ਜਲੰਧਰ (ਸੋਨੂੰ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਲਏ ਗਏ ਫ਼ੈਸਲੇ ਕਾਰਨ ਕਿਸਾਨਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਲੰਧਰ ’ਚ ਵੀ ਕਿਸਾਨ ਜਥੇਬੰਦੀਆਂ ਵੱਲੋਂ ਇਕ ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਭੰਗੜੇ ਪਾ ਕੇ ਖ਼ੁਸ਼ੀ ਮਨਾਈ ਗਈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਉਨ੍ਹਾਂ ਨੂੰ ਵੱਡੀ ਸੌਗਾਤ ਮਿਲੀ ਹੈ। ਕੇਂਦਰ ਸਰਕਾਰ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਜਾ ਜੋ ਫ਼ੈਸਲਾ ਕੀਤਾ ਹੈ, ਉਸ ਦਾ ਉਹ ਸੁਆਗਤ ਕਰਦੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਨ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਮੁਕੇਸ਼ ਚੰਦਰ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਹਾ ਕਿ ਇਹ ਅਨਆਫੀਸ਼ੀਅਲ ਬਿਆਨ ਹੈ, ਇਨ੍ਹਾਂ ਬਿਆਨਾਂ ਨੂੰ ਉਦੋਂ ਤੱਕ ਨਹੀਂ ਮੰਨਿਆ ਜਾਵੇਗਾ ਜਦੋਂ ਤੱਕ ਇਹ ਕਾਨੂੰਨ ਜਿਸ ਤਰ੍ਹਾਂ ਸੰਸਦ ’ਚ ਬਣਾਏ ਗਏ ਸਨ, ਉਸੇ ਤਰ੍ਹਾਂ ਸੰਸਦ ’ਚ ਰੱਦ ਨਾ ਹੋਣ। ਉਦੋਂ ਤੱਕ ਕਿਸਾਨ ਜਥੇਬੰਦੀਆਂ ਧਰਨਾ ਪ੍ਰਦਰਸ਼ਨ ’ਤੇ ਡਟੀਆਂ ਰਹਿਣਗੀਆਂ। ਉਨ੍ਹਾਂ ਦੇਸ਼-ਵਿਦੇਸ਼ ’ਚ ਰਹਿ ਰਹੇ ਨਾਨਕ ਨਾਮ ਲੇਵਾ ਸਾਰੀ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਵੀ ਦਿੱਤੀ।
ਇਹ ਵੀ ਪੜ੍ਹੋ: ਤਿੰਨ ਖੇਤੀ ਕਾਨੂੰਨਾਂ ਨੂੰ ਬਾਰੀਕੀ ਨਾਲ ਜਾਣੋ, ਜਿਨ੍ਹਾਂ ਨੂੰ ਕੇਂਦਰ ਸਰਕਾਰ ਨੇ ਵਾਪਸ ਲੈਣ ਦਾ ਲਿਆ ਫ਼ੈਸਲਾ
ਉਥੇ ਹੀ ਬੀ. ਕੇ. ਯੂ. ਨੇਤਾ ਅਮਰਜੋਤ ਸਿੰਘ ਜੰਡਿਆਲਾ ਨੇ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਕਿਸਾਨ ਸੰਯੁਕਤ ਮੋਰਚੇ ਦੀ ਜਿੱਤ ਹੋਈ ਹੈ ਅਤੇ ਤਿੰਨੇ ਖੇਤੀ ਕਾਨੂੰਨ ਕੇਂਦਰ ਸਰਕਾਰ ਨੇ ਰੱਦ ਕਰਨ ਦਾ ਫ਼ੈਸਲਾ ਲਿਆ ਹੈ। ਮੋਦੀ ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ਦਾ ਉਹ ਸੁਆਗਤ ਕਰਦੇ ਹਨ ਅਤੇ ਇਸੇ ਖ਼ੁਸ਼ੀ ’ਚ ਉਹ ਮੂੰਹ ਮਿੱਠਾ ਕਰਵਾ ਕੇ ਭੰਗੜਾ ਪਾਉਂਦੇ ਹੋਏ ਜਸ਼ਨ ਮਨਾ ਰਹੇ ਹਨ।
ਇਹ ਵੀ ਪੜ੍ਹੋ: ਦੋਆਬਾ ਹਸਪਤਾਲ ਦੀ ਵੱਡੀ ਲਾਪਰਵਾਹੀ, ਨਵਜੰਮੀ ਬੱਚੀ ਨੂੰ ਐਲਾਨਿਆ ਮ੍ਰਿਤਕ, ਸ਼ਮਸ਼ਾਨਘਾਟ ਪੁੱਜੇ ਤਾਂ ਚੱਲ ਰਹੇ ਸਨ ਸਾਹ
ਇਹ ਵੀ ਪੜ੍ਹੋ: CM ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ‘ਥੀਮ ਪਾਰਕ’ ਦਾ ਉਦਘਾਟਨ, ਕਿਹਾ-ਅੱਜ ਸੁਫ਼ਨਾ ਹੋਇਆ ਪੂਰਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੁਰਪੁਰਬ ’ਤੇ ਗੁ.ਕਰਤਾਰਪੁਰ ਸਾਹਿਬ ਨਤਮਸਤਕ ਹੋਇਆ ਬੀਬੀ ਜਗੀਰ ਕੌਰ ਸਣੇ ਸ਼੍ਰੋਮਣੀ ਕਮੇਟੀ ਦਾ 17 ਮੈਂਬਰੀ ਜਥਾ
NEXT STORY