚ ਗੁੱਸੇ ਦੀ ਲਹਿਰ ਨੂੰ ਤੇਜ ਕੀਤਾ ਹੈ। ਕੇਂਦਰੀ ਹਕੂਮਤ ਦੀਆਂ ਫਾਂਸੀਵਾਦੀ ਤਰੀਕਿਆਂ ਨਾਲ ਕਾਨੂੰਨ ਲਾਗੂ ਕਰਕੇ ਕਿਸਾਨਾਂ ਦੀਆਂ ਜ਼ਮੀਨਾਂ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਹਥਿਆਉਣ ਦੀ ਖੁੱਲ੍ਹ ਦਿੱਤੇ ਜਾਣ 'ਤੇ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਇਹ ਨੀਤੀਆਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਣਗੀਆਂ । ਅੱਜ ਦੇ ਰੋਸ ਧਰਨੇ ਨੂੰ ਇਨ੍ਹਾਂ ਤੋਂ ਬਿਨਾਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਸਕੱਤਰ ਪਰਮਜੀਤ ਕੌਰ ਲੌਂਗੋਵਾਲ , ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਸੂਬਾ ਸਕੱਤਰ ਮਾਘ ਸਿੰਘ ਮਾਣਕੀ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਆਗੂ ਸੁਖਬੀਰ ਸਿੰਘ, ਫਰੀਡਮ ਫਾਈਟਰ ਐਸੋਸੀਏਸ਼ਨ ਦੇ ਸਰਪ੍ਰਸਤ ਸ਼ਮਿੰਦਰ ਕੌਰ ਲੌਂਗੋਵਾਲ ਆਦਿ ਨੇ ਵੀ ਸੰਬੋਧਨ ਕੀਤਾ। ਇਨ੍ਹਾਂ ਤੋਂ ਬਿਨਾਂ ਸ਼ਹਿਰ ਦੇ ਵਪਾਰੀਆਂ, ਫੋਟੋਗ੍ਰਾਫਰ ਐਸੋਸੀਏਸ਼ਨ, ਆੜ੍ਹਤੀ ਐਸੋਸੀਏਸ਼ਨ ਵੱਲੋਂ ਵੀ ਅੱਜ ਦੇ ਚੱਕਾ ਜਾਮ 'ਚ ਸਹਿਯੋਗ ਕੀਤਾ ਗਿਆ। ਅੱਜ ਸੰਗਰੂਰ ਜ਼ਿਲ੍ਹੇ ਅੰਦਰ ਕਿਸਾਨ ਜਥੇਬੰਦੀਆਂ ਦੇ ਸਾਂਝੇ ਫਰੰਟ ਵੱਲੋਂ ਆਈ. ਟੀ. ਆਈ ਚੌਕ ਸੁਨਾਮ, ਜਾਖਲ ਰੋਡ ਲਹਿਰਾ, ਬੱਸ ਸਟੈਂਡ ਭਵਾਨੀਗੜ੍ਹ, ਗਰੇਵਾਲ ਚੌਕ ਮਲੇਰਕੋਟਲਾ, ਕੱਕੜਵਾਲ ਚੌਕ ਧੂਰੀ ਅਤੇ ਕਾਤਰੋਂ ਚੌਕ ਸ਼ੇਰਪੁਰ ਵਿਖੇ ਵੀ ਚੱਕਾ ਜਾਮ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ 20 ਨਵੰਬਰ ਤੱਕ ਮਾਲ ਗੱਡੀਆਂ ਲਈ ਰੇਲਵੇ ਟਰੈਕ ਖੁੱਲ੍ਹੇ ਹਨ ਅਤੇ ਰੇਲਵੇ ਪਲੇਟਫਾਰਮ ਵੀ ਖਾਲੀ ਕੀਤੇ ਜਾਣਗੇ। ਕਾਰਪੋਰੇਟ ਘਰਾਣਿਆਂ ਦੇ ਪੈਟਰੋਲ ਪੰਪ, ਸ਼ਾਪਿੰਗ ਮਾਲ, ਟੋਲ ਪਲਾਜ਼ੇ ਅਤੇ ਭਾਜਪਾ ਆਗੂਆਂ ਦੇ ਘਿਰਾਓ ਹੋਰ ਤੇਜ਼ ਕੀਤੇ ਜਾਣਗੇ ਅਤੇ ਵੱਡੀ ਤਿਆਰੀ ਤੋਂ ਬਾਅਦ 26 ਨਵੰਬਰ ਨੂੰ ਦਿੱਲੀ ਵੱਲ ਕੂਚ ਕੀਤਾ ਜਾਵੇਗਾ ।
ਇਹ ਵੀ ਪੜ੍ਹੋ : ਡਿਟੈਕਟਿਵ ਏਜੰਸੀ ਦੀ ਵੱਡੀ ਕਾਰਵਾਈ, ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਜਲੰਧਰ ਦੇ ਹਸਪਤਾਲ ਦਾ ਕੀਤਾ ਪਰਦਾਫਾਸ਼
ਜਲੰਧਰ: ਪਾਣੀ ਦੇ ਕੁਨੈਕਸ਼ਨ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਹਿੰਸਕ ਰੂਪ, ਹੋਈ ਫਾਇਰਿੰਗ
NEXT STORY