ਰਾਜਪੁਰਾ- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵਲੋਂ ਅੱਜ ਰਾਜਪੁਰਾ ਦੀ ਅਨਾਜ ਮੰਡੀ ਦੇ ਪਿੱਛੇ ਭਾਰਤੀ ਵਿਕਾਸ ਪ੍ਰੀਸ਼ਦ ਦੇ ਦਫ਼ਤਰ ਵਿਚ ਭਾਜਪਾ ਦੀ ਮੀਟਿੰਗ ਨੂੰ ਰੱਦ ਕਰਵਾਉਣ ਤੋਂ ਬਾਅਦ ਵੀ ਕਿਸਾਨਾਂ ਦਾ ਧਰਨਾ ਦੇਰ ਰਾਤ ਜਾਰੀ ਰਿਹਾ।
ਇਹ ਵੀ ਪੜ੍ਹੋ- ਪੁਲਸ ਦੀ ਮੌਜੂਦਗੀ ’ਚ ਕਿਸਾਨ ਅੰਦੋਲਨ ਦੀ ਆੜ ਹੇਠ ਕੁਝ ਲੋਕ ਕਰ ਰਹੇ ਨੇ ਗੁੰਡਾਗਰਦੀ : ਅਸ਼ਵਨੀ ਸ਼ਰਮਾ
ਧਰਨਾ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਭਾਜਪਾ ਦੇ ਜ਼ਿਲ੍ਹਾ ਇੰਚਾਰਜ ਭੂਪੇਸ਼ ਅਗਰਵਾਲ ਕਿਸਾਨਾਂ ਤੋਂ ਆਪਣੀ ਗਲਤੀ ਦੀ ਮੁਆਫੀ ਨਹੀਂ ਮੰਗ ਲੈਂਦੇ ਉਦੋਂ ਤੱਕ ਇਹ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਚਾਹੇ ਤਾਂ ਭੂਪੇਸ਼ ਅਗਰਵਾਲ ਕਿਸਾਨਾਂ 'ਚ ਆਏ ਬਿਨਾਂ ਹੀ ਆਪਣੇ ਘਰ ਦੀ ਬਾਲਕਨੀ ਤੋਂ ਮੁਆਫੀ ਮੰਗ ਲਵੇ ਤਾਂ ਵੀ ਕਿਸਾਨ ਆਪਣਾ ਧਰਨਾ ਚੁੱਕਣ ਲਈ ਤਿਆਰ ਹਨ। ਸਾਡੀ ਭੂਪੇਸ਼ ਅਗਰਵਾਲ ਨਾਲ ਕੋਈ ਨਿੱਜੀ ਦੁਸ਼ਮਨੀ ਨਹੀਂ ਹੈ ਅਸੀਂ ਤਾਂ ਕਿਸਾਨਾਂ ਅਤੇ ਸੰਯੁਕਤ ਮੋਰਚੇ ਖ਼ਿਲਾਫ਼ ਉਨ੍ਹਾਂ ਵਲੋਂ ਵਰਤੀ ਗਈ ਗਲਤ ਸ਼ਬਦਾਵਲੀ ਦੇ ਚੱਲਦੇ ਉਨ੍ਹਾਂ ਦਾ ਘਰ ਘੇਰਿਆ ਹੈ।
ਉੱਧਰ ਘਰ 'ਚ ਫਸੇ ਬਾਜਪਾ ਆਗੂਆਂ ਵਲੋਂ ਇਕ ਵੀਡੀਓ ਰਾਹੀ ਬਿਆਨ ਜਾਰੀ ਕੀਤਾ ਗਿਆ ਹੈ ਕਿ ਕਿਸਾਨਾਂ ਦੀ ਆੜ 'ਚ ਬਾਹਰ ਕਾਂਗਰਸ ਦੇ ਗੁੰਡੇ ਹਨ ਜੋ ਕਿ ਬਾਜਪਾ ਦੀ ਆਵਾਜ ਨੂੰ ਦਬਾਉਣਾ ਚਾਹੁੰਦੇ ਹਨ ਪਰ ਅਸੀਂ ਅਜਿਹਾ ਨਹੀਂ ਹੋਣ ਦਿਆਂਗੇ।
ਇਹ ਵੀ ਪੜ੍ਹੋ- ਆਮ ਆਦਮੀ ਪਾਰਟੀ ਨੇ 14 ਹੋਰ ਹਲਕਾ ਇੰਚਾਰਜ ਕੀਤੇ ਤਾਇਨਾਤ
ਦੱਸ ਦੇਈਏ ਕੀ ਅੱਜ ਰਾਜਪੁਰਾ ਭਾਰਤੀ ਵਿਕਾਸ ਪ੍ਰੀਸ਼ਦ ਦੇ ਦਫ਼ਤਰ ਵਿਚ ਭਾਜਪਾ ਵੱਲੋਂ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ। ਇੱਥੇ ਵਿਸ਼ੇਸ਼ ਤੌਰ ’ਤੇ ਭਾਜਪਾ ਦੇ ਜ਼ਿਲ੍ਹਾ ਇੰਚਾਰਜ ਭੂਪੇਸ਼ ਅਗਰਵਾਲ ਅਤੇ ਉਨ੍ਹਾਂ ਦੀ ਟੀਮ ਪਹੁੰਚੀ ਹੋਈ ਸੀ। ਭਾਜਪਾ ਵਲੋਂ ਸੱਦੀ ਗਈ ਇਸ ਮੀਟਿੰਗ ਦਾ ਜਿਵੇਂ ਹੀ ਕਿਸਾਨਾਂ ਨੂੰ ਪਤਾ ਲੱਗਾ ਤਾਂ ਇਸ ਮੀਟਿੰਗ ਨੂੰ ਨਾਕਾਮ ਕਰਨ ਲਈ ਵੱਡੀ ਗਿਣਤੀ ’ਚ ਕਿਸਾਨ ਇੱਥੇ ਪਹੁੰਚ ਗਏ ਅਤੇ ਭਾਜਪਾ ਮੁਰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਕਿਸਾਨਾਂ ਦਾ ਦੋਸ਼ ਹੈ ਕਿ ਭਾਜਪਾ ਆਗੂ ਦੇ ਗੰਨਮੈਨ ਵਲੋਂ ਕਿਸਾਨਾਂ ਨੂੰ ਰਿਵਾਲਵਰ ਦਿਖਾਈ ਗਈ, ਜਿਸ ਤੋਂ ਬਾਅਦ ਮਾਹੌਲ ਵਿਗੜ ਗਿਆ।
ਇਹ ਵੀ ਪੜ੍ਹੋ- ਡਾਕਟਰਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਦੇ ਭੱਤੇ ਤੁਰੰਤ ਬਹਾਲ ਕਰੇ ਕੈਪਟਨ ਸਰਕਾਰ: ਮਾਨ
ਇਸ ਦੌਰਾਨ ਕਿਸਾਨਾਂ ਵੱਲੋਂ ਭਾਜਪਾ ਦੇ ਆਗੂਆਂ ’ਤੇ ਹਮਲਾ ਵੀ ਕੀਤਾ ਗਿਆ। ਉਧਰ ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਪੁਲਸ ਵੀ ਵੱਡੀ ਗਿਣਤੀ ’ਚ ਉਥੇ ਪਹੁੰਚ ਗਈ ਅਤੇ ਕਿਸੇ ਤਰ੍ਹਾਂ ਭਾਜਪਾ ਆਗੂਆਂ ਨੂੰ ਉਥੋਂ ਸੁਰੱਖਿਅਤ ਬਾਹਰ ਕੱਢਿਆ। ਇਸ ਦੌਰਾਨ ਇਕ ਭਾਜਪਾ ਕੌਂਸਲਰ ਦੇ ਨਾਲ ਧੱਕਾ-ਮੁੱਕੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਇਸ ਤੋਂ ਬਾਅਦ ਭਾਜਪਾ ਆਗੂ ਕਿਸਾਨਾਂ ਤੋਂ ਬਚਣ ਲਈ ਨੇੜਲੇ ਘਰ ਵਿੱਚ ਵੜ ਗਏ ਜਿਥੋਂ ਪੁਲਸ ਪਾਰਟੀ ਨੇ ਬੜੀ ਮੁਸ਼ੱਕਤ ਤੋਂ ਬਾਅਦ ਆਪਣੀ ਗੱਡੀ ’ਚ ਬਿਠਾ ਕੇ ਲੈ ਜਾਣ ’ਚ ਕਾਮਯਾਬ ਹੋਏ।
ਡਾਕਟਰਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਦੇ ਭੱਤੇ ਤੁਰੰਤ ਬਹਾਲ ਕਰੇ ਕੈਪਟਨ ਸਰਕਾਰ: ਮਾਨ
NEXT STORY