ਭਵਾਨੀਗੜ੍ਹ (ਵਿਕਾਸ) — ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਪਾਵਰਕਾਮ ਦੇ ਸਬ ਡਵੀਜਨ ਦਫਤਰ ਵਿੱਖੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਕੇ ਪਾਵਰਕੋਮ ਖਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ । ਇਸ ਮੌਕੇ ਕਿਸਾਨ ਆਗੂਆਂ ਜਗਤਾਰ ਸਿੰਘ ਕਾਲਾਝਾੜ ਅਤੇ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ ਕੀਤੇ ਕੈਪਟਨ ਸਰਕਾਰ ਆਪਣੇ ਵਾਅਦਿਆਂ ਤੋਂ ਸ਼ਰੇਆਮ ਮੁੱਕਰ ਚੁੱਕੀ ਹੈ ਤੇ ਹੁਣ ਕਿਸਾਨ ਮਜ਼ਦੂਰ ਵਿਰੋਧੀ ਫੈਸਲੇ ਲੈ ਕੇ ਇਸ ਵਰਗ ਨੂੰ ਆਰਥਿਕ ਮੰਦਹਾਲੀ ਵੱਲ ਧੱਕ ਰਹੀ ਹੈ । ਆਗੂਆਂ ਨੇ ਕਿਹਾ ਕਿ ਬੀਤੇ ਸਾਲ 15 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਕੇ ਵੀ ਕਿਸਾਨਾਂ ਨੂੰ ਮੰਡੀਆਂ 'ਚ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਅਤੇ ਵਪਾਰੀਆਂ ਹੱਥੋਂ ਭਾਰੀ ਲੁੱਟ ਕਰਵਾਉਂਣ ਲਈ ਮਜ਼ਬੂਰ ਹੋਣਾ ਪਿਆ ਸੀ ਤੇ ਇਸ ਵਾਰ ਵੀ ਸਰਕਾਰ ਸੂਬੇ 'ਚ ਕਿਸਾਨਾਂ ਨੂੰ 20 ਜੂਨ ਤੋਂ ਝੋਨੇ ਲਾਉਂਣ ਦੇ ਆਦੇਸ਼ ਦੇ ਕੇ ਲੁੱਟ ਕਰਵਾਉਂਣਾ ਚਾਹੁੰਦੀ ਹੈ। ਕਿਸਾਨਾਂ ਨੇ ਦੱਸਿਆ ਕਿ ਅੱਜ ਤੋਂ ਸੂਬੇ ਭਰ 'ਚ ਖੇਤੀ ਮੋਟਰਾਂ ਲਈ 16 ਘੰਟੇ ਅਤੇ ਘਰੇਲੂ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਚਾਲੂ ਕਰਵਾਉਂਣ ਲਈ ਐੱਸ.ਡੀ.ਓ. ਪਾਵਰਕੌਮ ਦਫਤਰ ਭਵਾਨੀਗੜ੍ਹ ਅੱਗੇ ਧਰਨਾ ਦਿੱਤਾ ਗਿਆ ਹੈ, ਜੋ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਧਰਨੇ ਦੌਰਾਨ ਨਿਰਭੈ ਸਿੰਘ,ਜਿੰਦਰ ਸਿੰਘ,ਰਘਵੀਰ ਸਿੰਘ ਘਰਾਚੋਂ,ਬਲਵਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
ਕਵਿੰਦਰ ਗੁਪਤਾ ਦੀ ਪਾਕਿਸਤਾਨ ਨੂੰ ਧਮਕੀ, 'ਹਰਕਤਾਂ ਤੋਂ ਬਾਜ਼ ਆਵੇ'
NEXT STORY