ਗੁਰੂਹਰਸਹਾਏ (ਮਨਜੀਤ, ਸੁਨੀਲ ਵਿੱਕੀ ਆਵਲਾ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਧਰਮ ਸਿੰਘ ਸਿੱਧੂ, ਗੁਰਬਖਸ਼ ਸਿੰਘ ਜ਼ੋਨ ਪ੍ਰਧਾਨ ਅਤੇ ਗੁਰਨਾਮ ਸਿੰਘ ਜ਼ੋਨ ਸੈਕਟਰੀ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਵੱਲੋਂ ਰੇਲਵੇ ਸਟੇਸ਼ਨ ਗੁਰੂਹਰਸਹਾਏ ਵਿਖੇ ਕਿਸਾਨੀ ਮੰਗਾਂ ਲਈ ਰੇਲਵੇ ਲਾਈਨ ’ਤੇ 12 ਤੋਂ 3 ਵਜੇ ਤੱਕ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦੇ ਹੋਏ ਮੰਗਲ ਸਿੰਘ, ਮੇਜਰ ਸਿੰਘ, ਫੁੰਮਣ ਸਿੰਘ, ਸੁਖਵਿੰਦਰ ਸਿੰਘ ਨੇ ਆਖਿਆ ਕਿ ਪਿਛਲੇ ਸਾਲ ਲਖੀਮਪੁਰ ਖੀਰੀ ਵਿਖੇ ਨਿਰਦੋਸ਼ ਕਿਸਾਨਾਂ ਅਤੇ ਪੱਤਰਕਾਰ ਨੂੰ ਭਾਜਪਾ ਦੇ ਮੰਤਰੀ ਅਜੈ ਟੈਨੀ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਵਲੋਂ ਦਰੜ ਕੇ ਸ਼ਹੀਦ ਕੀਤਾ ਗਿਆ ਸੀ ਇਨ੍ਹਾਂ ਪਿਉ ਪੁੱਤਰਾਂ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 7 ਹਜ਼ਾਰ ਫੀ ਏਕੜ ਮੁਆਵਜ਼ਾ, ਬਿਜਲੀ ਵੰਡ ਕਾਨੂੰਨ 2022 ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ਸ਼ਹੀਦ ਕਿਸਾਨਾਂ ਦੇ ਇਕ ਪਰਿਵਾਰਿਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ ਅਤੇ 23 ਫਸਲਾਂ ਦਾ ਐੱਮ. ਐੱਸ. ਪੀ ਗਰੰਟੀ ਕਾਨੂੰਨ ਪੰਜਾਬ ਸਰਕਾਰ ਬਣਾਵੇ। ਇਸ ਮੌਕੇ ਦਵਿੰਦਰ ਸਿੰਘ, ਗੱਬਰ ਸਿੰਘ, ਗੁਰਮੇਲ ਸਿੰਘ, ਅਵਤਾਰ ਸਿੰਘ, ਸ਼ਿੰਗਾਰਾ ਸਿੰਘ, ਪ੍ਰੀਤਮ ਸਿੰਘ, ਸੁਖਦੇਵ ਸਿੰਘ, ਸ਼ਾਮ ਲਾਲ, ਅਸ਼ੋਕ ਕੁਮਾਰ, ਅੰਗਰੇਜ ਸਿੰਘ, ਕਸ਼ਮੀਰ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।
ਗੁਰਦਾਸਪੁਰ ਦੀ ਬੇਹੱਦ ਹੈਰਾਨ ਕਰਨ ਵਾਲੀ ਘਟਨਾ, ਥਾਣੇ ’ਚੋਂ SLR ਖੋਹ ਕੇ ਫੇਸਬੁੱਕ ’ਤੇ ਲਾਈਵ ਹੋਇਆ ਸ਼ਖਸ
NEXT STORY