ਲੁਧਿਆਣਾ (ਨਰਿੰਦਰ) : ਭਾਰਤੀ ਕਿਸਾਨ ਯੂਨੀਅਨ ਵੱਲੋਂ ਲੁਧਿਆਣਾ ਵਿਖੇ ਮੁਜ਼ਾਹਰੇ ਕੀਤੇ ਗਏ ਅਤੇ ਜ਼ਿਲ੍ਹਾ ਡੀ. ਸੀ. ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਵਾਰਾ ਅਤੇ ਪਾਲਤੂ ਜਾਨਵਰ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕਰ ਰਹੇ ਹਨ ਅਤੇ ਨਾਲ ਹੀ ਬੀਤੇ 2 ਸਾਲ ਤੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਨਹੀਂ ਮਿਲੀ, ਜਿਸ ਕਰਕੇ ਉਨ੍ਹਾਂ ਵੱਲੋਂ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਵਾਰਾ ਅਤੇ ਪਾਲਤੂ ਜਾਨਵਰ ਕਿਸਾਨਾਂ ਦੀਆਂ ਫ਼ਸਲ ਦਾ ਨੁਕਸਾਨ ਕਰਦੇ ਹਨ, ਜਿਸ ਸਬੰਧੀ ਉਹ ਸਰਕਾਰ ਨੂੰ ਕਈ ਵਾਰ ਕਹਿ ਵੀ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਨੇ ਸਾਡੀ ਸਮੱਸਿਆ ਦਾ ਹੱਲ ਨਹੀਂ ਕੀਤਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ 2 ਸਾਲ ਤੋਂ ਗੰਨੇ ਦੀ ਬਕਾਇਆ ਰਾਸ਼ੀ ਅਤੇ ਕੁਦਰਤੀ ਕਰੋਪੀ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਵੀ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ। ਲੱਖੋਵਾਲ ਨੇ ਕਿਹਾ ਕਿ ਫਿਲਹਾਲ ਇਹ ਧਰਨੇ ਲੁਧਿਆਣਾ ਜ਼ਿਲਾ ਪੱਧਰ ਦੇ ਹਨ, ਜਿਸ ਤੋਂ ਬਾਅਦ ਉਹ ਪੰਜਾਬ ਦੇ ਹਰ ਜ਼ਿਲੇ 'ਚ ਧਰਨੇ ਲਾਉਣਗੇ ਤੇ ਨਾਲ ਹੀ ਚੰਡੀਗੜ੍ਹ 'ਚ ਵੱਡਾ ਘਿਰਾਓ ਕਰਨਗੇ।
ਮੋਗਾ 'ਚ ਵੱਡੀ ਵਾਰਦਾਤ, ਦੋਸਤਾਂ ਵਲੋਂ ਕਿਰਚਾਂ ਨਾਲ ਨੌਜਵਾਨ ਦਾ ਕਤਲ
NEXT STORY