ਅੰਮ੍ਰਿਤਸਰ— ਪ੍ਰਦਰਸ਼ਨ ਦੀਆਂ ਇਹ ਤਸਵੀਰਾਂ ਅੰਮ੍ਰਿਤਸਰ ਦੀਆਂ ਹਨ, ਜਿਥੇ ਕਿਸਾਨ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸੈਂਕੜੇ ਕਿਸਾਨਾਂ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘੇਰਾਓ ਕੀਤਾ। ਵੱਡੀ ਗਿਣਤੀ 'ਚ ਔਰਤਾਂ ਨੇ ਵੀ ਇਸ ਪ੍ਰਦਰਸ਼ਨ 'ਚ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ 'ਤੇ ਵਾਅਦਾਖਿਲਾਫੀ ਦੇ ਦੋਸ਼ ਲਾਉਂਦਿਆਂ ਕਿਸਾਨੀ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਵੱਡੀ ਗਿਣਤੀ 'ਚ ਪੁਲਸ ਮੌਕੇ 'ਤੇ ਤਾਇਨਾਤ ਰਹੀ।
ਕਿਸਾਨ ਜਥੇਬੰਦੀ ਵਲੋਂ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਵਾਉਣ ਤੇ ਕਰਜ਼ਾ ਮੁਆਫੀ ਦੀ ਮੰਗ ਨੂੰ ਲੈ ਕੇ ਪੂਰੇ ਪੰਜਾਬ 'ਚ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨੇ ਦੇਣ ਦਾ ਪ੍ਰੋਗਰਾਮ ਸੀ।
ਵੱਧ ਵੋਲਟੇਜ ਆਉਣ ਕਾਰਨ ਬਿਜਲੀ ਦੇ ਉਪਕਰਨ ਤੇ ਹੋਰ ਘਰੇਲੂ ਸਮਾਨ ਸੜਕੇ ਸਵਾਹ
NEXT STORY