ਤਰਨਤਾਰਨ, (ਰਾਜੂ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ੋਨ ਬਾਬਾ ਦੀਪ ਸਿੰਘ ਦੇ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪੰਜਾਬ ਦੀ ਕੈਪਟਨ ਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਵਿਰੁੱਧ ਅੰਮ੍ਰਿਤਸਰ-ਫਿਰੋਜ਼ਪੁਰ ਮੁੱਖ ਮਾਰਗ ਗੋਹਲਵੜ ਵਿਖੇ ਪੂਰੀ ਤਰ੍ਹਾਂ ਜਾਮ ਕਰ ਕੇ ਪੁਤਲਾ ਫੂਕਿਆ ਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਲਾਲ ਸਿੰਘ ਪੰਡੋਰੀ, ਹਰਪ੍ਰੀਤ ਸਿੰਘ ਤੇ ਨਿਰਮਲ ਸਿੰਘ ਸਿੱਧਵਾਂ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੀਆ ਖੁਦਕੁਸ਼ੀਆਂ 'ਚ ਲਗਾਤਾਰ ਵੱਡਾ ਵਾਧਾ ਹੋ ਰਿਹਾ ਹੈ, ਜਿਸ ਦੀਆਂ ਜ਼ਿੰਮੇਵਾਰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਹਨ।
ਇਸ ਮੌਕੇ ਕਿਸਾਨ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਕੈਪਟਨ ਸਰਕਾਰ ਚੋਣ ਵਾਅਦੇ ਅਨੁਸਾਰ ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਸਮੇਤ ਹੋਰ ਵਾਅਦੇ ਤੁਰੰਤ ਪੂਰੇ ਕਰੇ, ਮੋਦੀ ਸਰਕਾਰ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰ ਕੇ ਸਾਰੀਆਂ ਫਸਲਾਂ ਦੇ ਭਾਅ ਲਾਗਤ ਖਰਚਿਆਂ 'ਚ 50 ਫੀਸਦੀ ਮੁਨਾਫਾ ਜੋੜ ਕੇ ਦੇਵੇ, ਕੈਪਟਨ ਸਰਕਾਰ ਮੋਟਰਾਂ 'ਤੇ ਮੀਟਰ ਲਾ ਕੇ ਬਿੱਲ ਲੈਣ ਦਾ ਫੈਸਲਾ ਰੱਦ ਕਰੇ, ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰ ਨੂੰ 10-10 ਲੱਖ ਰੁਪਏ ਮੁਆਵਜ਼ਾ ਤੇ ਇਕ ਜੀਅ ਨੂੰ ਸਰਕਾਰ ਨੌਕਰੀ ਤੇ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ। ਇਸ ਮੌਕੇ ਸਤਵਿੰਦਰ ਸਿੰਘ, ਹਰਪਾਲ ਸਿੰਘ, ਰਾਜ ਸਿੰਘ, ਪ੍ਰਗਟ ਸਿੰਘ, ਧਰਮ ਸਿੰਘ, ਹਰਦੇਵ ਸਿੰਘ, ਲਖਵਿੰਦਰ ਸਿੰਘ, ਸੁਖਜੀਤ ਸਿੰਘ, ਹਰਦੀਪ ਸਿੰਘ, ਦਾਰਾ ਸਿੰਘ, ਗੁਰਬਖਸ਼ ਸਿੰਘ, ਹਰਭਿੰਦਰ ਸਿੰਘ, ਹਰਜਿੰਦਰ ਸਿੰਘ, ਦਿਲਬਾਗ ਸਿੰਘ, ਰਾਜਬੀਰ ਸਿੰਘ, ਬਿੱਕਰ ਸਿੰਘ, ਬਲਜੀਤ ਸਿੰਘ ਤੇ ਰਾਜਣ ਸਿੰਘ ਆਦਿ ਹਾਜ਼ਰ ਸਨ।
ਫਤਿਆਬਾਦ, (ਹਰਜਿੰਦਰ ਰਾਏ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਟਾਂਡਾ ਵੱਲੋਂ ਅੱਜ ਡੈਲੀਗੇਟ ਇਜਲਾਸ ਦੀ ਚੋਣ ਤੋਂ ਬਾਅਦ ਤਰਨਤਾਰਨ-ਗੋਇੰਦਵਾਲ ਰੋਡ ਬੰਦ ਕਰ ਕੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਡੈਲੀਗੇਟ ਇਜਲਾਸ 'ਚ ਜ਼ੋਨ ਦੇ ਪ੍ਰਧਾਨ ਕੁਲਵੰਤ ਸਿੰਘ ਭੈੱਲ, ਸਕੱਤਰ ਜਵਾਹਰ ਸਿੰਘ ਟਾਂਡਾ, ਸੀਨੀਅਰ ਮੀਤ ਪ੍ਰਧਾਨ ਬਚਿੱਤਰ ਸਿੰਘ ਛਾਪੜੀ, ਪ੍ਰੈੱਸ ਸਕੱਤਰ ਗੁਰਬਿੰਦਰ ਸਿੰਘ, ਖਜ਼ਾਨਚੀ ਜਗਜੀਤ ਸਿੰਘ ਖਵਾਸਪੁਰ 'ਤੇ ਆਧਾਰਿਤ 28 ਮੈਂਬਰੀ ਐਗਜ਼ੈਕਟਿਵ ਕਮੇਟੀ ਦਾ ਵੀ ਗਠਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲਾ ਆਬਜ਼ਰਵਰ ਸਵਿੰਦਰ ਸਿੰਘ ਚੁਤਾਲਾ ਤੇ ਜਸਬੀਰ ਸਿੰਘ ਪਿੱਦੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲਾ ਕਾਨੂੰਨ ਪਾਸ ਕੀਤਾ ਹੈ, ਜਿਸ ਨਾਲ ਕਾਰਪੋਰੇਟ ਜਗਤ ਦਾ ਸਿੱਧਾ ਨਿਵੇਸ਼ ਖੇਤੀ ਸੈਕਟਰ ਵਿਚ ਹੋਵੇਗਾ। ਇਸ ਨਾਲ ਕਿਸਾਨਾਂ ਨੂੰ ਜ਼ਮੀਨਾਂ ਤੋਂ ਪਾਸੇ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਕਿਸਾਨਾਂ-ਮਜ਼ਦੂਰਾਂ ਨਾਲ ਕੀਤੇ ਸਾਰੇ ਵਾਅਦੇ ਖੋਖਲੇ ਸਾਬਤ ਹੋਏ ਹਨ। ਇਸ ਮੌਕੇ ਸਵਿੰਦਰ ਸਿੰਘ ਤੁੜ, ਹਰਭਜਨ ਸਿੰਘ ਧੂੰਦਾ, ਬਲਦੇਵ ਸਿੰਘ ਜੌਹਲ, ਗੁਰਬਚਨ ਸਿੰਘ, ਮੋਹਣ ਸਿੰਘ ਟਾਂਡਾ, ਸੁਰਜੀਤ ਸਿੰਘ ਜਾਮਾਰਾਏ, ਸਵਿੰਦਰ ਸਿੰਘ ਵੇਂਈ ਪੂਈਂ, ਗੁਰਮੇਜ ਸਿੰਘ ਧੂੰਦਾ ਤੇ ਸਤਨਾਮ ਸਿੰਘ ਭੈੱਲ ਆਦਿ ਆਗੂ ਹਾਜ਼ਰ ਸਨ।
ਪੁਨੀਤ ਗਰਗ ਦਾ 2 ਦਿਨਾ ਪੁਲਸ ਰਿਮਾਂਡ ਵਧਿਆ
NEXT STORY