ਤਲਵੰਡੀ ਸਾਬੋ (ਮੁਨੀਸ਼)- ਪੰਜਾਬ ਦੀ ਕਾਂਗਰਸ ਸਰਕਾਰ ਵੱਲੋ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਉਨ੍ਹਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੂੰ ਸਵਾ ਚਾਰ ਸਾਲ ਬੀਤ ਜਾਣ ਤੋ ਬਾਅਦ ਵੀ ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਹੋ ਸਕਿਆਂ ਜਿਸ ਕਰਕੇ ਲਗਾਤਾਰ ਪੰਜਾਬ ਦੇ ਕਿਸਾਨ ਕਰਜ਼ੇ ਦੇ ਬੋਝ ਕਰਕੇ ਮੌਤ ਨੂੰ ਗਲੇ ਲਗਾ ਰਹੇ ਹਨ। ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਰਾਮਾਂ ਦੇ ਕਿਸਾਨ ਸਤਿੰਦਰ ਸਿੰਘ ਨੇ ਵੀ ਕਰਜ਼ੇ ਦਾ ਬੋਝ ਨਾ ਸਹਾਰਦੇ ਹੋਏ ਆਖਰ ਕਾਰ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ : ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਪਿਉ ਨੇ ਗੋਲ਼ੀ ਮਾਰ ਕੇ ਕਤਲ ਕੀਤਾ ਪੁੱਤ
ਮ੍ਰਿਤਕ ਕਿਸਾਨ ਦੇ ਸਿਰ ਤਕਰੀਬਨ ਸੱਤ ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਸਤਿੰਦਰ ਸਿੰਘ ਅਕਸਰ ਪ੍ਰੇਸ਼ਾਨ ਰਹਿੰਦਾ ਸੀ।ਘਰ ਦੇ ਚੁਬਾਰੇ ਵਿਚ ਸਤਿੰਦਰ ਸਿੰਘ ਵੱਲੋਂ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ ਗਈ। ਮ੍ਰਿਤਕ ਕਿਸਾਨ ਦੀ ਲਾਸ਼ ਦਾ ਰਾਮਾਂ ਮੰਡੀ ਪੁਲਸ ਨੇ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕਰਕੇ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ : ਚੋਣਾਂ 'ਚ ਤਲਵਾਰਾਂ ਚਲਾਉਣ ਵਾਲੇ ਅਕਾਲੀਆਂ ਤੇ ਕਾਂਗਰਸੀਆਂ 'ਤੇ ਪੁਲਸ ਦੀ ਵੱਡੀ ਕਾਰਵਾਈ
ਸ਼ਰਮਨਾਕ ! ਦਿਓਰ ਨਾਲ ਮਿਲ ਭਰਜਾਈ ਨੇ ਚਾੜ੍ਹਿਆ ਚੰਨ, ਭਾਲ 'ਚ ਪੁਲਸ
NEXT STORY