ਤਲਵੰਡੀ ਸਾਬੋ(ਮੁਨੀਸ਼)-ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਭਾਵੇਂ ਕਿ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਨਾਲ-ਨਾਲ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਨਾ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਉਸ ਦੇ ਉਲਟ ਸਬ-ਡਵੀਜ਼ਨ ਤਲਵੰਡੀ ਸਾਬੋ ਪਿੰਡ ਲਹਿਰੀ ਦੇ ਇਕ ਕਿਸਾਨ ਦੀ ਜ਼ਮੀਨ ਦੀ ਕੁਰਕੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਲਹਿਰੀ ਦੇ ਕਿਸਾਨ ਰਾਜ ਸਿੰਘ ਦਾ ਰਾਮਾਂ ਮੰਡੀ ਦੇ ਆੜ੍ਹਤੀਏ ਨਾਲ ਲੈਣ-ਦੇਣ ਚਲਦਾ ਸੀ ਪਰ ਲੈਣ-ਦੇਣ ਖੜ੍ਹਨ ਕਰਕੇ ਆੜ੍ਹਤੀਏ ਨੇ ਮਾਮਲਾ ਅਦਾਲਤ 'ਚ ਦਾਇਰ ਕਰ ਦਿੱਤਾ, ਜਿਥੇ ਮਾਣਯੋਗ ਅਦਾਲਤ ਨੇ ਕਿਸਾਨ ਦੀ 14 ਲੱਖ 98 ਹਜ਼ਾਰ ਦੀ ਜ਼ਮੀਨ ਦੇ ਕੁਰਕੀ ਦੇ ਆਦੇਸ਼ ਜਾਰੀ ਕਰ ਦਿੱਤੇ, ਜਿਸ 'ਤੇ ਅੱਜ ਨਾਇਬ ਤਹਿਸੀਲਦਾਰ ਤਲਵੰਡੀ ਸਾਬੋ ਪਿੰਡ ਲਹਿਰੀ ਦੇ ਉਕਤ ਕਿਸਾਨ ਦੀ ਜ਼ਮੀਨ ਦੀ ਕੁਰਕੀ ਕਰਨ ਲਈ ਚਲਾ ਗਿਆ, ਜਿਸ ਦਾ ਪਤਾ ਲੱਗਦੇ ਹੀ ਕਿਸਾਨ ਇਕੱਠੇ ਹੋ ਗਏ ਤੇ ਕੁਰਕੀ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਬਾਅਦ 'ਚ ਰੋਸ 'ਚ ਆਏ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਹੋਰ ਹਮਖਿਆਲੀ ਜਥੇਬੰਦੀ ਦੀ ਅਗਵਾਈ ਹੇਠ ਤਲਵੰਡੀ ਸਾਬੋ ਵਿਖੇ ਤਹਿਸੀਲਦਾਰ ਦਫਤਰ ਦਾ ਘਿਰਾਓ ਕੀਤਾ ਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਇੰਨਾ ਹੀ ਨਹੀਂ ਜਦੋਂ ਤਹਿਸੀਲਦਾਰ ਆਪਣੇ ਦਫਤਰ ਤੋਂ ਵਾਪਸ ਜਾਣ ਲੱਗੇ ਤਾਂ ਉਨ੍ਹਾਂ ਨੂੰ ਘਿਰਾਉਣ ਕਰਕੇ ਜਾਣ ਨਾ ਦਿੱਤਾ ਗਿਆ ਤੇ ਆਖਰ ਤਹਿਸੀਲਦਾਰ ਨੇ ਕਿਸਾਨਾਂ ਨੂੰ ਦੱਸਿਆ ਕਿ ਕਿਸਾਨ ਦੀ ਕੁਰਕੀ ਨਹੀਂ ਕੀਤੀ ਗਈ ਕਿਉਂਕਿ ਉਥੇ ਕੋਈ ਵੀ ਖਰੀਦਦਾਰ ਨਹੀਂ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਫਿਲਹਾਲ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ।
ਮੀਰਾ ਕੁਮਾਰ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨੂੰ ਮਿਲੇਗੀ ਪਰਸੋਂ
NEXT STORY