ਬਠਿੰਡਾ (ਪਰਮਿੰਦਰ) : ਕੇਂਦਰ ਸਰਕਾਰ ਦੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ਼ ਲਗਭਗ ਢਾਈ ਮਹੀਨੇ ਤੋਂ ਚੱਲ ਰਹੇ ਪ੍ਰਦਰਸ਼ਨ ਦਰਮਿਆਨ ਅੱਜ ਕਿਸਾਨਾਂ ਵਲੋਂ ਬਠਿੰਡਾ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦਾ ਭਾਰੀ ਵਿਰੋਧ ਕੀਤਾ ਗਿਆ। ਕਿਸਾਨਾਂ ਨੂੰ ਰੋਕਣ ਲਈ ਪੁਲਸ ਨੇ ਮੀਟਿੰਗ ਵਾਲੀ ਥਾਂ ਦੀ ਚਾਰੇ ਪਾਸਿਆਂ ਤੋਂ ਬੈਰੀਕੇਡ ਲਗਾ ਕੇ ਘੇਰਾਬੰਦੀ ਕੀਤੀ ਹੋਈ ਸੀ। ਪਰੰਤੂ ਕਿਸਾਨ ਪੁਲਸ ਦੇ ਬੈਰੀਕੇਡ ਤੋੜ ਕੇ ਅੱਗੇ ਵਧਣ 'ਚ ਸਫਲ ਰਹੇ।
ਇਹ ਵੀ ਪੜ੍ਹੋ : ਨਗਰ-ਨਿਗਮ ਚੋਣਾਂ ਤੋਂ ਬਾਅਦ ਸੂਬੇ ਦੀ ਜਨਤਾ 'ਤੇ ਨਵਾਂ ਬੋਝ ਪਾਉਣ ਦੀ ਤਿਆਰੀ 'ਚ ਪੰਜਾਬ ਸਰਕਾਰ
ਇਸ ਦੌਰਾਨ ਕਿਸਾਨਾਂ ਅਤੇ ਪੁਲਸ ਦਰਮਿਆਨ ਧੱਕਾ-ਮੁੱਕੀ ਵੀ ਹੋਈ। ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ 'ਚ ਸਮਾਗਮ ਵਾਲੀ ਥਾਂ ਦੇ ਬਾਹਰ ਧਰਨਾ ਲਗਾ ਕੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤਕ ਕੇਂਦਰ ਦੀ ਭਾਜਪਾ ਸਰਕਾਰ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤਕ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ।
ਇਹ ਵੀ ਪੜ੍ਹੋ : 26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨਾਲ ਹੁਣ ਤਕ ਕਿਸਾਨਾਂ ਦੀਆਂ 11 ਬੈਠਕਾਂ ਹੋ ਚੁੱਕੀਆਂ ਹਨ, ਜੋ ਫਿਲਹਾਲ ਅਜੇ ਤਕ ਬੇਨਤੀਜਾ ਰਹੀਆਂ ਹਨ। ਇਸ ਤੋਂ ਇਲਾਵਾ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 59ਵਾਂ ਦਿਨ ਹੈ। ਤਮਾਮ ਪਰੇਸ਼ਾਨੀਆਂ ਤੋਂ ਬਾਅਦ ਵੀ ਕਿਸਾਨਾਂ ਦਾ ਆਖਣਾ ਹੈ ਕਿ ਜਦੋਂ ਤਕ ਤਿੰਨੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਅੰਦੋਲਨ ਖ਼ਤਮ ਨਹੀਂ ਹੋਵੇਗਾ। ਉਥੇ ਹੀ ਬੀਤੇ ਦਿਨੀਂ ਯਾਨੀ ਸ਼ੁੱਕਰਵਾਰ ਨੂੰ ਸਰਕਾਰ ਅਤੇ ਕਿਸਾਨਾ ਜਥੇਬੰਦੀਆਂ ਵਿਚਾਲੇ 11ਵੇਂ ਗੇੜ੍ਹ ਦੀ ਬੈਠਕ ਹੋਈ ਸੀ ਜੋ ਬੇਨਤੀਜਾ ਰਹੀ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਪਿਆਰ ਨਾਲ ਮਨਾਓਗੇ ਤਾਂ ਮੰਨ ਜਾਣਗੇ, ਤੁਸੀਂ ਡਾਂਗ ਚੁੱਕੋਗੇ ਤਾਂ ਉਹ ਵੀ ਚੁੱਕ ਲੈਣਗੇ : ਕੈਪਟਨ
ਇਸ ਤੋਂ ਪਹਿਲਾਂ ਹੋਈ ਬੈਠਕ ਵਿਚ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਸਾਹਮਣੇ ਡੇਢ ਸਾਲ ਤਕ ਲਈ ਖੇਤੀ ਬਿੱਲਾਂ ’ਤੇ ਰੋਕ ਲਗਾਉਣ ਦੀ ਪੇਸ਼ਕਸ਼ ਕੀਤੀ ਸੀ, ਜਿਸ ਨੂੰ ਕਿਸਾਨਾਂ ਨੇ ਨਾਮਨਜ਼ੂਰ ਕਰ ਦਿੱਤਾ, ਕਿਸਾਨਾਂ ਦਾ ਆਖਣਾ ਹੈ ਕਿ ਕਾਨੂੰਨ ਰੱਦ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਕੁੱਝ ਮਨਜ਼ੂਰ ਨਹੀਂ ਹੈ।
ਇਹ ਵੀ ਪੜ੍ਹੋ : ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਸਬੰਧੀ ਕਿਸਾਨਾਂ ਦੇ ਹਰ ਤੌਖ਼ਲੇ ਨੂੰ ਦੂਰ ਕਰੇਗੀ ਪੰਜਾਬ ਸਰਕਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜਾਅਲੀ ਆਈ. ਡੀ. ਬਣਾ ਕੇ ਕੁੜੀ ਨੂੰ ਬਦਨਾਮ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
NEXT STORY