ਮਲੋਟ (ਜੁਨੇਜਾ) : ਅੱਜ ਸਵੇਰੇ ਹਲਕੇ ਦੇ ਪਿੰਡ ਸੰਮੇਵਾਲੀ ਵਿਖੇ ਇਕ 35 ਸਾਲਾ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਆਤਮ ਹੱਤਿਆ ਕਰ ਲਈ। ਮਿ੍ਰਤਕ ਕਿਸਾਨ ਗੁਰਜੀਤ ਸਿੰਘ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਉਸਦੇ ਭਰਾ ਕੋਲ ਢਾਈ ਤਿੰਨ ਏਕੜ ਜ਼ਮੀਨ ਸੀ ਅਤੇ 7 ਲੱਖ ਤੋਂ ਵੱਧ ਪੀ. ਐੱਨ. ਬੀ. ਅਤੇ ਐੱਚ. ਡੀ. ਐੱਫ਼. ਸੀ ਬੈਂਕ ਦਾ ਕਰਜ਼ਾ ਸੀ । ਕਰਜ਼ੇ ਦੀਆਂ ਕਿਸ਼ਤਾਂ ਨਾ ਦੇ ਸਕਣ ਕਰਕੇ ਬੈਂਕ ਵਾਲੇ ਉਸਦੇ ਘਰ ਗੇੜੇ ਮਾਰਦੇ ਸਨ ਜਿਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਅੱਜ ਸਵੇਰੇ ਉਸਨੇ ਖੇਤ ਜਾ ਕੇ ਸਿਰ ’ਤੇ ਬੰਨ੍ਹੇ ਪਰਨੇ ਨਾਲ ਫਾਹਾ ਲੈ ਲਿਆ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ : ਕੇਂਦਰ ਖ਼ਿਲਾਫ਼ ਡਟੀਆਂ ਕਿਸਾਨ ਜਥੇਬੰਦੀਆਂ ਦੇ ਹੱਕ ’ਚ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ
ਮਿ੍ਰਤਕ ਆਪਣੇ ਪਿੱਛੇ ਪਤਨੀ ਅਤੇ ਇਕ 13-14 ਸਾਲ ਦਾ ਲੜਕਾ ਛੱਡ ਗਿਅ ਹੈ। ਲੱਖੇਵਾਲੀ ਥਾਣਾ ਦੀ ਪੁਲਸ ਨੇ ਮਿ੍ਰਤਕ ਦੀ ਪਤਨੀ ਜਸਪ੍ਰੀਤ ਕੌਰ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਿਵਲ ਹਸਪਤਾਲ ਮਲੋਟ ਵਿਖੇ ਪੋਸ ਮਾਰਟਮ ਕਰਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ, ਆਖ ਦਿੱਤੀ ਡੂੰਘੀ ਗੱਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕਿਸਾਨ ਦਿਵਸ ਮੌਕੇ ਅਕਾਲੀ ਦਲ ਵਲੋਂ ਭੁੱਖ ਹੜਤਾਲ
NEXT STORY