ਸਰਦੂਲਗੜ੍ਹ (ਜ.ਬ) : ਸਬ ਡਵੀਜ਼ਨ ਦੇ ਪਿੰਡ ਆਦਮਕੇ ਵਿਖੇ ਨੌਜਵਾਨ ਕਿਸਾਨ ਤਰਸੇਮ ਸਿੰਘ (40) ਪੁੱਤਰ ਕਰਤਾਰ ਸਿੰਘ ਵਲੋਂ ਆਰਥਿਕ ਪ੍ਰੇਸ਼ਾਨੀ ਕਾਰਣ ਖੇਤ ਵਿਚ ਫਾਹਾ ਲੈ ਕੇ ਆਤਮਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਤਨੀ ਕੁਲਵਿੰਦਰ ਕੌਰ ਨੇ ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਉਨ੍ਹਾਂ ਦੇ ਪਰਿਵਾਰ ਕੋਲ ਇਕ ਏਕੜ ਜ਼ਮੀਨ ਹੈ ਅਤੇ ਪਿਛਲੇ ਸਾਲਾਂ ਤੋਂ ਫਸਲ ਨਾ ਹੋਣ ਕਰਕੇ ਸੁਸਾਇਟੀ ਦਾ ਇਕ ਲੱਖ ਸੱਠ ਹਜ਼ਾਰ ਰੁਪਏ ਕਰਜ਼ਾ ਸਿਰ 'ਤੇ ਚੜ੍ਹ ਗਿਆ ਸੀ। ਜਿਸ ਕਾਰਨ ਤਰਸੇਮ ਸਿੰਘ ਪ੍ਰੇਸ਼ਾਨ ਰਹਿਣ ਲੱਗ ਗਿਆ ਸੀ ਅਤੇ ਇਸੇ ਪ੍ਰੇਸ਼ਾਨੀ ਕਾਰਣ ਉਸਨੇ ਖੇਤ ਵਿਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ।
ਇਸ ਸਬੰਧੀ ਐੱਸ. ਐੱਚ. ਇੰਸਪੈਕਟਰ ਭੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ ਵਾਰਸਾਂ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚੇ ਛੱਡ ਗਿਆ ਹੈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਦਾ ਕਰਜ਼ਾ ਮੁਆਫ ਕਰਕੇ ਉਨ੍ਹਾਂ ਨੂੰ ਤਰੁੰਤ ਵਿੱਤੀ ਸਹਾਇਤਾ ਦਿੱਤੀ ਜਾਵੇ।
ਚੰਡੀਗੜ੍ਹ : ਹਾਈ ਅਲਰਟ ਕਾਰਨ ਪੁਲਸ ਵਲੋਂ ਜਨਤਕ ਥਾਵਾਂ 'ਤੇ ਚੈਕਿੰਗ ਜਾਰੀ
NEXT STORY