ਚੰਡੀਗੜ੍ਹ/ਨਵੀਂ ਦਿੱਲੀ : ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਹੋਈ ਅੱਜ ਦੀ ਬੈਠਕ ਕਰੀਬ 8 ਘੰਟੇ ਬਾਅਦ ਖਤਮ ਹੋ ਗਈ ਹੈ। ਇਸ ਬੈਠਕ 'ਚ ਵੀ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਕਾਰ ਕਿਸੇ ਵੀ ਗੱਲ 'ਤੇ ਸਹਿਮਤੀ ਨਹੀਂ ਬਣੀ। ਕਿਸਾਨਾਂ ਵਲੋਂ ਲਗਾਤਾਰ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਆਖੀ ਜਾ ਰਹੀ ਹੈ, ਉਥੇ ਹੀ ਕੇਂਦਰ ਸਰਕਾਰ ਦੇ ਮੰਤਰੀ ਕਾਨੂੰਨਾਂ 'ਚ ਸੋਧ ਕਰਨ ਨੂੰ ਤਿਆਰ ਹਨ, ਜਿਸ ਨੂੰ ਕਿ ਕਿਸਾਨਾਂ ਵਲੋਂ ਰੱਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਕਿਸਾਨੀ ਮੁੱਦੇ 'ਤੇ ਅਮਿਤ ਸ਼ਾਹ ਨਾਲ ਬੈਠਕ ਮਗਰੋਂ 'ਕੈਪਟਨ' ਨੇ ਮੀਡੀਆ ਨੂੰ ਦਿੱਤਾ ਬਿਆਨ, ਜਾਣੋ ਕੀ ਬੋਲੇ
ਖੇਤੀ ਬਾੜੀ ਮੰਤਰੀ ਨਰਿੰਦਰ ਤੋਮਰ ਨੇ ਦੱਸਿਆ ਕਿ ਇਸ ਬੈਠਕ ਦੌਰਾਨ ਸਰਕਾਰ ਤੇ ਕਿਸਾਨਾਂ ਵਲੋਂ ਆਪਣਾ-ਆਪਣਾ ਪੱਖ ਰੱਖਿਆ ਗਿਆ ਅਤੇ ਸਰਕਾਰ ਵਲੋਂ ਖੁੱਲੇ ਮਨ ਨਾਲ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨਾਲ 5 ਦਸੰਬਰ ਨੂੰ ਅਗਲੀ ਬੈਠਕ ਰੱਖੀ ਗਈ ਹੈ ਅਤੇ ਇਹ ਬੈਠਕ ਦੁਪਹਿਰ 2 ਵਜੇ ਰੱਖੀ ਗਈ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਪ੍ਰਕਾਸ਼ ਸਿੰਘ ਬਾਦਲ ਨੇ 'ਪਦਮ ਵਿਭੂਸ਼ਣ' ਵਾਪਸ ਕਰਨ ਦਾ ਕੀਤਾ ਐਲਾਨ
ਬੈਠਕ 'ਚ ਕਿਸਾਨਾਂ ਵਲੋਂ ਕਿਹਾ ਗਿਆ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਉਨ੍ਹਾਂ ਕਿਹਾ ਕਿ ਜਦ ਤਕ ਇਹ ਉਕਤ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਤਦ ਤਕ ਕਿਸਾਨ ਜਥੇਬੰਦੀਆਂ ਆਪਣੇ ਅੰਦੋਲਨ ਤੋਂ ਪਿੱਛੇ ਨਹੀਂ ਹਟਣਗੀਆਂ।।
ਕਿਸਾਨਾਂ ਦੀ ਕੇਂਦਰ ਸਰਕਾਰ ਨਾਲ 5 ਦਸੰਬਰ ਨੂੰ ਹੋਣ ਵਾਲੀ ਬੈਠਕ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਸੈਕਸ਼ਨ 'ਚ ਜ਼ਰੂਰ ਦੱਸੋ
ਪੰਜਾਬ ਤੇ ਪੰਜਾਬੀਆਂ ਨਾਲ ਸੌੜੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ ਪ੍ਰਕਾਸ਼ ਸਿੰਘ ਬਾਦਲ : ਸਿੰਗਲਾ
NEXT STORY