ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸੂਬਾ ਆਗੂ ਸਤਬੀਰ ਸਿੰਘ ਸੁਲਤਾਨੀ, ਤਰਲੋਕ ਸਿੰਘ ਬਹਿਰਾਮਪੁਰ ਅਤੇ ਇਫਟੂ ਦੇ ਜ਼ਿਲ੍ਹਾ ਆਗੂ ਸੁਖਦੇਵ ਰਾਜ ਬਹਿਰਾਮਪੁਰ ਦੀ ਅਗਵਾਈ ਵਿਚ ਸਾਂਝੇ ਤੌਰ 'ਤੇ ਬਹਿਰਾਮਪੁਰ ਪੁਲਸ ਸਟੇਸ਼ਨ ਸਾਹਮਣੇ ਪੁਲਸ ਖਿਲਾਫ ਧਰਨਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਆਗੂ ਸਤਬੀਰ ਸਿੰਘ ਸੁਲਤਾਨੀ ਨੇ ਦੱਸਿਆ ਕਿ ਪਿਛਲੇ ਦਿਨੀਂ ਨੇੜਲੇ ਪਿੰਡ ਬਾਹਮਣੀ ਦੇ ਧਰਮਿੰਦਰ ਸਿੰਘ ਅੱਡਾ ਬਹਿਰਾਮਪੁਰ ਵਿਚ ਆਇਆ ਤਾਂ ਉਥੇ ਸਿਵਲ ਵਰਦੀ ਵਿਚ ਇਕ ਪੁਲਸ ਮੁਲਾਜ਼ਮ ਨੇ ਉਸ ਨੂੰ ਰੁਕਣ ਲਈ ਕਿਹਾ। ਜਦੋਂ ਧਰਮਿੰਦਰ ਸਿੰਘ ਨੇ ਆਪਣੇ ਮੋਟਰਸਾਈਕਲ ਨੂੰ ਰੋਕਿਆ ਤਾਂ ਸਿਵਲ ਵਰਦੀ ਵਿਚ ਖੜੇ ਪੁਲਸ ਕਰਮਚਾਰੀ ਨੇ ਉਸ ਨਾਲ ਬੁਰਾ ਵਿਵਹਾਰ ਕੀਤਾ ਅਤੇ ਮਾਰ-ਕੁਟਾਈ ਕੀਤੀ ਅਤੇ ਉਸਦਾ ਚਲਾਨ ਕੱਟ ਕੇ 1000 ਰੁਪਏ ਵੀ ਲੈ ਲਏ ਸਨ।
ਆਗੂਆਂ ਨੇ ਕਿਹਾ ਕਿ ਪੁਲਸ ਵਲੋਂ ਇਸ ਤਰ੍ਹਾਂ ਜਨਤਕ ਤੌਰ 'ਤੇ ਮਾਰ-ਕੁਟਾਈ ਕਰਨਾ ਗਲਤ ਹੈ ਸੀ ਜਿਸ ਦੇ ਰੋਸ ਵਜੋਂ ਅੱਜ ਸਮੂਹ ਜਥੇਬੰਦੀਆਂ ਦੇ ਆਗੂਆਂ ਵੱਲੋਂ ਵੱਡੀ ਗਿਣਤੀ ਵਿਚ ਇਕੱਠ ਕਰਕੇ ਧਰਨਾ ਦਿੱਤਾ ਗਿਆ। ਇਹ ਧਰਨਾ ਪ੍ਰਦਰਸ਼ਨ ਕਰੀਬ 2 ਘੰਟੇ ਚੱਲਿਆ ਜਿਸ ਤੋਂ ਉਪਰੰਤ ਕਿਸਾਨਾਂ ਵੱਲੋਂ ਪੁਲਸ ਪ੍ਰਸ਼ਾਸਨ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਅਖੀਰ ਵਿਚ ਡੀਐੱਸਪੀ ਦੀਨਾਨਗਰ ਰਜਿੰਦਰ ਮਿਹਨਾਸ ਵੱਲੋਂ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਪੁਲਿਸ ਕਰਮਚਾਰੀ ਵੱਲੋਂ ਇਸ ਤਰਾਂ ਦੀ ਗਲਤੀ ਨਹੀਂ ਕੀਤੀ ਜਾਏਗੀ।
ਲੁੱਟਮਾਰ ਦੀ ਯੋਜਨਾ ਬਣਾ ਰਹੇ ਦੋ ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
NEXT STORY