ਸਮਰਾਲਾ (ਵਿਪਨ, ਗਰਗ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਮਰਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸਵੇਰੇ 5.30 ਵਜੇ ਘੁਲਾਲ ਟੋਲ ਪਲਾਜ਼ਾ ਨੂੰ ਫਰੀ ਕਰ ਦਿੱਤਾ। ਇਹ ਟੋਲ ਪਲਾਜ਼ਾ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਬਣਿਆ ਹੋਇਆ ਹੈ। ਇੱਥੇ ਕਿਸਾਨਾਂ ਨੇ ਧਰਨਾ ਲਾ ਕੇ ਟੋਲ ਪਲਾਜ਼ੇ ਨੂੰ ਲੋਕਾਂ ਲਈ 22 ਫਰਵਰੀ ਦੀ ਰਾਤ 12 ਵਜੇ ਤੱਕ ਫਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਟ੍ਰੈਫਿਕ ਨਿਯਮ ਲਾਗੂ, ਕਾਰਾਂ-ਗੱਡੀਆਂ ਚਲਾਉਣ ਵਾਲੇ ਜ਼ਰਾ ਧਿਆਨ ਨਾਲ ਪੜ੍ਹਨ ਇਹ ਖ਼ਬਰ
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਕੇਂਦਰ ਦੀ ਸਰਕਾਰ ਜਦੋਂ ਤੱਕ ਸਾਡੀਆਂ ਮੰਗਾਂ ਨੂੰ ਨਹੀਂ ਮੰਨੇਗੀ, ਉਦੋਂ ਤੱਕ ਕਿਸਾਨ ਸੜਕਾਂ 'ਤੇ ਆ ਕੇ ਇਸੇ ਤਰ੍ਹਾਂ ਸੰਘਰਸ਼ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਫ਼ੈਸਲਾ ਲਿਆ ਗਿਆ ਸੀ ਕਿ ਦੇਸ਼ ਭਰ 'ਚ ਸਾਰੇ ਟੋਲ ਪਲਾਜ਼ਾ 3 ਦਿਨ ਲਈ ਫਰੀ ਕਰਵਾਏ ਜਾਣਗੇ ਅਤੇ ਜਿਸ ਜ਼ਿਲ੍ਹੇ 'ਚ ਟੋਲ ਪਲਾਜ਼ਾ ਨਹੀਂ ਹੈ, ਉੱਥੇ ਭਾਜਪਾ ਆਗੂਆਂ ਦੇ ਘਰਾਂ ਅਤੇ ਡੀ. ਸੀ. ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ 22 ਤਾਰੀਖ਼ ਨੂੰ ਪੈਟਰੋਲ ਪੰਪ ਬੰਦ ਹੋਣਗੇ ਜਾਂ ਨਹੀਂ! ਜਾਣੋ ਕੀ ਹੈ ਡੀਲਰਾਂ ਦਾ ਨਵਾਂ ਪਲਾਨ
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਜੋ ਦਿੱਲੀ ਵੱਲ ਜਾਂਦੇ ਕਿਸਾਨਾਂ ਨੂੰ ਬਾਰਡਰ 'ਤੇ ਰੋਕ ਕੇ ਅੱਥਰੂ ਗੈਸ ਦੇ ਗੋਲੇ ਅਤੇ ਹੋਰ ਤਸ਼ੱਦਦ ਕੀਤੇ ਜਾ ਰਹੇ ਹਨ, ਉਹ ਬਹੁਤ ਹੀ ਨਿੰਦਣਯੋਗ ਹੈ ਕਿਉਂਕਿ ਕਿਸਾਨਾਂ ਵੱਲੋਂ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਵੱਲ ਕੂਚ ਕੀਤਾ ਗਿਆ ਸੀ। ਸੜਕਾਂ 'ਤੇ ਜਾਮ 'ਚ ਪਰੇਸ਼ਾਨ ਹੋ ਰਹੇ ਆਮ ਲੋਕਾਂ ਬਾਰੇ ਜਦੋਂ ਹਰਦੀਪ ਸਿੰਘ ਗਿਆਸਪੁਰਾ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਇਹ ਸੰਘਰਸ਼ ਅਸੀਂ ਤੁਹਾਡੇ ਲਈ ਵੀ ਲੜ ਰਹੇ ਹਾਂ, ਇਸ 'ਚ ਸਾਡਾ ਪੂਰਨ ਸਹਿਯੋਗ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 22 ਤਾਰੀਖ਼ ਨੂੰ ਪੈਟਰੋਲ ਪੰਪ ਬੰਦ ਹੋਣਗੇ ਜਾਂ ਨਹੀਂ! ਜਾਣੋ ਕੀ ਹੈ ਡੀਲਰਾਂ ਦਾ ਨਵਾਂ ਪਲਾਨ
NEXT STORY