ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਤਕਨੀਕ ਅਪਣਾਉਣ ਵਾਲੇ 20,229 ਕਿਸਾਨਾਂ ਨੂੰ 27.79 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ 2024 ਵਿਚ 2.53 ਲੱਖ ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ, ਜਦੋਂਕਿ ਸਾਉਣੀ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 1.72 ਲੱਖ ਏਕੜ ਰਕਬਾ ਸੀ। ਇਸ ਮੁਤਾਬਕ ਸਾਲ 2024 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 47 ਫੀਸਦ ਵੱਧ ਰਕਬਾ ਸੀ। ਜ਼ਿਕਰਯੋਗ ਹੈ ਕਿ ਮਾਰਚ 2025 ਦੇ ਪਹਿਲੇ ਹਫ਼ਤੇ, ਪਹਿਲੇ ਪੜਾਅ ਅਧੀਨ 9,500 ਤੋਂ ਵੱਧ ਕਿਸਾਨਾਂ ਨੂੰ 4.34 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਅਤੇ ਹੁਣ ਬਾਕੀ ਸਾਰੀ ਰਕਮ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਟਰਾਂਸਫਰ ਕਰ ਦਿੱਤੀ ਗਈ ਹੈ। ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਪਾਣੀ ਦੀ ਖਪਤ ਘਟਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀਐੱਸਆਰ) ਤਕਨੀਕ ਨੂੰ ਅਪਣਾਉਣ ਲਈ ਸਰਗਰਮੀ ਨਾਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮੋਹਾਲੀ ’ਚ ਸ਼ਾਮਲ ਹੋਣਗੇ ਪੰਜਾਬ ਦੇ ਇਹ ਪਿੰਡ, ਕਵਾਇਦ ਸ਼ੁਰੂ
ਖੁੱਡੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਨਜਿੱਠਣਾ ਅਤੇ ਸੂਬੇ ਦੀ ਖੇਤੀ ਸਥਿਰਤਾ ਨੂੰ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਾਣੀ ਦੀ ਸੰਭਾਲ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਫ਼ਸਰਾਂ ਨੂੰ ਜਾਰੀ ਹੋਏ ਨਵੇਂ ਹੁਕਮ, ਹੁਣ ਰੋਜ਼ਾਨਾ ਸਵੇਰੇ 10 ਵਜੇ ਤੋਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
52 ਸਾਲਾ ਵਿਅਕਤੀ ਨੇ ਹੋਟਲ ’ਚ ਕੀਤੀ ਖ਼ੁਦਕੁਸ਼ੀ
NEXT STORY