ਜਲੰਧਰ (ਰਾਹੁਲ ਕਾਲਾ) : ਗੰਨੇ ਦੀ ਕੀਮਤ ’ਚ ਵਾਧਾ ਅਤੇ ਬਕਾਇਆ ਰਾਸ਼ੀ ਲੈਣ ਲਈ ਪੰਜਾਬ ਸਰਕਾਰ ਖ਼ਿਲਾਫ਼ ਜਲੰਧਰ ਦਿੱਲੀ ਨੈਸ਼ਨਲ ਹਾਈਵੇ ’ਤੇ ਲੱਗੇ ਧਰਨੇ ਨੂੰ ਅੱਜ ਦੂਜਾ ਦਿਨ ਹੈ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਮੰਗਲਵਾਰ ਸਵੇਰੇ ਦੱਸ ਵਜੇ ਤੱਕ ਜੇਕਰ ਕੈਪਟਨ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੂਰੇ ਪੰਜਾਬ ਵਿਚ ਹਾਈਵੇਅ ਜਾਮ ਕੀਤੇ ਜਾਣਗੇ। ਇਸ ਦੀ ਜਾਣਕਾਰੀ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਲੀਡਰ ਮਨਜੀਤ ਸਿੰਘ ਰਾਏ ਵਲੋਂ ਦਿੱਤੀ ਗਈ। ਇਸ ਤੋਂ ਇਲਾਵਾ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਧਰਨੇ ਤੋਂ ਡਰਦੀ ਦਿਖਾਈ ਦੇ ਰਹੀ ਹੈ, ਇਸ ਲਈ ਐਤਵਾਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਕਿਸਾਨਾਂ ਨੂੰ ਮੀਟਿੰਗ ਲਈ ਸਰਕਾਰ ਨੇ ਬੁਲਾਇਆ ਹੈ। ਮਨਜੀਤ ਸਿੰਘ ਰਾਏ ਨੇ ਕਿਹਾ ਕਿ ਅਸੀਂ ਮੀਟਿੰਗ ਵਿਚ ਆਪਣੀ ਇਕੋ ਮੰਗ ’ਤੇ ਹੀ ਡਟੇ ਰਹਾਂਗੇ ਕੇ 400 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਕੀਤਾ ਜਾਵੇ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਚੱਲੇ ਘਸੁੰਨ-ਮੁੱਕੇ, ਪੱਗਾਂ ਲੱਥੀਆਂ
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਮੰਗਾਂ ਨਾ ਮੰਨੀਆਂ ਤਾਂ ਮੰਗਲਵਾਰ ਨੂੰ ਸਵੇਰੇ ਦੱਸ ਵਜੇ ਤੋਂ ਪੰਜਾਬ ਭਰ ਵਿਚ ਚੱਕਾ ਜਾਮ ਕੀਤਾ ਜਾਵੇਗਾ। ਫਿਲਹਾਲ ਧੰਨੋਵਾਲੀ ਰੇਲਵੇ ਫਾਟਕ ਅਤੇ ਜਲੰਧਰ ਦਿੱਲੀ ਨੈਸ਼ਨਲ ਹਾਈਵੇਅ ਪੂਰਨ ਤੌਰ ’ਤੇ ਬੰਦ ਰਹੇਗਾ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਰੱਖੜੀ ਦਾ ਤਿਉਹਾਰ ਹੋਣ ਕਰਕੇ ਲੋਕਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ ਦੇ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਜਾਮ ਹਨ ਅਤੇ ਪ੍ਰਸ਼ਾਸਨ ਵਲੋਂ ਟ੍ਰੈਫਿਕ ਨੂੰ ਡਾਇਵਰਟ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਕਈ ਟ੍ਰੇਨਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ ਜਦਕਿ ਕਈਆਂ ਦਾ ਰੂਟ ਡਾਇਵਰਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 3 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਸਹੁਰੇ ਘਰ ਸ਼ੱਕੀ ਹਾਲਾਤ ’ਚ ਮੌਤ, ਪਤਨੀ ਨੇ ਅਗਲੇ ਮਹੀਨੇ ਜਾਣਾ ਸੀ ਵਿਦੇਸ਼
ਨੋਟ - ਕਿਸਾਨਾਂ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇ ਜਾਮ ਕਰਨ ਨੂੰ ਤੁਸੀਂ ਕਿਵੇਂ ਦੇਖਦੇ ਹੋ?
ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ
NEXT STORY