ਚੰਡੀਗੜ੍ਹ : ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨ 10ਵੇਂ ਦਿਨ ਵੀ ਦਿੱਲੀ ਬਾਰਡਰ 'ਤੇ ਡਟੇ ਹੋਏ ਹਨ। ਸਰਕਾਰ ਨਾਲ ਅੱਜ ਹੋਣ ਵਾਲੀ ਪੰਜਵੇਂ ਦੌਰ ਦੀ ਬੈਠਕ ਤੋਂ ਪਹਿਲਾਂ ਕਿਸਾਨਾਂ ਨੇ ਆਪਣਾ ਰੁੱਖ ਹੋਰ ਸਖ਼ਤ ਕਰ ਲਿਆ ਹੈ। ਕਿਸਾਨਾਂ ਨੇ 8 ਦਸੰਬਰ ਨੂੰ 'ਭਾਰਤ ਬੰਦ' ਦਾ ਐਲਾਨ ਕਰਦੇ ਹੋਏ ਧਮਕੀ ਦਿੱਤੀ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਰਾਸ਼ਟਰੀ ਰਾਜਧਾਨੀ ਪੁੱਜਣ ਵਾਲੀਆਂ ਸੜਕਾਂ ਬੰਦ ਕਰ ਦੇਣਗੇ।
ਇਹ ਵੀ ਪੜ੍ਹੋ : 'ਰਵਨੀਤ ਬਿੱਟੂ' ਨੇ ਕੰਗਨਾ ਨੂੰ ਦਿੱਤਾ ਠੋਕਵਾਂ ਜਵਾਬ, ਦਿਲਜੀਤ ਦੇ ਹੱਕ 'ਚ ਡਟੇ
ਸੂਤਰਾਂ ਮੁਤਾਬਕ ਸਰਕਾਰ ਨੇ ਗਤੀਰੋਧ ਖ਼ਤਮ ਕਰਨ ਲਈ ਉਨ੍ਹਾਂ ਗੱਲਾਂ ਦਾ ਸੰਭਾਵਿਤ ਹੱਲ ਤਿਆਰ ਕਰ ਲਿਆ ਹੈ, ਜਿਨ੍ਹਾਂ 'ਤੇ ਕਿਸਾਨਾਂ ਨੂੰ ਇਤਰਾਜ਼ ਹੈ। ਕਿਸਾਨਾਂ ਨੇ ਵੀ ਬੀਤੇ ਦਿਨ ਬੈਠਕ ਕੀਤੀ। ਬੈਠਕ ਮਗਰੋਂ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਸਵੀਕਾਰ ਨਹੀਂ ਕਰਦੀ ਤਾਂ ਉਹ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਹੋਰ ਤੇਜ਼ ਕਰਨਗੇ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਅੱਜ ਤੋਂ ਚੱਲੇਗੀ ਕਾਲਕਾ-ਨਵੀਂ ਦਿੱਲੀ ਸ਼ਤਾਬਦੀ
ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਬੀਤੇ ਦਿਨ ਹੋਈ ਉਨ੍ਹਾਂ ਦੀ ਬੈਠਕ 'ਚ 8 ਦਸੰਬਰ ਨੂੰ 'ਭਾਰਤ ਬੰਦ' ਦੇ ਸੱਦੇ ਦਾ ਫ਼ੈਸਲਾ ਕੀਤਾ ਗਿਆ ਅਤੇ ਇਸ ਦੌਰਾਨ ਸਾਰੇ ਟੋਲ ਪਲਾਜ਼ਿਆਂ ਨੂੰ ਵੀ ਕਬਜ਼ੇ 'ਚ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਗਿਆ ਤਾਂ ਅਸੀਂ ਆਉਣ ਵਾਲੇ ਦਿਨਾਂ 'ਚ ਦਿੱਲੀ ਦੀਆਂ ਬਾਕੀ ਸੜਕਾਂ ਨੂੰ ਬੰਦ ਕਰਨ ਦੀ ਯੋਜਨਾ ਬਣਾਈ ਹੈ। ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸ਼ਨੀਵਾਰ ਨੂੰ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਪੁਤਲੇ ਫੂਕੇ ਜਾਣਗੇ।
ਇਹ ਵੀ ਪੜ੍ਹੋ : ਐਵਾਰਡ ਵਾਪਸ ਕਰਨ ਮਗਰੋਂ 'ਵੱਡੇ ਬਾਦਲ' ਦੀ ਸਰਕਾਰ ਨੂੰ ਚਿਤਾਵਨੀ (ਵੀਡੀਓ)
7 ਦਸੰਬਰ ਨੂੰ ਖਿਡਾਰੀ ਕਿਸਾਨਾਂ ਨਾਲ ਇਕਜੁੱਟਤਾ ਦਿਖਾਉਂਦੇ ਹੋਏ ਆਪਣੇ ਐਵਾਰਡ ਵਾਪਸ ਕਰਨਗੇ। ਦੱਸਣਯੋਗ ਹੈ ਕਿ ਕਿਸਾਨ ਆਗੂ ਇਸ ਮੰਗ 'ਤੇ ਅੜ ਗਏ ਹਨ ਕਿ ਇਨ੍ਹਾਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਨਵੇਂ ਕਾਨੂੰਨਾਂ 'ਚ ਸੋਧ ਨਹੀਂ ਚਾਹੁੰਦੇ, ਸਗੋਂ ਉਹ ਚਾਹੁੰਦੇ ਹਨ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।
ਨੋਟ : ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਅੱਜ ਦੀ ਬੈਠਕ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕੰਗਣਾ ਦੀਆਂ ਵਧੀਆਂ ਮੁਸ਼ਕਲਾਂ, ਮੋਗਾ ਦੇ ਐਡਵੋਕੇਟ ਨੇ ਭੇਜਿਆ ਕਾਨੂੰਨੀ ਨੋਟਿਸ
NEXT STORY