ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਸੂਬਾ ਸਰਕਾਰ ਖੁਦਕੁਸ਼ੀ ਕਰਨ ਵਾਲੇ ਸਿਰਫ ਉਨ੍ਹਾਂ ਕਿਸਾਨਾਂ ਦਾ ਹੀ ਪੂਰਾ ਕਰਜ਼ਾ ਮੁਆਫ ਕਰੇਗੀ, ਜਿਨ੍ਹਾਂ ਨੇ ਕੈਪਟਨ ਸਰਕਾਰ ਬਣਨ ਤੋਂ ਬਾਅਦ ਮੌਤ ਦੀ ਰਾਹ ਚੁਣੀ ਹੈ। ਇਸ ਮਾਮਲੇ 'ਚ ਮਨਪ੍ਰੀਤ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਕੋਈ ਨਾ ਕੋਈ ਕੱਟ ਆਫ ਡੇਟ ਨਿਰਧਾਰਿਤ ਕਰਨੀ ਹੀ ਪਵੇਗੀ। ਅਜਿਹੀ ਨਹੀਂ ਹੋਵੇਗਾ ਤਾਂ ਜਿਸ ਨੇ 10 ਸਾਲ ਪਹਿਲਾਂ ਖੁਦਕੁਸ਼ੀ ਕੀਤੀ ਹੈ, ਫਿਰ ਉਸ ਦਾ ਵੀ ਕਰਜ਼ਾ ਮੁਆਫ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਵਾਅਦੇ ਨੂੰ ਪੂਰਾ ਕਰਨ ਵੱਲ ਕਦਮ ਵਧਾਉਂਦੇ ਹੋਏ 3,600 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ, ਜਦੋਂ ਕਿ 1500 ਕਰੋੜ ਰੁਪਏ ਬਜਟ 'ਚ ਰੱਖੇ ਜਾਣਗੇ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕਰਨ ਵਾਲੀ ਕਾਂਗਰਸ ਸਰਕਾਰ ਹੁਣ ਬੈਕਫੁੱਟ 'ਤੇ ਜਾ ਰਹੀ ਹੈ, ਇਸੇ ਲਈ ਖੁਦਕੁਸ਼ੀਆਂ ਕਰਨ ਵਾਲੇ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਕੀਤਾ ਜਾ ਰਿਹਾ।
ਦਰਗਾਹ ਦੀ ਗੋਲਕ ਚੋਰੀ ਕਰਨ ਵਾਲੇ ਅਣਪਛਾਤੇ ਚੋਰਾਂ ਖਿਲਾਫ਼ ਕੇਸ ਦਰਜ
NEXT STORY