ਦਸੂਹਾ ( ਝਾਵਰ, ਵਰਿੰਦਰ ਪੰਡਿਤ)- ਦਸੂਹਾ ਦੇ ਪਿੰਡ ਮੁਹੱਦੀਪੁਰ ਦੇ ਕਿਸਾਨ ਪਿਓ-ਪੁੱਤਰ ਨੇ ਖੇਤੀ ਕਾਨੂੰਨਾਂ ਅਤੇ ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫ਼ ਨਾ ਕਰਨ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਦੋਵੇਂ ਮ੍ਰਿਤਕ ਕਿਸਾਨਾਂ ਦੀ ਪਛਾਣ ਨੰਬਦਰਾਰ ਜਗਤਾਰ ਸਿੰਘ ਪੁੱਤਰ ਗੁਰਦਿਆਲ ਸਿੰਘ ਅਤੇ ਉਸ ਦੇ ਪੁੱਤਰ ਕਿਰਪਾਲ ਸਿੰਘ ਦੇ ਰੂਪ ਵਿੱਚ ਹੋਈ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਪੂਰਥਲਾ ਦੇ ਇਤਿਹਾਸਕ ਸ਼ਾਲੀਮਾਰ ਬਾਗ ’ਚੋਂ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਮਿਲੀ ਲਾਸ਼
ਸੁਸਾਈਡ ਨੋਟ ਵਿਚ ਲਿਖਿਆ ਮੋਦੀ ਸਰਕਾਰ ਕਰ ਰਹੀ ਹੈ ਧੱਕਾ
ਪੁਲਸ ਨੂੰ ਇਕ ਸੁਸਾਈਡ ਨੋਟ ਵੀ ਮਿਲਿਆ ਹੈ। ਖ਼ੁਦਕੁਸ਼ੀ ਕਰਨ ਤੋਂ ਪਹਿਲਂ ਪਿਓ-ਪੁੱਤ ਵੱਲੋ ਲਿਖੇ ਗਏ ਸੁਸਾਈਟ ਨੋਟ ਵਿੱਚ ਲਿਖਿਆ ਗਿਆ ਹੈ ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਅਤੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਤੇ ਧੱਕੇ ਖਾ ਰਹੇ ਹਨ ਅਤੇ ਸਰਕਾਰ ਕਿਸਾਨਾਂ ਨੂੰ ਬਰਬਾਦ ਕਰ ਰਹੀ ਹੈ। ਇਸ ਦੀ ਜ਼ਿੰਮੇਵਾਰ ਮੋਦੀ ਸਰਕਾਰ ਹੈ।
ਇਹ ਵੀ ਪੜ੍ਹੋ : ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕਣ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਇਸ ਦੇ ਨਾਲ ਹੀ ਇਹ ਵੀ ਲਿਖਿਆ ਹੈ ਕਿ ਕੈਪਟਨ ਸਰਕਾਰ ਨੇ ਕਰਜ਼ੇ ਮੁਆਫ਼ ਨਹੀਂ ਕੀਤੇ ਹਨ। ਸਾਡੀ ਇਕ ਏਕੜ ਦੀ ਜ਼ਮੀਨ ਹੈ, ਸਾਡਾ ਕਰਜ਼ਾ ਵੀ ਮੁਆਫ਼ ਨਹੀਂ ਹੋਇਆ। ਜਿਸ ਕਰਕੇ ਅਸੀਂ ਖ਼ੁਦਕੁਸ਼ੀ ਕਰ ਰਹੇ ਹਾਂ। ਦੋਵੇਂ ਕਿਸਾਨਾਂ ਦੀ ਮੌਤ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਪਈ ਹੈ।
ਨੋਟ: ਖੇਤੀ ਕਾਨੂੰਨਾਂ ਅਤੇ ਪੰਜਾਬ ਸਰਕਾਰ ਤੋਂ ਦੁਖੀ ਹੋ ਕੇ ਪਿਓ-ਪੁੱਤ ਵੱਲੋਂ ਚੁੱਕੇ ਗਏ ਇਸ ਕਦਮ ਸਬੰਧੀ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦੱਸੋ
ਪੰਜਾਬ ਦੇ 'ਸਕੂਲਾਂ' 'ਤੇ ਸਖ਼ਤ ਹੋਇਆ ਸਿੱਖਿਆ ਮਹਿਕਮਾ, ਜਾਰੀ ਕੀਤੇ ਦਿਸ਼ਾ-ਨਿਰਦੇਸ਼
NEXT STORY