ਸਮਾਣਾ (ਦਰਦ)-ਸ਼ੁੱਕਰਵਾਰ ਸਵੇਰੇ ਇਕ ਕਿਸਾਨ ਵੱਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਇਲਾਜ ਲਈ ਪਟਿਆਲਾ ਲਿਜਾਇਆ ਗਿਆ।
ਜਾਣਕਾਰੀ ਅਨੁਸਾਰ ਪਿੰਡ ਕਰਹਾਲੀ ਦੇ ਢਾਈ ਏਕੜ ਜ਼ਮੀਨ ਦੇ ਮਾਲਕ ਕੇਸਰ ਸਿੰਘ ਪੁੱਤਰ ਮਹਿੰਦਰ ਸਿੰਘ ਦੇ ਭਰਾ ਜਾਗਰ ਸਿੰਘ ਨੇ ਦੱਸਿਆ ਕਿ ਉਸਦੇ ਭਰਾ 'ਤੇ 4 ਲੱਖ ਦੇ ਕਰੀਬ ਦਾ ਕਰਜ਼ਾ ਹੈ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਹੈ। ਅੱਜ ਸਵੇਰੇ ਉਹ ਘਰੋਂ ਖੇਤ ਗਿਆ, ਜਿੱਥੇ ਉਸਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਇਲਾਜ ਲਈ ਪਟਿਆਲਾ ਲਿਜਾਇਆ ਗਿਆ। ਰਾਮਨਗਰ ਚੌਕੀ ਦੇ ਇੰਚਾਰਜ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲੀ ਹੈ। ਉਹ ਹਸਪਤਾਲ ਜਾ ਕੇ ਕਿਸਾਨ ਦੇ ਬਿਆਨ ਦਰਜ ਕਰਨ ਤੋਂ ਬਾਅਦ ਕਾਰਵਾਈ ਕਰਨਗੇ।
ਖਤਰਨਾਕ ਗੈਂਗਸਟਰ ਬਿਸ਼ਨੋਈ ਦਾ ਸਾਥੀ ਗ੍ਰਿਫਤਾਰ
NEXT STORY