ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ, ਜਿਸ ਦੌਰਾਨ 26 ਮਾਰਚ ਨੂੰ ਹੋਣ ਵਾਲੇ ਚੰਡੀਗੜ੍ਹ ਕੂਚ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਫਿਲਹਾਲ ਸੰਯੁਕਤ ਕਿਸਾਨ ਮੋਰਚੇ ਨੇ 26 ਮਾਰਚ ਦਾ ਚੰਡੀਗੜ੍ਹ ਕੂਚ ਟਾਲ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਸਰਕਾਰ ਨਾਲ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਜੰਗ ਦਾ ਮੈਦਾਨ ਬਣਿਆ ਪੰਜਾਬ ਦਾ ਇਹ ਡਾਕਖਾਨਾ, ਥੱਪੜੋ-ਥੱਪੜੀ ਹੋਏ ਮੁਲਾਜ਼ਮ ਤੇ ਹੋਇਆ...
ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਗਈ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਡੇ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਾਹੌਲ ਸਹੀ ਨਹੀਂ ਹੋ ਜਾਂਦਾ ਤਾਂ ਉਦੋਂ ਤੱਕ ਮੀਟਿੰਗ ਦਾ ਕੋਈ ਤੁਕ ਨਹੀਂ ਬਣਦਾ। ਅਸੀਂ ਕਿਸੇ ਵੀ ਤਰ੍ਹਾਂ ਦੀ ਬੈਠਕ ਤੋਂ ਭੱਜ ਨਹੀਂ ਰਹੇ ਹਾਂ। ਸਾਥੀਆਂ ਦੀ ਰਿਹਾਈ ਮਗਰੋਂ ਹੀ ਮੀਟਿੰਗ ਕਰਾਂਗੇ। ਸਾਨੂੰ ਗ੍ਰਿਫ਼ਤਾਰੀ ਦਾ ਕੋਈ ਡਰ ਨਹੀਂ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਜੋ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਹੈ, ਉਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਚੰਡੀਗੜ੍ਹ ਵਿਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਗਲੀ ਰਣਨੀਤੀ ਉਲੀਕਣ 'ਤੇ ਵਿਚਾਰ-ਚਰਚਾ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਵੱਡੇ ਫ਼ੈਸਲੇ, ਹਰਪਾਲ ਚੀਮਾ ਨੇ ਦਿੱਤਾ ਵੱਡਾ ਬਿਆਨ
ਇਹ ਵੀ ਪੜ੍ਹੋ : ਪੰਜਾਬ ਦਾ ਇਹ ਇਲਾਕਾ ਕਰ 'ਤਾ ਸੀਲ! ਲਗਾ 'ਤੇ ਦਿੱਤੇ ਗਏ ਨਾਕੇ, ਚੱਪੇ-ਚੱਪੇ 'ਤੇ ਪੁਲਸ ਫੋਰਸ ਤਾਇਨਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡਰਾਈਵਿੰਗ ਲਾਈਸੈਂਸ ਨੂੰ ਲੈ ਕੇ ਚੰਗੀ ਖ਼ਬਰ, ਵਿਧਾਨ ਸਭਾ 'ਚ ਟਰਾਂਸੋਪਰਟ ਮੰਤਰੀ ਨੇ ਦਿੱਤੀ ਜਾਣਕਾਰੀ
NEXT STORY