ਜਲੰਧਰ (ਵੈੱਬ ਡੈਸਕ, ਸੋਨੂੰ ਮਹਾਜਨ, ਜਤਿੰਦਰ ਚੋਪੜਾ)—ਗੰਨੇ ਦੇ ਭਾਅ ਨੂੰ ਲੈ ਕੇ ਕਿਸਾਨਾਂ ਦਾ ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ’ਤੇ ਧਰਨਾ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਅੱਜ ਕਿਸਾਨਾਂ ਦੇ ਧਰਨੇ ਦਾ ਚੌਥਾ ਦਿਨ ਹੈ, ਉਥੇ ਹੀ ਅੱਜ ਜਲੰਧਰ ਵਿਖੇ ਡੀ. ਸੀ. ਕੰਪਲੈਕਸ ’ਚ ਕਿਸਾਨ ਜਥੇਬੰਦੀਆਂ ਦੀ ਖੇਤੀਬਾੜੀ ਮਾਹਿਰਾਂ ਸਣੇ ਸਰਕਾਰੀ ਅਧਿਕਾਰੀਆਂ ਵਿਚਾਲੇ ਕੀਤੀ ਗਈ ਮੀਟਿੰਗ ਹੁਣ ਖ਼ਤਮ ਹੋ ਗਈ। ਹੁਣ ਕੱਲ੍ਹ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਕਿਸਾਨ ਜਥੇਬੰਦੀਆਂ ਦੀ ਦੁਪਹਿਰ 3 ਵਜੇ ਮੀਟਿੰਗ ਹੋਵੇਗੀ, ਜਿੱਥੇ ਕੋਈ ਨਤੀਜਾ ਨਿਕਲ ਸਕੇਗਾ।
ਇਹ ਵੀ ਪੜ੍ਹੋ: ਜਲੰਧਰ ਵਿਖੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ, ਅੱਜ ਉਲੀਕੀ ਜਾਵੇਗੀ ਅਗਲੀ ਰਣਨੀਤੀ
ਇਸ ਦੌਰਾਨ ਮਨਜੀਤ ਸਿੰਘ ਰਾਏ, ਬਲਬੀਰ ਸਿੰਘ ਰਾਜੇਵਾਲ, ਦੋਆਬਾ ਕਿਸਾਨ ਯੂਨੀਅਨ ਦੇ ਆਗੂ ਮੁਕੇਸ਼ ਸਿੰਘ ਸਮੇਤ ਖੇਤੀਬਾੜੀ ਮਾਹਿਰਾਂ ਨਾਲ ਸ਼ਾਮਲ ਸਨ। ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਮਾਹਿਰਾਂ ਸਾਹਮਣੇ ਆਪਣਈਆਂ ਮੰਗਾਂ ਨੂੰ ਰੱਖਿਆ ਗਿਆ ਹੈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਮੌਜੂਦਗੀ ’ਚ ਕਿਸਾਨ ਆਗੂਆਂ ਨੇ ਗੰਨੇ ’ਤੇ ਐੱਮ.ਐੱਸ.ਪੀ. ਲਗਾਉਣ ਦੇ ਇਲਾਵਾ ਹਰਿਆਣਾ ਦੇ ਮੁਕਾਬਲੇ ਗੰਨੇ ਦੇ ਮੁੱਲ ਵਧਾ ਕੇ 400 ਰੁਪਏ ਕਰਨ ਦੀ ਮੰਗ ਰੱਖੀ। ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਬੰਦ ਨੂੰ ਕਿਸਾਨਾਂ ਨੇ ਪੋਸਟਪੋਨ ਕੀਤਾ ਜਦਕਿ ਧਰਨਾ ਉਸੇ ਤਰ੍ਹਾਂ ਹੀ ਜਾਰੀ ਰਹੇਗਾ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਚੰਡੀਗੜ੍ਹ ’ਚ ਹੋਣ ਵਾਲੀ ਮੀਟਿੰਗ ’ਚ ਨਤੀਜਾ ਨਿਕਲਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਜਾ ਰਿਹਾ ਧਰਨਾ ਅਜੇ ਜਾਰੀ ਰਹੇਗਾ।
ਇਹ ਵੀ ਪੜ੍ਹੋ: ਗੋਰਾਇਆ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸਰਪੰਚ ਨੇ ਪੁਲਸ ਦੀ ਕਾਰਗੁਜ਼ਾਰੀ ਦੀ ਖੋਲ੍ਹੀ ਪੋਲ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
SGPC ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਲਈ ਵਿਦੇਸ਼ਾਂ ’ਚ ਪ੍ਰਿੰਟਿੰਗ ਪ੍ਰੈੱਸਾਂ ਕਰੇਗੀ ਸਥਾਪਿਤ : ਬੀਬੀ ਜਗੀਰ ਕੌਰ
NEXT STORY