ਫਿਰੋਜ਼ਪੁਰ (ਹਰਚਰਨ ਸਿੰਘ, ਬਿੱਟੂ) - ਅੱਜ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੋਣ ਵਾਲੀ ਰੈਲੀ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਸੜਕਾਂ ’ਤੇ ਜਾਮ ਲਗਾਏ ਹੋਏ ਸਨ। ਇਸ ਜਾਮ ਕਾਰਨ ਪ੍ਰਧਾਨ ਮੰਤਰੀ ਮੋਦੀ ਵਾਪਸ ਦਿੱਲੀ ਚਲੇ ਗਏ ਅਤੇ ਇਹ ਰੈਲੀ ’ਚ ਸ਼ਾਮਲ ਨਹੀਂ ਹੋਏ। ਇਸੇ ਦੌਰਾਨ ਕਿਸਾਨ ਆਗੂ ਨੇ ਫਿਰੋਜ਼ਪੁਰ ਛਾਉਣੀ ਦੇ ਮੁੱਖ ਚੌਕਾਂ ਅਤੇ ਹੋਰ ਸੜਕਾਂ ਤੇ ਲੱਗੇ ਹੋਏ ਭਾਜਪਾ ਆਗੂਆਂ ਵਾਲੇ ਫਲੈਕਸ ਬੋਰਡ ਨੂੰ ਪਾੜ ਦਿੱਤਾ, ਜਦਕਿ ਹੋਰਨਾਂ ਪਾਰਟੀਆਂ ਦੇ ਫਲੈਕਸ ਬੋਰਡਾਂ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਕੋਰੋਨਾ ਬਲਾਸਟ : 4 ਡਾਕਟਰ, ਇਕ BSF ਜਵਾਨ, 6 ਵਿਦਿਆਰਥੀਆਂ ਸਣੇ 33 ਲੋਕ ਪਾਜ਼ੇਟਿਵ
ਦੱਸ ਦੇਈਏ ਕਿ ਸੜਕਾਂ ’ਤੇ ਲੱਗੇ ਇਨ੍ਹਾਂ ਧਰਨਿਆਂ ਦੌਰਾਨ ਕਿਸਾਨਾਂ ਨੇ ਬਾਹਰੋਂ ਆਉਣ ਵਾਲੇ ਭਾਜਪਾ ਵਰਕਰਾਂ ਦੀ ਫਿਰੋਜ਼ਪੁਰ ਵਿਚ ਐਂਟਰੀ ਬੰਦ ਕੀਤੀ ਹੋਈ ਸੀ। ਕਿਸਾਨਾਂ ਦੇ ਜ਼ਬਰਦਸਤ ਵਿਰੋਧ ਕਰਕੇ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆਂ ਨੂੰ ਧਿਆਨ ਵਿਚ ਰੱਖਦਿਆਂ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਰੈਲੀ ਰੱਦ ਕਰ ਦਿੱਤੀ ਗਈ। ਇਸ ਮੌਕੇ ਕਿਸਾਨਾਂ ਨੇ ਭਾਜਪਾ ਦੀ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਜੋਰਦਾਰ ਨਾਅਰੇਬਾਜ਼ੀ ਵੀ ਕੀਤੀ ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ
PM ਮੋਦੀ ਦੀ ਰੈਲੀ ਰੱਦ ਹੋਣ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਆਇਆ ਸਾਹਮਣੇ
NEXT STORY