ਟਾਂਡਾ ਉੜਮੜ (ਵਰਿੰਦਰ ਪੰਡਿਤ)— ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਕਿਸਾਨਾਂ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਟਾਂਡਾ ਦੇ ਵੱਖ-ਵੱਖ ਪਿੰਡਾਂ ਅਤੇ ਨਗਰ ’ਚ ਕਿਸਾਨਾਂ ਜਥੇਬੰਦੀਆਂ ਅਤੇ ਕਲੱਬਾਂ ਵੱਲੋਂ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਦਿੱਤੀ ਗਈ।
ਇਹ ਵੀ ਪੜ੍ਹੋ: ਜਲੰਧਰ ’ਚ ਪ੍ਰਾਪਰਟੀ ਵਿਵਾਦ ਦਾ ਖ਼ੌਫ਼ਨਾਕ ਅੰਤ, ਭਰਾ ’ਤੇ ਗੋਲੀ ਚਲਾਉਣ ਵਾਲੇ ਅੰਮਿ੍ਰਤਪਾਲ ਨੇ ਕੀਤੀ ਖ਼ੁਦਕੁਸ਼ੀ
ਇਸੇ ਤਰ੍ਹਾਂ ਪਿੰਡ ਆਲਮਪੁਰ ’ਚ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਵੱਲੋਂ ਕਿਸਾਨ ਏਕਤਾ ਬੈਨਰ ਥੱਲੇ੍ਹ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਦਲਜੀਤ ਸਿੰਘ ਲਾਲੇਵਾਲ, ਗੁਰਦੀਪ ਸਿੰਘ, ਸੰਦੀਪ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ, ਹਰਭਜਨ ਸਿੰਘ, ਬਲਬੀਰ ਸਿੰਘ, ਮਨਜੀਤ ਕੁਮਾਰ, ਬਲਵੰਤ ਸਿੰਘ, ਮੌਂਟੀ, ਬਬਲੂ, ਜਰਨੈਲ ਸਿੰਘ, ਲਵ, ਪਾਰਸ, ਗਗਨਦੀਪ ਸਿੰਘ ਅਤੇ ਕੁਲਵਿੰਦਰ ਸਿੰਘ ਨੇ ਆਦਿ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਦਿੱਤੀ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜਾਈ ’ਚ ਵੱਧ ਚੜ੍ਹ ਕੇ ਭਾਗ ਲੈਣ ਦਾ ਅਹਦ ਕੀਤਾ।
ਇਹ ਵੀ ਪੜ੍ਹੋ: ਜਗਰਾਓਂ ’ਚ ਵੱਡੀ ਵਾਰਦਾਤ, NRI ਦੋਸਤਾਂ ਨੇ ਮੋਟਰ ’ਤੇ ਲਿਜਾ ਕੇ ਗੋਲੀਆਂ ਨਾਲ ਭੁੰਨਿਆ ਦੋਸਤ
ਜ਼ਿਕਰਯੋਗ ਹੈ ਕਿ ਖੇਤੀ ਬਿੱਲਾਂ ਦੇ ਵਿਰੋਧ ’ਚ ਕੇਂਦਰ ਸਰਕਾਰ ਦਿੱਲੀ ਦੀਆਂ ਸਰਹੱਦਾਂ ’ਤੇ ਧਰਨੇ ਲਗਾਤਾਰ ਜਾਰੀ ਹਨ। ਕੇਂਦਰ ਸਰਕਾਰ ਨੇ ਐਤਵਾਰ ਨੂੰ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਰਾਜਧਾਨੀ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਉਹ ਇਸ ਦੀ ਤਾਰੀਖ਼ ਤੈਅ ਕਰਨ। ਕੇਂਦਰੀ ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲੇ ਦੇ ਸੰਯੁਕਤ ਸਕੱਤਰ ਵਿਵੇਕ ਅਗਰਵਾਲ ਨੇ ਇਸ ਸੰਦਰਭ ’ਚ ਕਿਸਾਨ ਜਥੇਬੰਦੀਆਂ ਨੂੰ ਇਕ ਚਿੱਠੀ ਲਿਖੀ ਹੈ। ਇਹ ਵੀ ਪੜ੍ਹੋ: ਕਰੋ ਦਰਸ਼ਨ ਗੁਰਦੁਆਰਾ ਕੋਤਵਾਲੀ ਸਾਹਿਬ ਦੇ, ਇਸ ਸਥਾਨ ’ਤੇ ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਨੇ ਕੱਟੀ ਸੀ ਕੈਦ
ਦੱਸਣਯੋਗ ਹੈ ਕਿ ਕਿਸਾਨਾਂ ਨਾਲ ਗੱਲਬਾਤ ਲਈ ਕੇਂਦਰ ਸਕਾਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੀ ਪ੍ਰਧਾਨਗੀ ’ਚ ਇਕ ਕਮੇਟੀ ਗਠਿਤ ਕੀਤੀ ਸੀ। ਕੇਂਦਰੀ ਮੰਤਰੀ ਪੀਊਸ਼ ਗੋਇਲ ਅਤੇ ਸੋਮ ਪ੍ਰਕਾਸ਼ ਇਸ ਦੇ ਮੈਂਬਰ ਹਨ। ਸਰਕਾਰ ਨਾਲ ਕਿਸਾਨਾਂ ਦੀ ਹੁਣ ਤੱਕ 5 ਦੌਰ ਦੀ ਗੱਲਬਾਤ ਹੋ ਚੁਕੀ ਹੈ, ਜੋ ਅਸਫ਼ਲ ਰਹੀ ਹੈ। ਕਿਸਾਨ ਜਥੇਬੰਦੀਆਂ ਦੀ ਇਕ ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਬੈਠਕ ਹੋ ਚੁਕੀ ਹੈ ਪਰ ਉਸ ਦਾ ਨਤੀਜਾ ਵੀ ਜ਼ੀਰੋ ਰਿਹਾ ਹੈ।
ਇਹ ਵੀ ਪੜ੍ਹੋ: ਸਹੁਰਿਆਂ ਦੀ ਕਰਤੂਤ, ਗਰਭਵਤੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਕੀਤਾ ਇਹ ਸ਼ਰਮਨਾਕ ਕਾਰਾ
‘ਆਪ’ ਦੀ ‘ਸੇਵਾਦਾਰ’ ਬਣ ਕਿਸਾਨਾਂ ਦੀ ਸੇਵਾ ’ਚ ਡਟੀ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ
NEXT STORY