ਚੰਡੀਗੜ੍ਹ (ਰਮਨਜੀਤ) : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਚ ਸ਼ਾਂਤਮਈ ਧਰਨਾ ਦੇਣ ਜਾ ਰਹੇ ਕਿਸਾਨਾਂ 'ਤੇ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ ਆਇਆ ਹੈ। ਕੇਂਦਰ ਵਲੋਂ ਕਿਸਾਨਾਂ ਨੂੰ ਦਿੱਲੀ ਦੇ ਬਾਰਡਰ 'ਤੇ ਰੋਕਣ ਦੇ ਫ਼ੈਸਲੇ ਨੂੰ ਆਮ ਆਦਮੀ ਪਾਰਟੀ ਨੇ ਗ਼ਲਤ ਕਰਾਰ ਦਿੱਤਾ ਹੈ। 'ਆਪ' ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਦਿੱਲੀ ਆਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ 'ਆਪ' ਨੇ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਕਿਸਾਨਾਂ ਲਈ ਮਾਸਕ, ਸੈਨੇਟਾਈਜ਼ਰ ਆਦਿ ਦੀ ਵਿਵਸਥਾ ਦੇ ਨਾਲ-ਨਾਲ ਉਨ੍ਹਾਂ ਦੇ ਰਹਿਣ, ਖਾਣ-ਪੀਣ ਦੀ ਵਿਵਸਥਾ ਵੀ ਕਰੇਗਾ ਅਤੇ ਕਿਸਾਨਾਂ ਦੀ ਸਿਹਤ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਵਲੋਂ ਜਾਰੀ ਬਿਆਨ ਵਿਚ ਆਖਿਆ ਗਿਆ ਹੈ ਕਿ ਦਿੱਲੀ ਸਰਕਾਰ ਕਿਸਾਨਾਂ ਦੀ ਹਰ ਮਦਦ ਕਰੇਗੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਕਿਸਾਨਾਂ ਦੀ ਸੇਵਾ ਵਿਚ ਦਿਨ ਰਾਤ ਕੰਮ ਕਰਨਗੇ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕੇਂਦਰ ਨੂੰ ਫਿਰ ਦਿੱਤੀ ਚਿਤਾਵਨੀ
ਦਿੱਲੀ ਸਰਕਾਰ ਨੇ ਠੁਕਰਾਈ 9 ਸਟੇਡੀਅਮ ਨੂੰ ਅਸਥਾਈ ਜੇਲਾਂ ਬਣਾਉਣ ਦੀ ਮੰਗ
ਇਥੇ ਇਹ ਵੀ ਦੱਸਣਯੋਗ ਹੈ ਕਿ ਦਿੱਲੀ ਸਰਕਾਰ ਨੇ ਦਿੱਲੀ ਪੁਲਸ ਦੀ 9 ਖੇਡ ਮੈਦਾਨਾਂ ਨੂੰ ਅਸਥਾਈ ਜੇਲਾਂ ਬਣਾਉਣ ਦੀ ਮੰਗ ਠੁਕਰਾ ਦਿੱਤੀ ਹੈ। ਦਿੱਲੀ ਪੁਲਸ ਨੇ ਕਿਸਾਨਾਂ ਦੀ ਗ੍ਰਿਫ਼ਤਾਰੀ ਲਈ ਸਟੇਡੀਅਮ ਨੂੰ ਜੇਲ ਬਣਾਉਣ ਦੀ ਮੰਗ ਕੀਤੀ ਸੀ। ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ 'ਤੇ ਟਵੀਟ ਕਰਕੇ ਦੱਸਿਆ ਕਿ ਦਿੱਲੀ ਸਰਕਾਰ ਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਦੇਖਦੇ ਹੋਏ, ਖੇਡ ਮੈਦਾਨਾਂ ਨੂੰ ਜੇਲਾਂ ਬਣਾਉਣ ਦੀ ਅਰਜ਼ੀ ਨਾਮਜ਼ੂਰ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕੇਜਰੀਵਾਲ ਸਰਕਾਰ ਨੇ ਦਿੱਲੀ ਸਰਕਾਰ ਨੂੰ ਨਸੀਹਤ ਦਿੰਦਿਆਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨਣ ਲਈ ਆਖਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਤੋਂ ਨਾਈਟ ਕਰਫਿਊ ਦਾ ਐਲਾਨ, ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼
'ਫਾਸ਼ੀ ਹਮਲਿਆਂ ਵਿਰੋਧੀ ਫਰੰਟ' ਵੱਲੋਂ ਮੋਦੀ-ਖੱਟੜ ਦੀ ਤਾਨਾਸ਼ਾਹੀ ਵਿਰੁੱਧ 29 ਨੂੰ ਜਲੰਧਰ ਵਿਖੇ ਰੋਸ ਮੁਜ਼ਾਹਰਾ
NEXT STORY