ਮਲੋਟ (ਕੁਲਦੀਪ ਸਿੰਘ ਰਿਣੀ) : ਮਲੋਟ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ਸਬੰਧੀ ਕਿਸਾਨ ਆਗੂਆਂ ਦੀ ਆਈ. ਜੀ. ਕੋਸਤੁਭ ਸ਼ਰਮਾ ਦੀ ਅਗਵਾਈ ਵਿਚ ਪੁਲਸ ਅਧਿਕਾਰੀਆਂ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ। ਕਿਸਾਨ ਜਥੇਬੰਦੀਆ ਦੇ ਆਗੂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਦੀ ਅਗਵਾਈ ’ਚ ਮੀਟਿੰਗ ਕਰਨ ਡੀ. ਐੱਸ. ਪੀ. ਮਲੋਟ ਦੇ ਦਫਤਰ ਵਿਖੇ ਪਹੁੰਚੇ।
ਇਹ ਵੀ ਪੜ੍ਹੋ : ਬੰਦ ਦੇ ਸੱਦੇ ਤੋਂ ਬਾਅਦ ਮਲੋਟ ’ਚ ਸਥਿਤੀ ਤਣਾਅਪੂਰਨ, ਪੁਲਸ ਛਾਉਣੀ ’ਚ ਹੋਇਆ ਤਬਦੀਲ
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਕਾ ਸਿੰਘ ਨੇ ਕਿਹਾ ਕਿ ਮੀਟਿੰਗ ਬੇਸਿੱਟਾ ਰਹੀ ਹੈ। ਉਨ੍ਹਾਂ ਕਿਹਾ ਕਿ ਮਲੋਟ ਵਾਲੀ ਘਟਨਾ ਉਪਰੰਤ ਪੁਲਸ ਕਈ ਕਿਸਾਨਾਂ ਨੂੰ ਬੇਵਜਾ ਪ੍ਰੇਸ਼ਾਨ ਕਰ ਰਹੀ ਹੈ ਜਿਸ ਸਬੰਧੀ ਅਸੀਂ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦਾ ਘਿਰਾਓ ਦਾ ਫ਼ੈਸਲਾ ਕਈ ਸੂਬਿਆਂ ’ਚ ਹੈ ਅਤੇ ਇਹ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਬੇਸਿੱਟਾ ਰਹੀ। ਪੁਲਸ ਪ੍ਰਸਾਸ਼ਨ ਕਿਸਾਨਾਂ ਦੀ ਮੰਗਾਂ ਨਹੀਂ ਮੰਨ ਰਿਹਾ।
ਇਹ ਵੀ ਪੜ੍ਹੋ : ਭਾਜਪਾ ਵੱਲੋਂ ਮਲੋਟ ਬੰਦ ਦਾ ਐਲਾਨ, ਜਾਣੋ ਕੀ ਹੈ ਤਾਜ਼ਾ ਹਾਲਾਤ (ਤਸਵੀਰਾਂ)
ਹੋਲੀ ਮੌਕੇ ਹੁਸ਼ਿਆਰਪੁਰ ’ਚ ਵੱਡੀ ਵਾਰਦਾਤ, ਦਰਿੰਦਿਆਂ ਨੇ ਕੁੜੀ ਨਾਲ ਜਬਰ-ਜ਼ਿਨਾਹ ਕਰਕੇ ਦਿੱਤਾ ਜ਼ਹਿਰ
NEXT STORY