ਗੁਰੂਹਰਸਹਾਏ (ਆਵਲਾ) : ਇਕ ਪਾਸੇ ਕਾਂਗਰਸ ਸਰਕਾਰ ਕਿਸਾਨਾਂ ਦੇ ਕਰਜ਼ੇ ਮੁਆਫ ਕਰ ਰਹੀ ਹੈ ਅਤੇ ਦੂਸਰੇ ਪਾਸੇ ਫਿਰ ਵੀ ਕਿਸਾਨ ਕਰਜ਼ੇ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਰਹੇ ਹਨ। ਬੀਤੇ ਦਿਨ ਗੁਰੂਹਰਸਹਾਏ ਦੇ ਪਿੰਡ ਨੋ ਬਹਿਰਾਮ ਸ਼ੇਰ ਸਿੰਘ ਵਾਲਾ ਦੇ ਨੌਜਵਾਨ ਕਿਸਾਨ ਸੁਖਦਿਆਲ ਸਿੰਘ (22) ਪੁੱਤਰ ਜਗੀਰ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੀਆਂ 5 ਭੈਣਾਂ, ਪਤਨੀ ਤੇ 2 ਸਾਲ ਦਾ ਬੱਚਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਿਵਾਰ ਵੱਡਾ ਹੋਣ ਕਾਰਨ ਅਤੇ ਉਪਰੋਂ ਕਰਜ਼ੇ ਦਾ ਬੋਝ ਹੋਣ ਕਾਰਨ ਸੁਖਦਿਆਲ ਸਿੰਘ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕੋਲ ਸਿਰਫ 3 ਕਿਲੇ ਜ਼ਮੀਨ ਸੀ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਵਿਧਾਇਕ ਰਾਣਾ ਸੋਢੀ ਦੇ ਸੈਕਟਰੀ ਨਸੀਬ ਸਿੰਘ ਸੰਧੂ ਨੇ ਵਿਸ਼ੇਸ਼ ਤੌਰ 'ਤੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਹਰ ਸੰਭਵ ਮਦਦ ਦਿਵਾਉਣ ਦਾ ਭਰੋਸਾ ਦਿੱਤਾ।
ਹਨੀ ਫੱਤਣਵਾਲਾ ਨੇ ਕਰਵਾਈ ਪਿੰਡ ਬਧਾਈ 'ਚ ਕਣਕ ਦੀ ਖਰੀਦ ਸ਼ੁਰੂ
NEXT STORY