ਚੰਡੀਗੜ੍ਹ (ਵੈੱਬ ਡੈਸਕ): ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਇਕ ਵਾਰ ਫ਼ਿਰ ਮੀਟਿੰਗ ਦਾ ਸੱਦਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਨ ਸਿੰਘ ਪੰਧੇਰ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ ਹੈ। ਇਹ ਮੀਟਿੰਗ 19 ਮਾਰਚ ਨੂੰ ਸਵੇਰੇ 11 ਵਜੇ ਚੰਡੀਗੜ੍ਹ ਦੇ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਮਡੀਨਿਸਟ੍ਰੇਸ਼ਨ ਪੰਜਾਬ ਵਿਚ ਹੋਣ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਗ੍ਰਨੇਡ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ! ਤੜਕਸਾਰ ਹੋਈ ਗੋਲ਼ੀਆਂ ਦੀ ਤਾੜ-ਤਾੜ

ਦੱਸ ਦਈਏ ਕਿ ਕਿਸਾਨਾਂ ਵੱਲੋਂ ਫ਼ਸਲਾਂ ਦੀ ਐੱਮ.ਐੱਸ.ਪੀ. 'ਤੇ ਖ਼ਰੀਦ ਸਬੰਧੀ ਕਾਨੂੰਨ ਬਣਾਉਣ ਤੋਂ ਇਲਾਵਾ ਪਹਿਲੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਪਰਚਿਆਂ ਨੂੰ ਰੱਦ ਕਰਵਾਉਣ ਦੇ ਨਾਲ-ਨਾਲ ਹੋਰ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਪਹਿਲਾਂ 22 ਫ਼ਰਵਰੀ ਨੂੰ ਵੀ ਮੀਟਿੰਗ ਹੋਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Goa 'ਚ ਵੀਕੈਂਡ ਬਿਤਾਉਣ ਨਾਲੋਂ ਸਸਤਾ ਹੈ Dubai ਘੁੰਮਣਾ ! Indian Tourism ਨੂੰ ਲੈ ਕੇ ਹੈਰਾਨ ਕਰਨ ਵਾਲਾ ਦਾਅਵਾ...
NEXT STORY