ਤਰਨਤਾਰਨ, (ਧਰਮ ਪੰਨੂੰ)- ਕਿਸਾਨ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਥਾਣਾ ਸਦਰ ਤਰਨਤਾਰਨ ਅੱਗੇ ਧਰਨਾ ਦਿੱਤਾ ਗਿਆ ਅਤੇ ਪੁਲਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਸਵਿੰਦਰ ਸਿੰਘ ਚੁਤਾਲਾ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੀ ਅਕਾਲੀਆਂ ਵਾਲੇ ਰਸਤੇ 'ਤੇ ਚੱਲ ਪਈ ਹੈ ਅਤੇ ਬਿਨਾਂ ਕਿਸੇ ਕਾਰਨ ਪੁਲਸ ਸਿਆਸੀ ਆਗੂਆਂ ਦੇ ਇਸ਼ਾਰੇ 'ਤੇ ਗਰੀਬ ਲੋਕਾਂ ਨੂੰ ਥਾਣਿਆਂ ਅੰਦਰ ਡੱਕ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਮੁੱਖ ਸਿੰਘ ਪੁੱਤਰ ਸਾਧਾ ਸਿੰਘ ਨੂੰ ਕੱਲ ਸਦਰ ਥਾਣੇ ਅੰਦਰ ਬੰਦ ਕੀਤਾ ਗਿਆ ਸੀ, ਜਿਨ੍ਹਾਂ ਨੂੰ ਧਰਨਾ ਕੇ ਦੇ ਛੁਡਾਇਆ ਗਿਆ ਹੈ।
ਇਸੇ ਤਰ੍ਹਾਂ ਹੀ ਪਿੰਡ ਖਾਰੇ ਦੇ ਜਗਤਾਰ ਸਿੰਘ ਪੁੱਤਰ ਪ੍ਰੀਤਮ ਸਿੰਘ 'ਤੇ ਕੁਝ ਬੰਦਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ ਪਰ ਪੁਲਸ ਪਰਚਾ ਦਰਜ ਨਹੀਂ ਕਰ ਰਹੀ। ਡੀ. ਐੱਸ. ਪੀ. ਸਿਟੀ ਪਿਆਰਾ ਸਿੰਘ ਨੇ ਲੋਕਾਂ ਦੇ ਇਕੱਠ ਵਿਚ ਆ ਕੇ ਵਿਸ਼ਵਾਸ ਦਿਵਾਇਆ ਕਿ ਇਹ ਸਾਰੇ ਮਸਲੇ ਜਲਦੀ ਹੱਲ ਕੀਤੇ ਜਾਣਗੇ। ਵਿਸ਼ਵਾਸ ਦਿਵਾਉਣ 'ਤੇ ਕਿਸਾਨਾਂ ਨੇ ਧਰਨਾ ਚੁੱਕ ਲਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਲਖਵਿੰਦਰ ਸਿੰਘ, ਨਿਰਵੈਲ ਸਿੰਘ, ਸੁਰਿੰਦਰ ਸਿੰਘ ਡਾਲੇਕੇ, ਅਮਰੀਕ ਸਿੰਘ, ਸਰਵਣ ਸਿੰਘ, ਸਤਨਾਮ ਸਿੰਘ, ਤੇਜਿੰਦਰਪਾਲ ਸਿੰਘ ਰਾਜੂ, ਫਤਿਹ ਸਿੰਘ ਪਿੱਦੀ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਪਿਓ ਤੇ ਭਰਾ ਨੇ ਕੀਤੀ ਰਾਹ 'ਚ ਘੇਰ ਕੇ ਕੁੱਟਮਾਰ
NEXT STORY