ਚੰਡੀਗੜ੍ਹ: ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਸਾਫ਼ ਕੀਤਾ ਹੈ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨ ਟ੍ਰੈਕਟਰ-ਟਰਾਲੀਆਂ 'ਤੇ ਹੀ ਦਿੱਲੀ ਕੂਚ ਕਰਨਗੇ। ਜਦੋਂ ਤਕ ਸਰਕਾਰ ਸੜਕਾਂ ਨਹੀਂ ਖੋਲ੍ਹਦੀ, ਉਦੋਂ ਤਕ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਹੀ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ 6 ਮਾਰਚ ਨੂੰ ਬਾਕੀ ਸੂਬਿਆਂ ਦੇ ਕਿਸਾਨਾਂ ਨੂੰ ਬੱਸਾਂ-ਟ੍ਰੇਨਾਂ ਆਦਿ ਰਾਹੀਂ ਦਿੱਲੀ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੁਣ ਵੱਖੋ-ਵੱਖਰੇ ਸਮੇਂ 'ਤੇ ਖੁੱਲ੍ਹਣਗੇ ਸਰਕਾਰੀ ਦਫ਼ਤਰ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਇੱਥੇ (ਖਨੌਰੀ ਅਤੇ ਸ਼ੰਭੂ ਬਾਰਡਰ) ਰਹਿਣਗੇ, ਅਸੀਂ ਆਪਣੇ ਟਰੈਕਟਰਾਂ ਅਤੇ ਟਰਾਲੀਆਂ ਤੋਂ ਬਿਨਾਂ ਅੱਗੇ ਨਹੀਂ ਵਧਾਂਗੇ। ਅਸੀਂ ਦਿੱਲੀ ਵੱਲ ਮਾਰਚ ਕਰਨ ਦਾ ਆਪਣਾ ਫ਼ੈਸਲਾ ਨਹੀਂ ਬਦਲਿਆ, ਪਰ ਅਸੀਂ ਉਦੋਂ ਤੱਕ ਉਡੀਕ ਕਰਾਂਗੇ ਜਦੋਂ ਤੱਕ ਸਰਕਾਰ ਸੜਕਾਂ ਦੁਬਾਰਾ ਨਹੀਂ ਖੋਲ੍ਹਦੀ। ਅਸੀਂ ਦੂਜੇ ਰਾਜਾਂ ਦੇ ਕਿਸਾਨਾਂ ਨੂੰ 6 ਮਾਰਚ ਨੂੰ ਰੇਲਵੇ, ਬੱਸਾਂ ਜਾਂ ਕਿਸੇ ਹੋਰ ਵਾਹਨ ਦੀ ਵਰਤੋਂ ਕਰਕੇ ਦਿੱਲੀ ਵੱਲ ਮਾਰਚ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਰੋਕਦੀ ਹੈ ਤਾਂ ਅਸੀਂ ਇਹ ਚੀਜ਼ ਲੋਕਾਂ ਸਾਹਮਣੇ ਰੱਖਾਂਗੇ।
ਇਹ ਖ਼ਬਰ ਵੀ ਪੜ੍ਹੋ - ਚੰਡੀਗੜ੍ਹ ਭਾਜਪਾ ਪ੍ਰਧਾਨ ਦਾ ਕਿਸਾਨਾਂ ਬਾਰੇ ਵਿਵਾਦਤ ਬਿਆਨ; ਅਕਾਲੀ ਦਲ ਵੱਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਕਿਸਾਨਾਂ ਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ, ਲਖੀਮਪੁਰ ਖੀਰੀ ਦਾ ਇਨਸਾਫ਼ ਸਮੇਤ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਕਿਸਾਨਾਂ ਨੂੰ ਉੱਥੇ ਜਾਣ ਤੋਂ ਰੋਕਣ ਲਈ ਹਰਿਆਣਾ ਨਾਲ ਲੱਗਦੀ ਖਨੌਰੀ ਤੇ ਸ਼ੰਭੂ ਸਰਹੱਦ ਨੂੰ ਭਾਰੀ ਫੋਰਸ ਨਾਲ ਸੀਲ ਕਰ ਦਿੱਤਾ ਗਿਆ ਹੈ। ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ ਸਮੇਤ ਹੋਰ ਕਈ ਪੈਂਤੜੇ ਵਰਤੇ ਜਾ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹੁਣ ਵੱਖੋ-ਵੱਖਰੇ ਸਮੇਂ 'ਤੇ ਖੁੱਲ੍ਹਣਗੇ ਸਰਕਾਰੀ ਦਫ਼ਤਰ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
NEXT STORY