ਪਟਿਆਲਾ (ਮਨਦੀਪ ਜੋਸਨ, ਬਲਜਿੰਦਰ)- ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵੱਲੋਂ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਪਟਿਆਲਾ ਵਿਖੇ ਪਿਛਲੇ 8 ਦਿਨਾਂ ਤੋਂ ਚੱਲ ਰਿਹਾ ਮਰਨ ਵਰਤ ਸਰਕਾਰ ਅਤੇ ਕਿਸਾਨਾਂ ਵਿਚਾਲੇ ਲਗਭਗ ਇਕ ਦਰਜਨ ਮੰਗਾਂ ’ਤੇ ਸਹਿਮਤੀ ਬਣਨ ਤੋਂ ਬਾਅਦ ਆਖਿਰ ਵੀਰਵਾਰ ਨੂੰ ਖ਼ਤਮ ਹੋ ਗਿਆ ਹੈ। ਦੇਰ ਸ਼ਾਮ ਕਿਸਾਨਾਂ ਨੇ ਨਾਰੀਅਲ ਪਾਣੀ ਪੀ ਕੇ ਮਰਨ ਵਰਤ ਖ਼ਤਮ ਕਰ ਕੀਤਾ।
ਇਹ ਵੀ ਪੜ੍ਹੋ: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 15 ਲੋਕਾਂ ਦੀ ਦਰਦਨਾਕ ਮੌਤ
ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ, ਸੁਖਦੇਵ ਸਿੰਘ ਭੋਜਰਾਜ, ਕੁਲਵਿੰਦਰ ਸਿੰਘ ਪੰਜੋਲਾ, ਸੁਖਜੀਤ ਸਿੰਘ ਹਰਦੋਝੰਢੇ, ਤਰਸੇਮ ਸਿੰਘ ਗਿੱਲ ਨੇ ਕਿਹਾ ਕਿ ਅਗਲੀ ਰਣਨੀਤੀ ਸਾਥੀਆਂ ਨਾਲ ਵਿਚਾਰ ਤੋਂ ਬਾਅਦ ਹੋਵੇਗੀ। ਪੰਜਾਬ ਇੰਟੈਲੀਜੈਂਸ ਦੇ ਏ. ਡੀ. ਜੀ. ਪੀ. ਜਸਕਰਨ ਸਿੰਘ ਤੇ ਹੋਰ ਅਧਿਕਾਰੀ ਵੀਰਵਾਰ ਸਵੇਰ ਤੋਂ ਹੀ ਕਿਸਾਨਾਂ ਅਤੇ ਸਰਕਾਰ ਦੀ ਗੱਲ ਮੁਕਾਉਣ ’ਤੇ ਲੱਗੇ ਹੋਏ ਸਨ। ਆਖਿਰ ਉਨ੍ਹਾਂ ਨੂੰ ਦੇਰ ਸ਼ਾਮ ਜਾ ਕੇ ਸਫਲਤਾ ਮਿਲ ਗਈ।
ਇਹ ਵੀ ਪੜ੍ਹੋ: ਡੌਂਕੀ ਲਗਾ ਕੇ ਯੂਰਪ ਜਾ ਰਹੇ ਪ੍ਰਵਾਸੀਆਂ ਨਾਲ ਵਾਪਰਿਆ ਭਾਣਾ, 79 ਲੋਕਾਂ ਦੀ ਮੌਤ, ਸੈਂਕੜੇ ਲਾਪਤਾ
19 ਜੂਨ ਨੂੰ ਪਟਿਆਲਾ ’ਚ ਮਹਾਰੈਲੀ ਕਰਨ ਦਾ ਐਲਾਨ
ਇਸ ਤੋਂ ਪਹਿਲਾਂ ਵੀਰਵਾਰ ਦੁਪਹਿਰ ਵੇਲੇ ਕਿਸਾਨਾਂ ਦੇ ਮਹਾ-ਸੰਗਠਨ ਨੇ ਹਰਿਆਣਾ ਵਿਖੇ ਮੀਟਿੰਗ ਕਰ ਕੇ ਐਲਾਨ ਕਰ ਦਿੱਤਾ ਸੀ ਕਿ 19 ਜੂਨ ਨੂੰ ਪਟਿਆਲਾ ਵਿਖੇ ਮਹਾਰੈਲੀ ਹੋਵੇਗੀ। ਹਾਲਾਂਕਿ ਦੇਰ ਸ਼ਾਮ ਸਰਕਾਰ ਵੱਲੋਂ ਮਰਨ ਵਰਤ ਖ਼ਤਮ ਕਰਵਾ ਦਿੱਤਾ ਗਿਆ ਪਰ ਕਿਸਾਨਾਂ ਨੇ ਆਖਿਆ ਕਿ ਇਹ ਰੈਲੀ ਹਰ ਹਾਲਤ ’ਚ ਹੋ ਕੇ ਰਹੇਗੀ।
ਇਹ ਵੀ ਪੜ੍ਹੋ: ਲੰਡਨ 'ਚ ਭਾਰਤੀ ਹਾਈ ਕਮਿਸ਼ਨ ਦੀ ਭੰਨਤੋੜ ਦਾ ਮਾਮਲਾ: NIA ਨੇ 45 ਲੋਕਾਂ ਦੀਆਂ ਤਸਵੀਰਾਂ ਕੀਤੀਆਂ ਜਾਰੀ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਕੈਨੇਡਾ ਤੋਂ ਡਿਪੋਰਟ ਹੋ ਕੇ ਆਇਆ ਨੌਜਵਾਨ ਤੁਰਿਆ ਜੁਰਮ ਦੇ ਰਾਹ, ਪੈਸਿਆਂ ਦੇ ਲਾਲਚ 'ਚ ਫਸਿਆ ਕਸੂਤਾ
NEXT STORY