ਜਲਾਲਾਬਾਦ (ਟਿੰਕੂ ਨਿਖੰਜ, ਜਤਿੰਦਰ): ਕਾਲੇ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਅਨੇਕਾਂ ਹੀ ਕਿਸਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਆਮ ਹੀ ਪ੍ਰਕਾਸ਼ਿਤ ਹੋ ਰਹੀਆਂ ਹਨ । ਇਸ ਤਰ੍ਹਾਂ ਦੀ ਇਕ ਹੋਰ ਮੰਦਭਾਗੀ ਖ਼ਬਰ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਅਧੀਨ ਪੈਂਦੇ ਪਿੰਡ ਮਾਹਮੂ ਜੋਈਆਂ ਦੇ ਇੱਕ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕਿਸਾਨ ਕਸ਼ਮੀਰ ਲਾਲ ਪੁੱਤਰ ਗੁਰਦਾਸ ਮੱਲ ਖੇਤੀ ਕਾਲੇ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਡਟੇ ਹੋਏ ਸਨ।
ਇਹ ਵੀ ਪੜ੍ਹੋ: ਕਿਸਾਨ ਸੰਘਰਸ਼ ਦਾ ਸਮਰਥਨ ਕਰਨ ਦਾ ਇੱਕ ਢੰਗ ਇਹ ਵੀ, ਪੇਂਟਿੰਗਾਂ ਰਾਹੀਂ ਬਿਆਨੀ ਲੋਕ ਆਵਾਜ਼
ਇਸ ਤਰ੍ਹਾਂ ਹੀ ਖੇਤੀ ਕਾਲੇ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਦੇ ਟਿੱਕਰੀ ਬਾਰਡਰ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਪਿਛਲੇ ਕਾਫੀ ਦਿਨਾਂ ਤੋਂ ਧਰਨੇ ’ਚ ਮੌਜੂਦ ਸਨ ਅਤੇ 31 ਦਸੰਬਰ ਨੂੰ ਉਨ੍ਹਾਂ ਦੀ ਕਾਫ਼ੀ ਹਾਲਤ ਵਿਗੜ ਗਈ ਅਤੇ ਜਿਸ ਨੂੰ ਬਹਾਦਰਗੜ੍ਹ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਜਦੋਂ ਕਿਸਾਨ ਜਥੇਬੰਦੀਆਂ ਬੀਤੀ ਰਾਤ ਉਨ੍ਹਾਂ ਦੇ ਪਿੰਡ ਮਾਹਮੂ ਜੋਈਆ ਵਿਖੇ ਲੈ ਕੇ ਆਈਆਂ ਤਾਂ ਉਨ੍ਹਾਂ ਦੀ ਅਚਾਨਕ ਮੌਤ ਹੋ ਗਈ।ਦੁੱਖ ਭਰੀ ਖ਼ਬਰ ਦੀ ਪੁਸ਼ਟੀ ਕਰਦਿਆਂ ਕਿਸਾਨ ਆਗੂ ਨਰਿੰਦਰ ਸਿੰਘ ਜੋਗਾ ਨੇ ਦੱਸਿਆ ਕਿ ਇਹ ਕਸ਼ਮੀਰ ਲਾਲ ਪਿਛਲੇ ਕਾਫੀ ਲੰਬੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਵਲੋਂ ਦਿੱਤੇ ਜਾ ਰਹੇ ਮਾਹਮੂ ਜੋਈਆਂ ਟੋਲ ਪਲਾਜ਼ਾ ਧਰਨੇ ’ਤੇ ਬਤੌਤ ਇੰਚਾਰਜ ਦੇ ਤੌਰ ’ਤੇ ਕੰਮ ਕਰ ਰਹੇ ਸਨ ਅਤੇ ਉਹ ਵੀ ਆਪਣਾ ਫਰਜ਼ ਸਮਝਦੇ ਹੋਏ ਦਿੱਲੀ ਦੇ ਟਿਕਰੀ ਬਾਰਡਰ ਉੱਤੇ ਕੰਗਾਲੀ ਅੰਦੋਲਨ ਵਿਚ ਸ਼ਾਮਲ ਹੋਣ ਗਏ ਸਨ ਅਤੇ ਜਿਨ੍ਹਾਂ ਦੀ ਬੀਤੀ ਰਾਤ ਅਟੈਕ ਹੋਣ ਕਾਰਨ ਮੌਤ ਹੋ ਗਈ ਹੈ।ਇਸ ਦੁਖਦਾਈ ਖ਼ਬਰ ਮਿਲਣ ਦੇ ਨਾਲ ਪੂਰੇ ਇਲਾਕੇ ਅਤੇ ਕਿਸਾਨ ਜਥੇਬੰਦੀਆਂ ਦੇ ਵਿਚ ਰੋਸ ਦੀ ਲਹਿਰ ਦੌੜ ਗਈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ: ਦਵਿੰਦਰ ਗਰਗ ਖ਼ੁਦਕੁਸ਼ੀ ਦੇ ਮਾਮਲੇ ਦੀ ਹੁਣ ਲੁਧਿਆਣਾ ਰੇਂਜ ਦੇ ਆਈ.ਜੀ.ਨੌਨੀਹਾਲ ਕਰਨਗੇ ਜਾਂਚ
'ਕਿਸਾਨ ਅੰਦੋਲਨ' ਦੌਰਾਨ ਤੇਜ਼ੀ ਨਾਲ ਟੁੱਟਣ ਲੱਗੇ ਭਾਜਪਾ ਦੀ ‘ਗਾਨੀ ਦੇ ਮਣਕੇ’, ਆਗੂਆਂ ਨੇ ਫਿਰ ਦਿੱਤੇ ਅਸਤੀਫ਼ੇ
NEXT STORY