Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    7:12:05 PM

  • hormuz foreign ship runs aground after ignoring approved route

    'ਨਿਰਧਾਰਤ ਰਸਤੇ ਦੀ ਨਹੀਂ ਕੀਤੀ ਵਰਤੋਂ', ਸਟ੍ਰੇਟ...

  • traffic police officer accused of taking a 100 bribe video goes viral

    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ...

  • 48 hours are important in punjab 5 days heavy rain yellow alert issue

    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ,...

  • many rules have changed for lpg customers from today

    LPG ਗਾਹਕਾਂ ਲਈ ਅੱਜ ਤੋਂ ਬਦਲ ਗਏ ਕਈ ਨਿਯਮ, ਸਿਲੰਡਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜਦੋਂ ਤੱਕ ਮੇਰੀ ਸਰਕਾਰ ਹੈ, ਕਿਸਾਨਾਂ ਨੂੰ ਮੁਫਤ ਬਿਜਲੀ ਮਿਲਦੀ ਰਹੇਗੀ : ਕੈਪਟਨ

PUNJAB News Punjabi(ਪੰਜਾਬ)

ਜਦੋਂ ਤੱਕ ਮੇਰੀ ਸਰਕਾਰ ਹੈ, ਕਿਸਾਨਾਂ ਨੂੰ ਮੁਫਤ ਬਿਜਲੀ ਮਿਲਦੀ ਰਹੇਗੀ : ਕੈਪਟਨ

  • Updated: 30 May, 2020 06:52 PM
Chandigarh
farmers  free electricity  capt  amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਮੁਫਤ ਬਿਜਲੀ ਦੀ ਸਹੂਲਤ ਵਾਪਸ ਲੈਣ ਦੇ ਦੋਸ਼ਾਂ ਨੂੰ ਮੁੱਢੋਂ ਹੀ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਵੱਲੋਂ ਪੇਸ਼ ਕੀਤੇ ਵਿੱਤੀ ਘਾਟੇ ਦੇ ਵਾਧੇ ਦੇ ਹਿੱਸੇ ਨੂੰ ਛੱਡਣ ਲਈ ਤਿਆਰ ਹੈ ਪਰ ਕਿਸੇ ਵੀ ਕੀਮਤ 'ਤੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰੇਗੀ। ਕੇਂਦਰ ਵੱਲੋਂ ਮੁਫਤ ਬਿਜਲੀ ਦੇ ਬਦਲ ਵਜੋਂ ਕਿਸਾਨਾਂ ਨੂੰ ਡੀ.ਬੀ.ਟੀ. ਰਾਹੀਂ ਫਾਇਦਾ ਦੇਣ ਦੇ ਸੁਝਾਅ ਨੂੰ ਸਿਰੇ ਤੋਂ ਖਾਰਜ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਉਹ ਬਿਲਕੁਲ ਵੀ ਨਹੀਂ ਸਹਿਣਗੇ ਅਤੇ ਇਹ ਸਿੱਧੇ ਤੌਰ 'ਤੇ ਦੇਸ਼ ਦੇ ਸੰਘੀ ਢਾਂਚੇ ਉਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਕੇਂਦਰ ਕੋਲ ਉਠਾਉਣਗੇ ਕਿ ਕੋਵਿਡ ਮਹਾਮਾਰੀ ਦੇ ਚੱਲਦਿਆਂ ਵਿੱਤੀ ਸਹਾਇਤਾ ਵਧਾਉਣ ਦੀ ਆੜ ਵਿੱਚ ਵਿੱਤੀ ਘਾਟਾ ਝੱਲ ਰਹੇ ਸੂਬੇ ਵਿੱਚ ਕਿਸਾਨ ਵਿਰੋਧੀ ਸ਼ਰਤ ਲਾਗੂ ਨਹੀਂ ਕਰ ਸਕਦੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਹੈ, ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਮਿਲਦੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਕਰਜ਼ਾ ਲਵੇਗੀ ਅਤੇ ਭਾਰਤ ਸਰਕਾਰ ਸੂਬਾ ਸਰਕਾਰ ਉਤੇ ਅਧਿਕਾਰਤ ਕਰਜ਼ਾ ਲੈਣ ਲਈ ਸ਼ਰਤਾਂ ਥੋਪ ਨਹੀਂ ਸਕਦੀ।
ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਤੇ ਵਰ੍ਹਦਿਆਂ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਦੁਸ਼ਕਰਮਾਂ ਦਾ ਦੋਸ਼ ਸੂਬਾ ਸਰਕਾਰ ਉਤੇ ਨਾ ਮੜਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਾਰਚ 2017 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਕਿਸਾਨਾਂ ਨੂੰ ਨਿਰਵਿਘਨ ਮੁਫਤ ਬਿਜਲੀ ਦੀ ਸਹੂਲਤ ਦੇ ਰਹੀ ਹੈ, ਭਾਵੇਂ ਕਿ ਅਕਾਲੀ-ਭਾਜਪਾ ਦੇ 10 ਸਾਲ ਦੇ ਕੁਸ਼ਾਸਨ ਦੇ ਚੱਲਦਿਆਂ ਸੂਬਾ ਬੁਰੀ ਤਰ੍ਹਾਂ ਵਿੱਤੀ ਸੰਕਟਾਂ ਵਿੱਚ ਘਿਰਿਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਮੁਫਤ ਬਿਜਲੀ ਦੀ ਵਾਪਸ ਲੈਣ ਲਈ ਨਿਰਦੇਸ਼ ਦਿੱਤੇ ਜਾ ਰਹੇ ਹਨ ਜਦੋਂ ਕਿ ਕੋਵਿਡ ਅਤੇ ਲੌਕਡਾਊਨ ਵਿੱਚ ਸੂਬੇ ਅਤੇ ਇਥੋਂ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਵਿੱਚ ਕੇਂਦਰ ਸਰਕਾਰ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸੁਖਬੀਰ ਨੂੰ ਆਖਿਆ ਕਿ ਕੇਂਦਰ ਵਿੱਚ ਉਹ ਭਾਈਵਾਲ ਹੋਣ ਦੇ ਨਾਤੇ ਪਹਿਲਾ ਉਹ ਅਕਾਲੀ ਦਲ ਦਾ ਐਨ.ਡੀ.ਏ. ਨਾਲੋਂ ਨਾਤਾ ਤੋੜਨ। ਉਨ੍ਹਾਂ ਕੇਂਦਰੀ ਮੰਤਰੀ ਅਤੇ ਅਕਾਲੀ ਆਗੂ ਹਰਿਸਮਰਤ ਕੌਰ ਬਾਦਲ ਦੇ ਕੇਂਦਰੀ ਕੈਬਨਿਟ ਵਿੱਚੋਂ ਅਸਤੀਫੇ ਦੀ ਵੀ ਮੰਗ ਕੀਤੀ।

ਅਕਾਲੀਆਂ ਵੱਲੋਂ ਲਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਜਾਂ ਸੰਸਦ ਵਿੱਚ ਕਿਸਾਨਾਂ ਸਮੇਤ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਨਾ ਉਠਾਉਣ 'ਤੇ ਅਕਾਲੀ ਲੀਡਰਸ਼ਿਪ ਦੀ ਸਖ਼ਤ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲੇ ਦੀ ਗੱਲ ਕਰਨ ਵੇਲੇ ਅਕਾਲੀ ਚੁੱਪ ਨਹੀਂ ਤੋੜਦੇ ਜਦੋਂ ਕਿ ਕੌਮੀ ਸਰੋਕਾਰ ਦੇ ਗੰਭੀਰ ਮੁੱਦਿਆਂ 'ਤੇ ਵੀ ਘਟੀਆ ਅਤੇ ਸ਼ਰਮਨਾਕ ਸਿਆਸਤ ਖੇਡਣ ਤੋਂ ਬਾਜ਼ ਨਹੀਂ ਆਉਂਦੇ। ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਵੱਲੋਂ ਦੂਹਰੇ ਮਾਪਦੰਡਾਂ, ਕੋਰੇ ਝੂਠੇ ਅਤੇ ਨਿਰਆਧਾਰ ਦੋਸ਼ਾਂ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਘਟੀਆਂ ਚਾਲਾਂ ਚੱਲਣ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ,''ਜੇਕਰ ਤਹਾਨੂੰ ਮਾੜੀ ਮੋਟੀ ਵੀ ਲੱਜ ਆਉਂਦੀ ਹੈ, ਤਾਂ ਤਹਾਨੂੰ ਤੁਰੰਤ ਐਨ.ਡੀ.ਏ. ਗੱਠਜੋੜ ਨਾਲੋਂ ਨਾਤਾ ਤੋੜ ਕੇ ਸੂਬੇ ਦੇ ਲੋਕਾਂ ਲਈ ਕੰਮ ਕਰ ਰਹੀ ਮੇਰੀ ਸਰਕਾਰ ਨਾਲ ਜੁੜ ਜਾਣਾ ਚਾਹੀਦਾ ਹੈ।''

ਮੁੱਖ ਮੰਤਰੀ ਨੇ ਨਾਗਰਿਕਤਾ ਸੋਧ ਐਕਟ (ਸੀ.ਏ.ਏ) ਮੌਕੇ ਵੀ ਅਕਾਲੀ ਦਲ ਦੇ ਪਖੰਡਪੁਣੇ ਨੂੰ ਚੇਤੇ ਕਰਦਿਆਂ ਆਖਿਆ ਕਿ ਇਸ ਐਕਟ ਵਿਰੁੱਧ ਜਨਤਕ ਆਵਾਜ਼ ਉਠਾਉਣ ਤੋਂ ਪਹਿਲਾਂ ਅਕਾਲੀਆਂ ਨੇ ਸੰਸਦ ਵਿੱਚ ਐਕਟ ਦੇ ਹੱਕ 'ਚ ਮੇਜ਼ ਥਪਥਪਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੁਭਾਵਿਕ ਹੈ ਕਿ ਸੁਖਬੀਰ ਤੇ ਹਰਸਿਮਰਤ ਅਤੇ ਉਨ੍ਹਾਂ ਦੀ ਪਾਰਟੀ ਦੇ ਅਸੂਲ ਹੀ ਨਹੀਂ ਹਨ ਅਤੇ ਉਹ ਸਿਰਫ ਆਪਣੇ ਨਿੱਜੀ ਅਤੇ ਸਿਆਸੀ ਸਵਾਰਥਾਂ ਵਿੱਚ ਦਿਲਚਸਪੀ ਰੱਖਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਮੰਤਰੀ ਮੰਡਲ ਨੇ ਆਪਣੀ ਪਿਛਲੀ ਮੀਟਿੰਗ ਦੌਰਾਨ ਭਾਰਤ ਸਰਕਾਰ ਵੱਲੋਂ ਤੈਅ ਕੀਤੀ ਪ੍ਰਕ੍ਰਿਆ ਮੁਤਾਬਕ ਕੋਵਿਡ-19 ਦਰਮਿਆਨ ਕੁੱਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ.) ਦਾ 1.5 ਫੀਸਦੀ ਵਾਧੂ ਕਰਜ਼ਾ ਲੈਣ ਦੇ ਯੋਗ ਬਣਨ ਲਈ ਕੁਝ ਸੁਧਾਰਾਂ ਵਾਸਤੇ ਸਿਧਾਂਤਕ ਪ੍ਰਵਾਨਗੀ ਦਿੱਤੀ ਸੀ। ਭਾਰਤ ਸਰਕਾਰ ਨੇ ਐਫ.ਆਰ.ਬੀ.ਐਮ. ਐਕਟ ਤਹਿਤ ਸੂਬਿਆਂ ਦੇ ਵਿੱਤੀ ਘਾਟੇ ਨੂੰ 3 ਫੀਸਦੀ ਤੋਂ ਵਧਾ ਕੇ 5 ਫੀਸਦੀ ਕਰਨ ਦੀ ਪ੍ਰਵਾਨਗੀ ਦਿੰਦਿਆਂ ਇਸ ਦੇ ਇਕ ਹਿੱਸੇ ਨੂੰ ਕੁਝ ਪ੍ਰਸ਼ਾਸਕੀ ਸੁਧਾਰਾਂ ਨਾਲ ਜੋੜ ਦਿੱਤਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਉਸ ਦਾ ਭਾਈਵਾਲ ਅਕਾਲੀ ਦਲ ਇਹ ਸਪੱਸ਼ਟ ਕਰੇ ਕਿ ਪੰਜਾਬ 'ਤੇ ਅਜਿਹੀ ਸ਼ਰਤ ਥੋਪ ਕੇ ਦਬਾਅ ਪਾਉਣ ਦੀ ਕੋਸ਼ਿਸ਼ ਕਿਉਂ ਕੀਤੀ ਗਈ। ਇਸ ਮੁੱਦੇ 'ਤੇ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਇਕ ਟਵੀਟ ਰਾਹੀਂ ਸਪੱਸ਼ਟ ਕਰ ਦਿੱਤਾ ਸੀ,''ਮੈਂ ਆਪਣੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਵਿੱਚ ਖੇਤੀਬਾੜੀ ਲਈ ਮੁਫ਼ਤ ਬਿਜਲੀ ਦੀ ਸਹੂਲਤ ਵਾਪਸ ਲੈਣ ਦੀ ਕੋਈ ਯੋਜਨਾ ਨਹੀਂ ਹੈ। ਮੈਂ ਤੁਹਾਡੀ ਆਰਥਿਕ ਹਾਲਤ ਤੋਂ ਭਲੀ ਭਾਂਤ ਜਾਣੂੰ ਹਾਂ ਅਤੇ ਮੁਲਕ ਲਈ ਅਨਾਜ ਪੈਦਾ ਕਰਨ ਵਾਸਤੇ ਤੁਹਾਡੀ ਵੱਲੋਂ ਹਰੇਕ ਫਸਲ ਲਈ ਕੀਤੀ ਜਾਂਦੀ ਸਖ਼ਤ ਮਿਹਨਤ ਮੁਸ਼ੱਕਤ ਦੀ ਸ਼ਲਾਘਾ ਕਰਦਾ ਹਾਂ।

  • Farmers
  • Free Electricity
  • Capt. Amarinder Singh
  • ਕਿਸਾਨ
  • ਮੁਫਤ ਬਿਜਲੀ
  • ਕੈਪਟਨ ਅਮਰਿੰਦਰ ਸਿੰਘ

ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਵਲੋਂ ਲਿਖੀ ਚਿੱਠੀ 'ਤੇ ਵਿੰਨ੍ਹਿਆ ਨਿਸ਼ਾਨਾ

NEXT STORY

Stories You May Like

  • stock of seeds for kharif crops  challenge is to deliver them to farmers on time
    ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ
  • electricity will be shut down in this area tomorrow
    ਸਵੇਰੇ 6 ਵਜੇ ਲੱਗ ਜਾਵੇਗਾ Power Cut! ਭਲਕੇ ਇਸ ਇਲਾਕੇ 'ਚ ਬੰਦ ਰਹੇਗੀ ਬਿਜਲੀ
  • sukhbir badal slams state government over power shortage in punjab
    ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
  • punjab long powercut on saturday
    ਭਲਕੇ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • government 300 units free electricity fuel charge electricity bill
    300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ
  • farmers staged a protest over non availability of electricity supply
    ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ
  • punjab strict orders issued regarding firearms
    ਪੰਜਾਬ : ਅਸਲੇ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਜਾਣੋ ਕਦੋਂ ਤੱਕ ਲਾਗੂ ਰਹੇਗੀ ਪਾਬੰਦੀ
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chief electoral officer punjab inspected evm warehouse  issued instructions
      ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
    • accident on highway
      ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ! ਨੈਸ਼ਨਲ ਹਾਈਵੇਅ...
    • accident case
      ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
    • boy dies due to electrocution while bathing
      ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ...
    • mobile snatching  video goes viral  robbers
      ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮਹਿਲਾਂ ਤੋਂ ਮੋਬਾਇਲ ਖੋਣ ਦੀ ਕੋਸ਼ਿਸ਼, ਵੀਡੀਓ...
    • relief news for the people of punjab
      ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ! ਅਨਾਜ-ਸਬਜ਼ੀਆਂ 'ਚ ਯੂਰੇਨੀਅਮ ਬਾਰੇ ਸਾਹਮਣੇ...
    • water shortage in muktsar
      ​ਅੱਤ ਦੀ ਗਰਮੀ 'ਚ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਸ਼ਹਿਰ ਵਾਸੀ! ਮਚੀ ਹਾਹਾਕਾਰ
    • man commits suicide due to mental stress
      ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਪੁਲਸ ਨੇ 4 ਲੋਕਾਂ ਖ਼ਿਲਾਫ਼ ਦਰਜ...
    • people are suffering due to power cuts occurring day and night
      ਦਿਨ-ਰਾਤ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਲੋਕ ਦੁਖੀ
    • sgpc on pakistan incident
      ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +