ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਪਠਾਨਕੋਟ ਦੇ ਭੋਆ ਖੇਤਰ ਵਿੱਚ ਬਲਸੂਆ ਪਿੰਡ ਨੇੜੇ ਜੰਮੂ-ਕਟੜਾ ਐਕਸਪ੍ਰੈਸਵੇਅ ਦੇ ਚੱਲ ਰਹੇ ਨਿਰਮਾਣ ਕਾਰਜ ਨੂੰ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਰੋਕ ਦਿੱਤਾ ਗਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨਾਂ ਨੇ ਮੌਕੇ ’ਤੇ ਧਰਨਾ ਦੇ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਐਕਸਪ੍ਰੈਸਵੇਅ ਦੇ ਨਿਰਮਾਣ ਕਾਰਨ ਉਨ੍ਹਾਂ ਨੂੰ ਆਉਣ-ਜਾਣ ਵਾਲੇ ਰਸਤਿਆਂ ਅਤੇ ਖੇਤਾਂ ਵਿੱਚ ਪਾਣੀ ਦੀ ਨਿਕਾਸੀ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਿਰਮਾਣ ਕਾਰਜ ਦੌਰਾਨ ਪਿੰਡਾਂ ਦੇ ਰਵਾਇਤੀ ਰਸਤਿਆਂ ਅਤੇ ਪਾਣੀ ਦੀ ਨਿਕਾਸੀ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਵਿੱਖ ਵਿੱਚ ਪ੍ਰੇਸ਼ਾਨੀ ਨਾ ਹੋਵੇ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ਼! ਕਮਿਸ਼ਨਰ ਨੇ ਕੀਤਾ ਲਾਈਨ ਹਾਜ਼ਰ; ਜਾਣੋ ਵਜ੍ਹਾ
ਧਰਨੇ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਐਕਸਪ੍ਰੈਸਵੇਅ ਦਾ ਕੰਮ ਅੱਗੇ ਨਹੀਂ ਵਧਣ ਦਿੱਤਾ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਸਾਨਾਂ ਨਾਲ ਗੱਲਬਾਤ ਕਰਕੇ ਰਸਤਿਆਂ ਅਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀ, ਭਾਰਤ ਨੂੰ ਦਿਵਾਏ 3 ਗੋਲਡ ਮੈਡਲ
NEXT STORY