ਪਟਿਆਲਾ — ਪੰਜਾਬ ਸਰਕਾਰ ਨੇ ਝੋਨੇ ਦੀ ਬੀਜਾਈ 20 ਜੂਨ ਤੋਂ ਪਹਿਲਾਂ ਨਾ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਸਨ ਤੇ ਇਸ ਗੱਲ ਦਾ ਕਿਸਾਨ ਸੰਗਠਨ ਵਿਰੋਧ ਕਰ ਰਹੇ ਸਨ। ਜਾਣਕਾਰੀ ਮੁਤਾਬਕ ਕਿਸਾਨ ਪਟਿਆਲਾ ਦੇ ਰੇਲਵੇ ਸਟੇਸ਼ਨ 'ਤੇ ਭੁੱਖੇ ਪਿਆਸੇ ਬੈਠੇ ਹੋਏ ਹਨ। ਇਹ ਕਿਸਾਨ ਰੇਲਵੇ ਸਟੇਸ਼ਨ 'ਤੇ ਬੈਠ ਕੇ ਆਪਣੇ ਸਕੇ ਸਬੰਧੀਆਂ ਦਾ ਇੰਤਜ਼ਾਰ ਨਹੀਂ ਕਰ ਰਹੇ ਸਗੋਂ ਝੋਨੇ ਦੀ ਬੀਜਾਈ ਲਈ ਮਜ਼ਦੂਰਾਂ ਦਾ ਇੰਤਜ਼ਾਰ ਕਰ ਰਹੇ ਹਨ।
ਸਰਕਾਰ ਦੇ ਹੁਕਮਾਂ ਦੇ ਮੁਤਾਬਕ ਝੋਨੇ ਦੀ ਬੀਜਾਈ ਸ਼ੁਰੂ ਹੋ ਗਈ ਹੈ ਪਰ ਕਿਸਾਨਾਂ ਨੂੰ ਝੋਨੇ ਦੀ ਬੀਜਾਈ ਲਈ ਮਜ਼ਦੂਰ ਨਹੀਂ ਮਿਲ ਰਹੇ ਹਨ, ਜਿਸ ਦੇ ਚਲਦੇ ਰੇਲਵੇ ਸਟੇਸ਼ਨ 'ਤੇ ਬੈਠ ਕੇ ਪ੍ਰਵਾਸੀ ਮਜ਼ਦੂਰਾਂ ਦਾ ਇੰਤਜ਼ਾਰ ਕਰ ਰਹੇ ਹਨ। ਉਥੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੇ 20 ਜੂਨ ਤੋਂ ਝੋਨੇ ਦੀ ਫਸਲ ਲਗਾਉਣ ਦੇ ਫੈਸਲੇ ਦੇ ਕਾਰਨ ਪਹਿਲਾਂ ਹੀ ਝੋਨੇ ਦੀ ਫਸਲ ਲੇਟ ਹੋ ਗਈ ਹੈ, ਜਿਸ ਕਾਰਨ ਲੇਬਰ ਨਾ ਮਿਲਣ ਨਾਲ ਉਨ੍ਹਾਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ।
ਮੁਕਤਸਰ ਕੁੱਟਮਾਰ ਮਾਮਲਾ, 21 ਲੋਕਾਂ ਦੇ ਖਿਲਾਫ ਮਾਮਲਾ ਦਰਜ (ਵੀਡੀਓ)
NEXT STORY