ਬਠਿੰਡਾ (ਵਿਜੇ) : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਅੰਦਰ ਭਾਜਪਾ ਪ੍ਰਤੀ ਗੁੱਸਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਬਠਿੰਡਾ ’ਚ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਵਸ ਮਨਾ ਰਹੇ ਭਾਜਪਾ ਨੇਤਾਵਾਂ ਕਿਸਾਨਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਚੱਲਦੇ ਪ੍ਰੋਗਰਾਮ ਵਿਚ ਪਹੁੰਚੇ ਕਿਸਾਨਾਂ ਨੇ ਪ੍ਰੋਗਰਾਮ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ ਅਤੇ ਭਾਜਪਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਕੇਂਦਰ ਖ਼ਿਲਾਫ਼ ਡਟੀਆਂ ਕਿਸਾਨ ਜਥੇਬੰਦੀਆਂ ਦੇ ਹੱਕ ’ਚ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ
ਭਾਜਪਾ ਦੇ ਇਸ ਪ੍ਰੋਗਰਾਮ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਵੱਡੀ ਗਿਣਤੀ ਵਿਚ ਕਿਸਾਨ ਇਕੱਤਰ ਹੋ ਗਏ। ਪੁਲਸ ਵੱਲੋਂ ਕਿਸਾਨਾਂ ਨੂੰ ਰੋਕਣਾ ਚਾਹਿਆ ਪਰ ਮਾਹੌਲ ਹੋਰ ਵੀ ਗਰਮਾ ਗਿਆ। ਪੁਲਸ ਵਲੋਂ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਸ ਲਗਾਏ ਗਏ ਸਨ, ਜਿਨ੍ਹਾਂ ਨੂੰ ਤੋੜ ਕੇ ਕਿਸਾਨ ਅੱਗੇ ਵਧੇ। ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨਾਂ ਨੇ ਪ੍ਰੋਗਰਾਮ ਵਿਚ ਨਾਅਰੇਬਾਜ਼ੀਆਂ ਕਰਦਿਆਂ ਕੁਰਸੀਆਂ ਤੇ ਹੋਰ ਸਾਮਾਨ ਦੀ ਭੰਨਤੋੜ ਕ ਦਿੱਤੀ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ, ਆਖ ਦਿੱਤੀ ਡੂੰਘੀ ਗੱਲ
ਭਾਜਪਾ ਨੇਤਾਵਾਂ ਨੇ ਦੋਸ਼ ਲਗਾਇਆ ਕਿ ਪੁਲਸ ਨੇ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਹੈ, ਇਥੋਂ ਤਕ ਕਿ ਬੀਬੀਆਂ ਨੂੰ ਵੀ ਨਹੀਂ ਬਖਸ਼ਿਆ ਗਿਆ। ਇਸ ਦੌਰਾਨ ਬੀਬੀ ਮੋਰਚੇ ਦੀ ਪ੍ਰਧਾਨ ਕੰਚਨ ’ਤੇ ਵੀ ਮਾਮੂਲੀ ਸੱਟਾਂ ਲੱਗੀਆਂ, ਜਿਸ ਦੇ ਉਨ੍ਹਾਂ ਨੇ ਨਿਸ਼ਾਨ ਵੀ ਵਿਖਾਏ ਹਨ। ਇਥੇ ਹੀ ਬਸ ਨਹੀਂ ਮੌਕੇ ’ਤੇ ਤਾਇਨਾਤ ਪੁਲਸ ਮੁਲਾਜ਼ਮਾਂ ਨਾਲ ਵੀ ਭਾਜਪਾ ਵਰਕਰਾਂ ਵਿਚ ਗਰਮਾ-ਗਰਮੀ ਹੋ ਗਈ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਪੁਲਸ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦੇ ਹੋਏ ਪੱਖਪਾਤ ਕਰਨ ਦੇ ਵੀ ਦੋਸ਼ ਲਗਾਏ।
ਇਹ ਵੀ ਪੜ੍ਹੋ : ਸੰਘਣੀ ਧੁੰਦ ਕਾਰਨ ਬਟਾਲਾ ’ਚ ਟਕਰਾਏ 3 ਦਰਜਨ ਵਾਹਨ, ਤਸਵੀਰਾਂ ’ਚ ਦੇਖੋ ਭਿਆਨਕ ਮੰਜ਼ਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸੁਪਰੀਮ ਕੋਰਟ ਪੁੱਜਿਆ 'ਮੋਹਾਲੀ ਨਗਰ ਨਿਗਮ' ਦੀ ਵਾਰਡਬੰਦੀ ਦਾ ਮਾਮਲਾ
NEXT STORY