ਸਮਰਾਲਾ (ਸੰਜੇ ਗਰਗ) : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜਿਹੜੇ ਲੋਕ ਪੰਜਾਬ ਦਾ ਅੰਨ-ਪਾਣੀ ਖਾ ਕੇ ਅਜੇ ਵੀ ਇਨ੍ਹਾਂ ਆਰਡੀਨੈਂਸਾਂ ਨੂੰ ਸਹੀ ਕਹਿੰਦੇ ਹਨ, ਉਨ੍ਹਾਂ ਨੂੰ ਛੇਤੀ ਹੀ ਸਮਾਜਿਕ ਸਜ਼ਾ ਦੇਣ ਲਈ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਕਿਸਾਨ ਪਰਿਵਾਰਾਂ 'ਚੋਂ ਗਏ ਭਾਜਪਾ ਆਗੂਆਂ ਨੂੰ ਭਾਜਪਾ ਛੱਡ ਕੇ ਆਪਣੇ ਭਾਈਚਾਰੇ 'ਚ ਸ਼ਾਮਲ ਹੋਣ ਦੀ ਸਲਾਹ ਦਿੱਤੀ।
ਇਹ ਵੀ ਪੜ੍ਹੋ : ਖੁਦ ਨੂੰ ਕੁਆਰਾ ਦੱਸ ਸ਼ਿਵ ਸੈਨਿਕ ਨੇ ਵਿਆਹੁਤਾ ਨਾਲ ਖੇਡੀ ਗੰਦੀ ਖੇਡ, ਪਿਸਤੌਲ ਦੀ ਨੋਕ 'ਤੇ ਲੁੱਟੀ ਇੱਜ਼ਤ
ਉਨ੍ਹਾਂ ਕਿਹਾ ਕਿ ਉਹ ਬਾਅਦ 'ਚ ਇਹ ਉਲਾਂਭਾ ਨਾ ਦੇਣ ਕਿ ਸਾਨੂੰ ਸਮਾਜਿਕ ਸਜ਼ਾ ਦੇਣ ਤੋਂ ਪਹਿਲਾਂ ਦੱਸਿਆ ਨਹੀਂ ਸੀ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਮੰਡੀਕਰਨ ਸਬੰਧੀ ਜਾਰੀ ਕੀਤੇ ਤਿੰਨੋਂ ਆਰਡੀਨੈਂਸ ਜਬਰੀ ਪਾਸ ਕਰਵਾ ਲਏ ਹਨ, ਜੋ ਕੁੱਝ ਰਾਜ ਸਭਾ 'ਚ ਇਨ੍ਹਾਂ ਨੂੰ ਪਾਸ ਕਰਵਾਉਣ ਲਈ ਸਾਰੀ ਦੁਨੀਆਂ ਨੇ ਦੇਖਿਆ, ਉਸ ਤੋਂ ਭਾਜਪਾ ਦਾ ਤਾਨਾਸ਼ਾਹੀ ਅਤੇ ਕਰੂਰ ਚਿਹਰਾ ਨੰਗਾ ਹੋ ਗਿਆ। ਬਹੁਮੱਤ ਨਾ ਹੋਣ ਦੇ ਬਾਵਜੂਦ ਆਰਡੀਨੈਂਸਾਂ ਨੂੰ ਪਾਸ ਕਰਾਉਣ ਲਈ ਲੋਕਰਾਜੀ ਕਦਰਾਂ-ਕੀਮਤਾਂ ਦਾ ਜਲੂਸ ਕੱਢਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਦਾ ਵੱਡਾ ਐਲਾਨ, 3 ਦਿਨ ਰੋਕੀਆਂ ਜਾਣਗੀਆਂ 'ਰੇਲਾਂ'
ਸ. ਰਾਜੇਵਾਲ ਨੇ ਸਮੁੱਚੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ 25 ਸਤੰਬਰ ਦੇ ਪੰਜਾਬ ਬੰਦ 'ਚ ਹਰ ਪੰਜਾਬੀ ਵੱਧ-ਚੜ੍ਹ ਕੇ ਬੰਦ ਨੂੰ ਸਫ਼ਲ ਬਣਾਉਣ ਲਈ ਆਪਣਾ ਯੋਗਦਾਨ ਪਾਵੇ। ਉਨ੍ਹਾਂ ਅੰਦੋਲਨ ਨੂੰ ਸ਼ਾਤਮਈ ਰੱਖਣ ਦੀ ਵੀ ਅਪੀਲ ਕੀਤੀ। ਉਨ੍ਹਾਂ ਸਾਰੇ ਵਪਾਰੀਆਂ, ਦੁਕਾਨਦਾਰਾਂ, ਆੜ੍ਹਤੀਆਂ, ਮਜ਼ਦੂਰਾਂ, ਮੁਨੀਮਾਂ ਅਤੇ ਆਮ ਲੋਕਾਂ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਮਿਲ ਕੇ ਇਸ ਅੰਦੋਲਨ ਨੂੰ ਲੋਕ ਲਹਿਰ ਬਣਾ ਦਿੱਤਾ ਹੈ, ਜਿਸ ਤੋਂ ਭਾਜਪਾ ਲੀਡਰਸ਼ਿਪ ਨੂੰ ਕੰਬਣੀ ਛਿੜੀ ਹੋਈ ਹੈ।
ਇਹ ਵੀ ਪੜ੍ਹੋ : ਬਾਦਲ ਪਿੰਡ ਤੋਂ ਆ ਰਹੇ 'ਪ੍ਰਦਰਸ਼ਨਕਾਰੀ ਕਿਸਾਨਾਂ' ਨਾਲ ਵਾਪਰਿਆ ਵੱਡਾ ਹਾਦਸਾ
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਤਸੱਲੀ ਵਾਲੀ ਗੱਲ ਹੈ ਕਿ ਆਮ ਪੰਜਾਬੀਆਂ ਨੂੰ ਮੋਦੀ ਸਰਕਾਰ ਦੀਆਂ ਇਨ੍ਹਾਂ ਨੀਤੀਆਂ 'ਚੋਂ ਆਪਣਾ ਕਾਲਾ ਭਵਿੱਖ ਨਜ਼ਰ ਆਉਣ ਲੱਗ ਪਿਆ ਹੈ। ਇਹ ਹੋਰ ਵੀ ਸਕੂਨ ਦੇਣ ਵਾਲੀ ਗੱਲ ਹੈ ਕਿ ਇਹ ਅੰਦੋਲਨ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਯੂ. ਪੀ. ਤੋਂ ਅੱਗੇ ਸਾਰੇ ਦੇਸ਼ 'ਚ ਤੇਜ਼ੀ ਨਾਲ ਫੈਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਚੌਕਸ ਕਰਦਿਆਂ ਕਿਹਾ ਕਿ ਭਾਜਪਾ ਦੀ ਕੌਮੀ ਲੀਡਰਸ਼ਿਪ ਨੇ ਆਪਣੇ ਆਈ. ਟੀ. ਸੈੱਲ ਨੂੰ ਅੰਦੋਲਨ ਕਰਨ ਵਾਲੇ ਆਗੂਆਂ ਵਿਰੁੱਧ ਝੂਠੀ ਇਲਜ਼ਾਮ ਤਰਾਸ਼ੀ ਅਤੇ ਕੂੜ ਪ੍ਰਚਾਰ ਕਰਨ ਲਈ ਸਰਗਰਮ ਕਰ ਦਿੱਤਾ ਹੈ।
ਅਕਾਲੀ ਦਲ ਨੇ ਬੰਦ ਦੇ ਸੱਦੇ ’ਤੇ ਭੰਬਲਭੂਸਾ ਪੈਦਾ ਕਰਕੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ
ਬੀ. ਕੇ. ਯੂ. ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਇਕ ਵੱਖਰਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ 25 ਸਤੰਬਰ ਨੂੰ ਕਿਸਾਨਾਂ ਵੱਲੋਂ ਖੇਤੀ ਬਿੱਲਾ ਦੇ ਵਿਰੋਧ 'ਚ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਉਸੇ ਦਿਨ ਵੱਖਰੇ ਤੌਰ ’ਤੇ ਸਿਰਫ 3 ਘੰਟੇ ਬੰਦ ਦਾ ਦਿੱਤਾ ਗਿਆ ਸੱਦਾ ਲੋਕਾਂ 'ਚ ਭੰਬਲਭੂਸੇ ਵਾਲੀ ਸਥਿਤੀ ਪੈਦਾ ਕਰਨ ਦੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਕਿਸਾਨਾਂ ਵੱਲੋਂ ਪਹਿਲਾ ਤੋਂ ਹੀ ਪੂਰੇ ਦਿਨ ਦੇ ਮੁਕੰਮਲ ਬੰਦ ਦੇ ਸੱਦੇ ਦਾ ਸਮਰਥਨ ਦੇਣ ਦੀ ਥਾਂ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਨ ਵਾਲੀ ਕਾਰਵਾਈ ਕੀਤੀ ਹੈ। ਸ. ਰਾਜੇਵਾਲ ਨੇ ਸਪੱਸ਼ਟ ਕੀਤਾ ਕਿ 25 ਸਤੰਬਰ ਨੂੰ ਪੰਜਾਬ 'ਚ ਪੂਰਾ ਦਿਨ ਬੰਦ ਰੱਖਦੇ ਹੋਏ ਕਿਸਾਨ ਰੇਲ ਮਾਰਗ ਅਤੇ ਸੜਕਾਂ ਰੋਕ ਕੇ ਕੇਂਦਰ ਖ਼ਿਲਾਫ਼ ਆਪਣਾ ਗੁੱਸਾ ਕੱਢਣਗੇ। ਉਨ੍ਹਾਂ ਸਮੂਹ ਪੰਜਾਬੀਆਂ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਗੁੰਮਰਾਹ ਕਰਨ ਵਾਲੀ ਕਾਰਵਾਈ ਦਾ ਹਿੱਸਾ ਨਾ ਬਣਨ।
ਖੇਤੀ ਬਿੱਲਾਂ ਦੇ ਵਿਰੋਧ 'ਚ ਯੂਥ ਕਾਂਗਰਸੀਆਂ ਨੇ ਸੰਨੀ ਦਿਓਲ ਦੀ ਤਸਵੀਰ 'ਤੇ ਮਲੀ ਕਾਲਖ਼
NEXT STORY