ਭਵਾਨੀਗੜ੍ਹ (ਸੋਢੀ) : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਮੰਗਲਵਾਰ ਨੂੰ ਇਥੋਂ ਨੇੜਲੇ ਪਿੰਡ ਫੱਗੂਵਾਲਾ ਦੇ ਬੱਸ ਸਟੈਂਡ 'ਤੇ ਕੇਂਦਰ ਸਰਕਾਰ ਦੇ ਬਜਟ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਵਿੱਤ ਮੰਤਰੀ ਅਰੁਣ ਜੇਤਲੀ ਦਾ ਪੁਤਲਾ ਸਾੜਿਆ। ਇਸ ਮੌਕੇ ਯੂਨੀਅਨ ਦੇ ਬਲਾਕ ਜਨਰਲ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਜਦੋਂ ਦੇਸ਼ ਅਤੇ ਪੰਜਾਬ ਅੰਦਰ ਹਜ਼ਾਰਾਂ ਕਿਸਾਨ ਕਰਜ਼ੇ ਦੇ ਭਾਰ ਕਾਰਨ ਖੁਦਕੁਸ਼ੀਆਂ ਕਰ ਰਹੇ ਹਨ ਤਾਂ ਦੂਜੇ ਪਾਸੇ ਕੇਂਦਰ ਸਰਕਾਰ ਨੇ ਆਪਣੇ ਸਾਲਾਨਾ ਬਜਟ ਵਿਚ ਕਿਸਾਨਾਂ ਦੀ ਰਾਹਤ ਲਈ ਕੋਈ ਵੀ ਤਜਵੀਜ਼ ਨਹੀਂ ਰੱਖੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਫਸਲ ਦੇ ਭਾਅ ਸਵਾਮੀਨਾਥਨ ਦੀ ਰਿਪੋਰਟ ਨਾਲ ਜੋੜਨ ਅਤੇ ਕੈਪਟਨ ਸਰਕਾਰ ਕਿਸਾਨੀ ਕਰਜ਼ੇ 'ਤੇ ਲਕੀਰ ਫੇਰਨ ਦੇ ਚੋਣ ਵਾਅਦਿਆਂ ਤੋਂ ਮੁੱਕਰ ਗਈਆਂ ਹਨ । ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਖੇਤੀ ਮੋਟਰਾਂ 'ਤੇ ਮੀਟਰ ਲਗਾਉਣ ਦੇ ਕੋਝੇ ਯਤਨ ਕਰ ਰਹੀ ਹੈ, ਜੋ ਕਿ ਕਿਸੇ ਵੀ ਕੀਮਤ 'ਤੇ ਨਹੀਂ ਲੱਗਣ ਦਿੱਤੇ ਜਾਣਗੇ।
ਸਰਕਾਰੀ ਗਊਸ਼ਾਲਾ 'ਚ ਨਹੀਂ ਰੱਖਿਆ ਜਾਂਦਾ ਗਊਆਂ ਦਾ ਧਿਆਨ, 5 ਮਹੀਨੇ 'ਚ ਘੱਟ ਹੋਈ ਗਿਣਤੀ
NEXT STORY