ਲੁਧਿਆਣਾ (ਅਨਿਲ, ਸ਼ਿਵਮ)- ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪੰਜਾਬ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਇੰਦਰਵੀਰ ਕਾਦੀਆਂ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੈਸ਼ਨਲ ਹਾਈਵੇ 'ਤੇ ਸਥਿਤ ਦੇਸ਼ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦੇ ਸੰਗਠਨ 10 ਅਗਸਤ ਨੂੰ ਨੂਰਪੁਰ ਬੇਟ ’ਚ ਇਕ ਵਿਸ਼ਾਲ ਮੀਟਿੰਗ ਕਰਨ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - 'ਪਾਪਾ ਮੈਂ ਪ੍ਰੇਸ਼ਾਨ ਹਾਂ...' 14 ਸਾਲਾ ਮਾਸੂਮ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਪਿਓ ਨੂੰ ਵੀਡੀਓ ਕਾਲ ਕਰ ਕਹੀਆਂ ਭਾਵੁਕ ਗੱਲਾਂ
ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਨੇ ਕਿਸਾਨ ਜਥੇਬੰਦੀਆਂ ਦੀ ਕਿਸੇ ਵੀ ਮੰਗ ਨੂੰ ਪੂਰਾ ਕੀਤੇ ਬਿਨਾਂ ਟੋਲ ਪਲਾਜ਼ਾ ਨੂੰ ਸ਼ੁਰੂ ਕਰਵਾ ਦਿੱਤਾ ਪਰ ਜਦੋਂ ਤੱਕ ਨੈਸ਼ਨਲ ਹਾਈਵੇ ਅਥਾਰਟੀ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਮਨਜ਼ੂਰ ਨਹੀਂ ਕਰ ਲੈਂਦੀ, ਉਦੋਂ ਤੱਕ ਕਿਸਾਨ ਜਥੇਬੰਦੀਆਂ ਆਪਣਾ ਅੰਦੋਲਨ ਜਾਰੀ ਰੱਖਣਗੀਆਂ। ਮਨਜੀਤ ਰਾਏ ਅਤੇ ਦਿਲਬਾਗ ਗਿੱਲ ਨੇ ਦੱਸਿਆ ਕਿ ਲਾਡੋਵਾਲ ਟੋਲ ਪਲਾਜ਼ਾ ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੈ, ਜਿਥੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ ਜਾਂਦੀ ਹੈ। ਇਸ ਟੋਲ ਪਲਾਜ਼ਾ ’ਤੇ ਪ੍ਰਸ਼ਾਸਨ ਵੱਲੋਂ ਵੀ ਲੋਕਾਂ ਅਤੇ ਕਿਸਾਨਾਂ ਨਾਲ ਧੱਕੇਸ਼ਾਹੀ ਕਰਦੇ ਹੋਏ ਗਲਤ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜੋ ਕਿਸਾਨ ਮੋਰਚੇ ਲਈ ਟੋਲ ਪਲਾਜ਼ੇ ਤੋਂ ਨਿਕਲ ਰਹੇ ਹਨ। ਉਨ੍ਹਾਂ ਨੂੰ ਟੋਲ ਪਲਾਜ਼ਾ ਦੇ ਅਧਿਕਾਰੀ ਤੰਗ-ਪ੍ਰੇਸ਼ਾਨ ਕਰਦੇ ਹੋਏ ਉਨ੍ਹਾਂ ਤੋਂ ਟੋਲ ਵਸੂਲ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਟੋਲ ਪਲਾਜ਼ਾ ’ਤੇ ਕਿਸਾਨ ਯੂਨੀਅਨ ਜਥੇਬੰਦੀ ਦੇ ਕਾਰਡ ਦੇਖ ਕੇ ਅੱਗੇ ਜਾਣ ਦਿੰਦੇ ਸਨ ਪਰ ਹੁਣ ਟੋਲ ਵਸੂਲੇ ਬਿਨਾਂ ਅੱਗੇ ਨਹੀਂ ਜਾਣ ਦਿੱਤਾ ਜਾਂਦਾ। ਉਨ੍ਹਾਂ ਦੱਸਿਆ ਕਿ 10 ਅਗਸਤ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਸਾਰੇ ਸੰਗਠਨ ਨੂਰਪੁਰ ਬੇਟ ’ਚ ਗੁਰਦੁਆਰਾ ਸਾਹਿਬ ’ਚ 11 ਵਜੇ ਮੀਟਿੰਗ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਪੰਜਾਬ 'ਚ ਵੱਡਾ ਹਾਦਸਾ! ਸਕੂਲ ਬੱਸ 'ਚ ਸਵਾਰ ਵਿਦਿਆਰਥੀ ਦੀ ਦਰਦਨਾਕ ਮੌਤ, ਕਈ ਗੰਭੀਰ ਜ਼ਖ਼ਮੀ
ਇਸ ਤੋਂ ਬਾਅਦ ਅੱਗੇ ਦੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਨੈਸ਼ਨਲ ਹਾਈਵੇ ਅਥਾਰਟੀ ਟੋਲ ਰੇਟ ’ਚ ਕੀਤੇ ਵਾਧੇ ਦਾ ਕੋਈ ਹੱਲ ਨਹੀਂ ਕਰ ਲੈਂਦੀ, ਉਦੋਂ ਤੱਕ ਕਿਸਾਨ ਸੰਗਠਨ ਆਪਣਾ ਸੰਘਰਸ਼ ਇਸ ਤਰ੍ਹਾਂ ਦੀ ਜਾਰੀ ਰੱਖਣਗੇ। ਪ੍ਰਧਾਨ ਰਾਏ ਅਤੇ ਪ੍ਰਧਾਨ ਗਿੱਲ ਨੇ ਦੱਸਿਆ ਕਿ ਉਨ੍ਹਾਂ ਦੇ ਕੋਲ ਟੋਲ ਪਲਾਜ਼ਾ ਦੇ ਐਸੇ ਕਈ ਦਸਤਾਵੇਜ਼ ਹੱਥ ਲੱਗੇ ਹਨ, ਜਿਨ੍ਹਾਂ ’ਤੇ ਟੋਲ ਪਲਾਜ਼ਾ ਦੀਆਂ ਕਈ ਕਮੀਆਂ ਜੱਗ-ਜ਼ਾਹਿਰ ਹੁੰਦੀਆਂ ਦਿਖਾਈ ਦੇ ਰਹੀਆਂ ਹਨ, ਜਿਨ੍ਹਾਂ ਦਾ ਪਰਦਾ ਉਹ ਆਉਣ ਵਾਲੇ ਦਿਨਾਂ ’ਚ ਚੁੱਕ ਕੇ ਲੋਕਾਂ ਸਾਹਮਣੇ ਸੱਚਾਈ ਪੇਸ਼ ਕਰਨਗੇ। ਇਸ ਮੀਟਿੰਗ ਦੌਰਾਨ ਮਾਲਵਾ ਜ਼ੋਨ ਦੇ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ, ਸੁਰਿੰਦਰ ਸਿੰਘ ਪਵਾਰ, ਜਸਪ੍ਰੀਤ ਸਿੰਘ ਗਿੱਲ ਆਦਿ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹਿੰਦ ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
NEXT STORY