ਪਟਿਆਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਭਲਕੇ 15 ਫਰਵਰੀ ਨੂੰ 12 ਤੋਂ 4 ਵਜੇ ਤੱਕ ਸੂਬੇ ਭਰ ਵਿਚ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੇਏ ਯੂਨੀਅਨ ਦੇ ਪ੍ਰਧਾਨ ਜੁਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਚੱਲ ਰਹੇ ਦਿੱਲੀ ਸੰਘਰਸ਼ ’ਚ ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਲਗਾਈਆਂ ਗਈਆਂ ਰੋਕਾਂ ਅਤੇ ਛੱਡੇ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ਦੀ ਉਹ ਨਿਖੇਧੀ ਕਰਦੇ ਹਨ। ਇਸ ਦੇ ਨਾਲ ਹੀ ਉਗਰਾਹਾਂ ਨੇ ਕਿਸਾਨ ਸੰਘਰਸ਼ ਦੀ ਹਿਮਾਇਤ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਲੈ ਕੇ ਅੱਜ ਪੰਜਾਬ ਪੱਧਰੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੈਰ ਰਾਜਨੀਤਿਕ ਕਿਸਾਨ ਮੋਰਚੇ ਅਤੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਜਿਹੜਾ ਦਿੱਲੀ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸ ਨੂੰ ਸਰਕਾਰ ਨੇ ਕਈ ਤਰ੍ਹਾਂ ਦੀਆਂ ਰੋਕਾਂ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਕਾਰਵਾਈ ਵਿਚ ਕਈ ਕਿਸਾਨ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ : ਅਕਾਲੀ ਦਲ ਨੂੰ ਵੱਡਾ ਝਟਕਾ, ਬਸਪਾ ਨੇ ਤੋੜਿਆ ਗੱਠਜੋੜ
ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਦਾ ਉਹ ਸਮਰਥਨ ਕਰਦੇ ਹਨ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਕਿਸਾਨਾਂ ਦਾ ਸਾਰਾ ਕਰਜ਼ਾ ਖ਼ਤਮ ਕਰੇ, ਲਖੀਮਪੁਰੀ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ, ਐੱਮ. ਐੱਸ. ਪੀ. ਦਾ ਕਾਨੂੰਨ ਬਨਾਉਣ ਦੀ ਮੰਗ, ਪਹਿਲੇ ਅੰਦੋਲਨ ਦੌਰਾਨ ਸ਼ਹੀਦ ਹੋਏ ਮੋਰਚੇ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਅਤੇ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਮੰਗ ਹੈ। ਇਹ ਕਿਸਾਨ ਮੋਰਚੇ ਦੀਆਂ ਮੰਗਾਂ ਹਨ ਅਤੇ ਇਹ ਬਿਲਕੁਲ ਜਾਇਜ਼ ਹਨ। ਕਿਸਾਨਾਂ ’ਤੇ ਹੋਈ ਕਾਰਵਾਈ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 15 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ।
ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ ਦਾ ‘ਕੇਂਦਰ ਬਿੰਦੂ’ ਬਣਿਆ ਪਟਿਆਲਾ, ਪਿੰਡਾਂ ਦੇ ਪਿੰਡ ਹੋਏ ਖਾਲ੍ਹੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਦਾ ਸਪੱਸ਼ਟੀਕਰਨ, ਪਿਛਲੇ 10 ਸਾਲਾਂ ਦੇ ਗਿਣਵਾਏ ਕੰਮ
NEXT STORY