ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ ਅਰੋਡ਼ਾ)-ਅੱਜ ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਕਿਸਾਨੀ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਜਿੱਥੇ ਕੇਂਦਰ ਸਰਕਾਰ ਨੂੰ ਜੰਮ ਕੇ ਭੰਡਿਆ ਉੱਥੇ ਹੀ ਭਾਜਪਾ ਅਤੇ ਭਾਜਪਾਈਆਂ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ। ਬੁਲਾਰਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਾਨਾਸ਼ਾਹ ਹਾਕਮ ਦੇ ਵਜੋਂ ਵਿਸ਼ਵ ’ਚ ਮਸ਼ਹੂਰ ਹੋਣ ਦੀ ਗੱਲ ਵੀ ਕਹੀ।
ਇਹ ਵੀ ਪੜ੍ਹੋ : ਪਲਾਂ ’ਚ ਉਜੜਿਆ ਹੱਸਦਾ-ਵੱਸਦਾ ਪਰਿਵਾਰ, ਦੋ ਸਕੇ ਭਰਾਵਾਂ ਦੀ ਮੌਤ ਨਾਲ ਘਰ ’ਚ ਪੈ ਗਿਆ ਚੀਕ-ਚਿਹਾੜਾ
ਸ੍ਰੀ ਅਨੰਦਪੁਰ ਸਾਹਿਬ-ਸ੍ਰੀ ਕੀਰਤਪੁਰ ਸਾਹਿਬ ਮੁੱਖ ਮਾਰਗ ’ਤੇ ਸਥਿਤ ਮਾਤਾ ਨਾਨਕੀ ਹਸਪਤਾਲ ਦੇ ਨਜ਼ਦੀਕ ਕੀਤੀ ਕਿਸਾਨੀ ਕਾਨਫਰੰਸ ’ਚ ਮੁੱਖ ਤੌਰ ’ਤੇ ਪਹੁੰਚੇ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਰੁਲਦੂ ਸਿੰਘ, ਅਦਾਕਾਰ ਅਤੇ ਸਥਾਨਕ ਇਕਾਈ ਦੇ ਸਰਪ੍ਰਸਤ ਯੋਗਰਾਜ ਸਿੰਘ, ਮਨਜੀਤ ਰਾਏ, ਕੁਲਦੀਪ ਸਿੰਘ ਵਜੀਦਪੁਰ, ਸ਼ਮਸ਼ੇਰ ਸਿੰਘ ਸ਼ੇਰਾ, ਜਸਪਾਲ ਸਿੰਘ ਭੋਲਾ, ਜੈਮਲ ਸਿੰਘ ਭਡ਼ੀ ਆਦਿ ਨੇ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕੀਤਾ।
ਆਪਣੇ ਸੰਬੋਧਨ ’ਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੋਦੀ ਨੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਕੋਲ ਗਹਿਣੇ ਰੱਖ ਦਿੱਤਾ ਹੈ। ਉਨ੍ਹਾਂ ਸਿਆਸਤਾਨਾਂ ਦੇ ਵਪਾਰਕ ਘਰਾਣਿਆਂ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਨੇ ਆਮ ਜਨਤਾ ਵਾਸਤੇ ਕੁੱਝ ਨਹੀਂ ਕੀਤਾ, ਉਹ ਲੋਕ ਰਾਜ ਕਰ ਰਹੇ ਹਨ ਜਦਕਿ ਗਰੀਬ, ਕਿਸਾਨ, ਮਜ਼ਦੂਰ, ਮੁਲਾਜ਼ਮ ਪਿਸ ਰਹੇ ਹਨ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੇ ਆਈ. ਟੀ. ਸੈੱਲ ’ਤੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੇ ਦੋਸ਼ ਲਾਉਂਦੇ ਹੋਏ ਕਿਹਾ ਕਿ ਅੱਜ ਜਿੱਥੇ ਭਾਜਪਾ ਦੇਸ਼ ਅੰਦਰ ਖ਼ਾਤਮੇ ਵੱਲ ਵੱਧ ਰਹੀ ਹੈ, ਉੱਥੇ ਹੀ ਨਰਿੰਦਰ ਮੋਦੀ ਇਕ ਤਾਨਾਸ਼ਾਹ ਹਾਕਮ ਦੇ ਤੌਰ ’ਤੇ ਵਿਸ਼ਵ ਭਰ ’ਚ ਜਾਣਿਆ ਜਾਣ ਲੱਗ ਪਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ: ਚਿਕਨ ਕਾਰਨਰ ਦੇ ਮਾਲਕ ਨੇ ਸਿਧਵਾਂ ਨਹਿਰ 'ਚ ਮਾਰੀ ਛਾਲ, ਸੁਸਾਈਡ ਨੋਟ ’ਚ ਦੱਸਿਆ ਮੌਤ ਦਾ ਕਾਰਨ
ਸੰਬੋਧਨ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸਬਰ ਨੂੰ ਪਰਖ ਰਹੀ ਹੈ ਪਰ ਕਿਸਾਨ ਪਹਿਲਾਂ ਹੀ 6-6 ਮਹੀਨੇ ਦਾ ਰਾਸ਼ਨ ਨਾਲ ਲੈ ਕੇ ਦਿੱਲੀ ਗਏ ਹਨ ਜਦਕਿ ਅਗਾਂਹ ਦੀ ਵੀ ਤਿਆਰੀ ਕਰੀ ਬੈਠੇ ਹਨ ਪਰ ਜਿੱਤੇ ਬਿਨਾਂ ਵਾਪਸ ਨਹੀਂ ਪਰਤਣਗੇ। ਇਸ ਮੌਕੇ ਰੁਲਦੂ ਸਿੰਘ ਨੇ ਸਮੁੱਚੇ ਪੰਜਾਬੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਦੇਸ਼ ਅਤੇ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਆਪਣਾ ਆਧਾਰ ਖ਼ਤਮ ਕਰ ਚੁੱਕੀ ਹੈ। ਇਸ ਲਈ ਹੁਣ ਸਾਰੇ ਪੰਜਾਬੀ ਭਾਜਪਾ ਅਤੇ ਭਾਜਪਾਈਆਂ ਦਾ ਸਮਾਜਿਕ ਬਾਈਕਾਟ ਕਰਨ। ਭਾਜਪਾ ਵਿਧਾਇਕ ਨੂੰ ਅਲਫ ਨੰਗਾ ਕਰਕੇ ਕੁੱਟ-ਮਾਰ ਕਰਨ ਦੀ ਘਟਨਾ ਦੀ ਨਿੰਦਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਉਦੋਂ ਹੁੰਦੀਆਂ ਹਨ ਜਦੋਂ ਲੋਕਾਂ ’ਚ ਗੁੱਸਾ ਹੁੰਦਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਜਿਵੇਂ ਉਨ੍ਹਾਂ ਨੇ ਕੋਰੋਨਾ ਦੀ ਆੜ ਹੇਠ ਪੰਜਾਬ ਦੇ ਸਕੂਲਾਂ ਨੂੰ ਬੰਦ ਕੀਤਾ ਹੈ ਉਸੇ ਤਰਜ਼ ’ਤੇ ਪੰਜਾਬ ਭਰ ’ਚੋਂ ਸ਼ਰਾਬ ਦੇ ਠੇਕੇ ਵੀ ਬੰਦ ਕਰਵਾਉਣ।
ਇਹ ਵੀ ਪੜ੍ਹੋ : ਜਲੰਧਰ ’ਚ ਫਤਿਹ ਗਰੁੱਪ ਦੀ ਦਹਿਸ਼ਤ, ਸ਼ਰੇਆਮ ਪੁਲਸ ਨੂੰ ਇੰਝ ਦਿੱਤੀ ਚੁਣੌਤੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਇਤਿਹਾਸਕ ਝਰੋਖੇ ’ਚੋਂ ਜਾਣੋ ਕੀ ਹੈ ‘ਹੋਲੀ’ ਦਾ ਤਿਉਹਾਰ ਅਤੇ 'ਹੋਲਾ-ਮਹੱਲਾ' ਦਾ ਮਹੱਤਵ
NEXT STORY