ਚੰਡੀਗੜ੍ਹ (ਬਿਊਰੋ) : ਗੰਨਾ ਕਾਸ਼ਤਕਾਰਾਂ ਨਾਲ ਕੀਤੇ ਆਪਣੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਲਾਮਿਸਾਲ ਕਦਮ ਚੁੱਕਦਿਆਂ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ ਕਰ ਦਿੱਤੇ। ਅੱਜ ਉਨ੍ਹਾਂ ਦੇ ਖਾਤਿਆਂ ’ਚ 75 ਕਰੋੜ ਰੁਪਏ ਆਖਰੀ ਕਿਸ਼ਤ ਵਜੋਂ ਜਮ੍ਹਾ ਕਰਵਾ ਦਿੱਤੇ ਗਏ। ਇਸ ਸਬੰਧੀ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਬੁੱਧਵਾਰ ਯਾਨੀ 7 ਸਤੰਬਰ, 2022 ਨੂੰ ਗੰਨਾ ਕਿਸਾਨਾਂ ਨੂੰ ਅਦਾਇਗੀ ਵਜੋਂ 75 ਕਰੋੜ ਰੁਪਏ ਸ਼ੂਗਰਫੈੱਡ, ਪੰਜਾਬ ਰਾਹੀਂ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਪ੍ਰਸ਼ਾਸਨਿਕ ਫੇਰਬਦਲ, IAS ਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਪੜ੍ਹੋ ਲਿਸਟ
ਉਨ੍ਹਾਂ ਦੱਸਿਆ ਕਿ ਅੱਜ (ਵੀਰਵਾਰ 8 ਸਤੰਬਰ) ਨੂੰ ਸਬੰਧਤ ਕਾਸ਼ਤਕਾਰਾਂ ਦੇ ਖਾਤਿਆਂ ’ਚ ਇਹ ਰਕਮ ਜਮ੍ਹਾ ਕਰਵਾ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਅਦਾਇਗੀ ਤੋਂ ਬਾਅਦ ਅਜਨਾਲਾ, ਬਟਾਲਾ, ਬੁੱਢੇਵਾਲ, ਭੋਗਪੁਰ, ਫਾਜ਼ਿਲਕਾ, ਗੁਰਦਾਸਪੁਰ, ਮੋਰਿੰਡਾ, ਨਕੋਦਰ ਅਤੇ ਨਵਾਂਸ਼ਹਿਰ ਵੱਲ ਗੰਨਾ ਕਾਸ਼ਤਕਾਰਾਂ ਦਾ ਕੋਈ ਬਕਾਇਆ ਨਹੀਂ ਬਚਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਬਕਾਇਆ ਅਦਾਇਗੀਆਂ ਪਿੜਾਈ ਸੀਜ਼ਨ 2021-22 ਨਾਲ ਸਬੰਧਤ ਹਨ ਅਤੇ ਪਹਿਲੀ ਦਫ਼ਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ : ਫ਼ਿਰੋਜ਼ਪੁਰ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, 2 ਦੀ ਹੋਈ ਮੌਤ
ਉਨ੍ਹਾਂ ਆਖਿਆ ਕਿ 75 ਕਰੋੜ ਰੁਪਏ ਦੀ ਇਸ ਅਦਾਇਗੀ ਨਾਲ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੇ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਭੁਗਤਾ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਗੰਨਾ ਕਿਸਾਨਾਂ ਨੂੰ 619.62 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਹਾਲ ਦੀ ਘੜੀ ਕਿਸਾਨਾਂ ਦਾ ਕੁਝ ਵੀ ਬਕਾਇਆ ਨਹੀਂ ਹੈ। ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ’ਚ ਵਾਧਾ ਕਰਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਪੁਰਜ਼ੋਰ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਲਈ ਸੁਹਿਰਦ ਯਤਨ ਕਰ ਰਹੀ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ 2022-23 ਦੇ ਆਗਾਮੀ ਗੰਨੇ ਦੇ ਸੀਜ਼ਨ ’ਚ ਅਜਿਹੀ ਕੋਈ ਵੀ ਬੇਲੋੜੀ ਦੇਰੀ ਨਾ ਹੋਵੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਅਦਾਇਗੀ ਸਮੇਂ ਸਿਰ ਮਿਲੇ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇੰਪਰੂਵਮੈਂਟ ਟਰੱਸਟ ’ਚ 10 ਚੇਅਰਮੈਨ ਕੀਤੇ ਨਿਯੁਕਤ, ਪੜ੍ਹੋ ਲਿਸਟ
ਪੰਜਾਬ ’ਚ ਪ੍ਰਸ਼ਾਸਨਿਕ ਫੇਰਬਦਲ, IAS ਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਪੜ੍ਹੋ ਲਿਸਟ
NEXT STORY