ਬਠਿੰਡਾ (ਕੁਨਾਲ ਬਾਂਸਲ): ਬਠਿੰਡਾ 'ਚ ਪਿੰਡ ਮੇਹਤਾ 'ਚ ਕਰੀਬ 20 ਲੱਖ ਰੁਪਏ ਦੇ ਕਰਜ਼ੇ ਤੋਂ ਤੰਗ ਆ ਕੇ ਕਰੀਬ 40 ਸਾਲ ਦੇ ਇਕ ਕਿਸਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੀ ਪਤਨੀ ਅਤੇ ਪਿੰਡ ਵਾਲਿਆਂ ਦੇ ਮੁਤਾਬਕ ਮ੍ਰਿਤਕ ਕਿਸਾਨ ਬੂਟਾ ਸਿੰਘ ਕਰਜ਼ੇ ਦੇ ਕਾਰਨ ਪਿਛਲੇ ਕਾਫ਼ੀ ਦਿਨਾਂ ਤੋਂ ਤੰਗ ਪਰੇਸ਼ਾਨ ਚੱਲ ਰਿਹਾ ਸੀ ਅਤੇ ਅੰਤ 'ਚ ਕਿਸਾਨ ਬੂਟਾ ਸਿੰਘ ਨੇ ਫੰਦਾ ਲਗਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਕਿਸਾਨ ਆਪਣੇ ਪਿੱਛੇ ਪਤਨੀ ਅਤੇ ਇਕ 17 ਸਾਲ ਦੇ ਮੁੰਡੇ ਨੂੰ ਛੱਡ ਗਿਆ ਹੈ।
ਇਹ ਵੀ ਪੜ੍ਹੋ: ਬਠਿੰਡਾ ਖ਼ੁਦਕੁਸ਼ੀ ਮਾਮਲੇ 'ਚ ਖੁੱਲ੍ਹਣ ਲੱਗੇ ਭੇਤ, ਵੱਡੇ ਰਾਜਨੀਤੀਕ ਆਗੂਆਂ ਨਾਲ ਜੁੜੀਆਂ ਤਾਰਾਂ
ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਕਿਸਾਨ ਦੇ ਕੋਲ 4 ਕਿਲੇ ਜ਼ਮੀਨ ਸੀ, ਜਿਸ 'ਤੇ ਕੋਪਰੇਟਿਵ ਸੁਸਾਇਡ ਵਲੋਂ ਕੁੜਕੀ ਦਾ ਨੋਟਿਸ ਲਗਾਇਆ ਹੋਇਆ ਸੀ, ਜਿਸ ਕਾਰਨ ਕਿਸਾਨ ਬੂਟਾ ਸਿੰਘ ਕਾਫ਼ੀ ਤੰਗ ਪਰੇਸ਼ਾਨ ਰਹਿਣਾ ਲੱਗੀ ਸੀ ਅਤੇ ਕਬਜ਼ੇ ਨੂੰ ਲੈ ਕੇ ਬੈਂਕ ਵਲੋਂ ਕਿਸਾਨ ਦੇ ਹੱਥ 'ਚ ਇਕ ਨੋਟਿਸ ਵੀ ਦਿੱਤਾ ਗਿਆ ਸੀ, ਜਿਸ ਦੇ ਬਾਅਦ ਬੂਟਾ ਸਿੰਘ ਨੇ ਖ਼ੁਦਕੁਸ਼ੀ ਦਾ ਰਸਤਾ ਚੁਣਿਆ। ਹੁਣ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਮ੍ਰਿਤਕ ਦੇ ਰਿਸ਼ਤੇਦਾਰ ਆਰਥਿਕ ਮਦਦ ਸਰਕਾਰੀ ਨੌਕਰੀ ਅਤੇ ਪੂਰਨ ਤੌਰ 'ਤੇ ਕਰਜ਼ ਮੁਆਫੀ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: 10 ਸਾਲਾਂ ਬੱਚੀ ਦੀ ਭਿਆਨਕ ਬੀਮਾਰੀ ਨਾਲ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਦਿਲ ਕੰਬਾਉਣ ਵਾਲੀ ਵਾਰਦਾਤ, ਸਕੇ ਭਰਾ ਦੇ ਸਿਰ 'ਚ ਕੁਹਾੜੀ ਮਾਰ ਕੇ ਕੀਤਾ ਕਤਲ
NEXT STORY