ਕੋਟਕਪੂਰਾ, (ਨਰਿੰਦਰ, ਭਾਵਿਤ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਜ਼ਿਲਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ ਦੀ ਅਗਵਾਈ ਹੇਠ ਕੋਟਕਪੂਰਾ ਹਲਕੇ ਦੇ ਪਿੰਡ ਕੋਟ ਸੁਖੀਆ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਪ੍ਰਦਰਸ਼ਨ 'ਚ ਔਰਤਾਂ ਨੇ ਵੀ ਭਰਵੀਂ ਸ਼ਮੂਲੀਅਤ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਪਿੰਡ ਦੇ ਸਮਸ਼ਾਨਘਾਟ ਤੱਕ ਵਿਸ਼ਾਲ ਮਾਰਚ ਕੱਢਦਿਆਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਨਿੰਦਾ ਕੀਤੀ।
ਇਸ ਮੌਕੇ ਯੂਨੀਅਨ ਦੇ ਆਗੂ ਇੰਦਰਜੀਤ ਸਿੰਘ ਘਣੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਦੇਸ਼ ਦੇ ਕਿਸਾਨਾਂ ਦਾ ਬਿਲਕੁਲ ਵੀ ਫ਼ਿਕਰ ਨਹੀਂ ਹੈ ਅਤੇ ਕਿਸਾਨਾਂ ਵਾਸਤੇ ਚੰਗੇ ਦਿਨ ਨਹੀਂ ਆਏ, ਸਗੋਂ ਆਰਥਿਕ ਤੰਗੀ ਕਾਰਨ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੋਏ ਹਨ।
ਉਨ੍ਹਾਂ ਯੂਨੀਅਨ ਵੱਲੋਂ ਮੰਗ ਕੀਤੀ ਕਿ ਕਿਸਾਨਾਂ ਅਤੇ ਖੇਤੀ ਨੂੰ ਪੈਰਾਂ-ਸਿਰ ਕਰਨ ਲਈ ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਖੇਤੀ ਨੂੰ ਲਾਹੇਵੰਦ ਬਣਾਇਆ ਜਾਵੇ, ਫ਼ਸਲਾਂ ਦੇ ਲਾਗਤ ਖ਼ਰਚਿਆਂ ਦੇ ਹਿਸਾਬ ਅਨੁਸਾਰ ਭਾਅ ਨਿਸ਼ਚਿਤ ਕੀਤਾ ਜਾਵੇ, ਸ਼ੁੱਧ ਬੀਜ, ਕੀੜੇਮਾਰ ਦਵਾਈਆਂ ਮੁਹੱਈਆ ਕਰਵਾਈਆਂ ਜਾਣ।
ਇਸ ਦੌਰਾਨ ਜਰਨੈਲ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ, ਗਰਦੌਰ ਸਿੰਘ ਢਿੱਲੋਂ, ਜਸਪ੍ਰੀਤ ਕੌਰ, ਬਲਜਿੰਦਰ ਕੌਰ, ਜਗਦੀਪ ਕੌਰ, ਵੀਰਪਾਲ ਕੌਰ ਸਾਬਕਾ ਪੰਚ, ਗੁਰਦੇਵ ਕੌਰ, ਬਲਜੀਤ ਕੌਰ, ਗੁਰਮੀਤ ਕੌਰ, ਜਸਵੀਰ ਕੌਰ, ਇਕਬਾਲ ਕੌਰ, ਗੁਰਦੀਪ ਕੌਰ, ਸੁਖਜੀਤ ਕੌਰ, ਗੁਰਪ੍ਰੀਤ ਕੌਰ ਆਦਿ ਮੌਜੂਦ ਸਨ।
ਸਾਦਿਕ, (ਪਰਮਜੀਤ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲਾ ਆਗੂ ਗੁਰਪ੍ਰੀਤ ਸਿੰਘ ਮੁਮਾਰਾ ਦੀ ਪਤਨੀ ਹਰਜੀਤ ਕੌਰ ਦੀ ਅਗਵਾਈ ਹੇਠ ਪਿੰਡ ਦੀਆਂ ਔਰਤਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਅਤੇ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਪਿੱਟ-ਸਿਆਪਾ ਕੀਤਾ। ਇਹ ਪੁਤਲਾ, 23 ਫਰਵਰੀ ਦੇ ਦਿੱਲੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਸੂਬਾ ਸਰਕਾਰਾਂ ਨੇ ਬੰਦੀ ਬਣਾ ਲਿਆ ਸੀ, ਦੇ ਰੋਸ ਵਜੋਂ ਫੂਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਜਥੇਬੰਦੀ ਦੇ ਆਗੂਆਂ ਅਤੇ ਕਿਸਾਨਾਂ ਨੂੰ ਚੀਮਾ ਮੰਡੀ ਵਿਚ ਬੰਦੀ ਬਣਾਇਆ ਹੋਇਆ ਹੈ।
ਕਿਸਾਨ ਆਗੂ ਰਜਿੰਦਰ ਸਿੰਘ ਬਲਾਕ ਪ੍ਰਧਾਨ ਅਤੇ ਬਖਤੌਰ ਸਿੰਘ ਢਿੱਲੋਂ ਜਨਰਲ ਸਕੱਤਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਮੇਤ ਸਾਰੀਆਂ ਭਾਜਪਾ ਆਗੂਆਂ ਨੇ 2014 ਦੀਆਂ ਚੋਣਾਂ ਦੌਰਾਨ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ ਅਤੇ ਸਮੁੱਚੇ ਕਰਜ਼ਿਆਂ ਨੂੰ ਖਤਮ ਕਰਨ ਦੇ ਵਾਅਦੇ ਕੀਤੇ ਸਨ, ਜਿਸ ਤੋਂ ਅੱਜ ਸਰਕਾਰਾਂ ਮੁੱਕਰ ਰਹੀਆਂ ਹਨ। ਇਸ ਰੋਸ ਵਜੋਂ ਪੰਜਾਬ ਦੇ ਹਰ ਪਿੰਡ ਵਿਚ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਪਿੱਟ-ਸਿਆਪਾ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਮੇਲ ਕੌਰ, ਹਰਜੀਤ ਕੌਰ, ਸਿਮਰਜੀਤ ਕੌਰਬ, ਮਨਜੀਤ ਕੌਰ, ਸੁਖਪ੍ਰੀਤ ਕੌਰ, ਸੁਖਵਿੰਦਰ ਕੌਰ, ਰਣਜੀਤ ਕੌਰ, ਸੁਖਪਾਲ ਕੌਰ, ਪਰਮਜੀਤ ਕੌਰ, ਜਗਤਾਰ ਸਿੰਘ, ਅਮਰਜੀਤ ਸਿੰਘ, ਕਰਮਜੀਤ ਸਿੰਘ, ਮੇਜਰ ਸਿੰਘ, ਸੋਹਣ ਸਿੰਘ, ਚਰਨ ਸਿੰਘ, ਕੇਵਲ ਸਿੰਘ, ਜਗਸੀਰ ਸਿੰਘ ਸਾਧੂਵਾਲਾ, ਗੁਰਮੀਤ ਸਿੰਘ ਵੀਰੇਵਾਲਾ ਆਦਿ ਆਗੂ ਮੌਜੂਦ ਸਨ।
ਡਲਿਵਰੀ ਦੌਰਾਨ ਬੱਚੇ ਦੀ ਮੌਤ, ਪਰਿਵਾਰ ਨੇ ਲਾਏ ਡਾਕਟਰ 'ਤੇ ਦੋਸ਼
NEXT STORY