ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਕਪਾਹ ਉਤਪਾਦਕਾਂ ਨੂੰ ਪਹਿਲੀ ਅਪ੍ਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਸੂਬਾ ਸਰਕਾਰ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇੱਥੇ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਦੀ ਕਾਸ਼ਤ ਲਈ 1 ਅਪ੍ਰੈਲ ਤੋਂ ਨਹਿਰੀ ਪਾਣੀ ਮੁਹੱਈਆ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਜ਼ਰੂਰ ਯਕੀਨੀ ਬਣਾਈ ਜਾਵੇ ਤਾਂ ਜੋ ਕਪਾਹ ਉਤਪਾਦਕਾਂ ਨੂੰ ਵੱਡੇ ਪੱਧਰ 'ਤੇ ਫਾਇਦਾ ਯਕੀਨੀ ਬਣੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਸੀਜ਼ਨ ਦੌਰਾਨ ਕਪਾਹ ਉਤਪਾਦਕਾਂ ਲਈ ਪਾਣੀ ਮੁਹੱਈਆ ਕਰਨਾ ਸਮੇਂ ਦੀ ਲੋੜ ਹੈ।
ਇਹ ਵੀ ਪੜ੍ਹੋ : ਇਮਰਾਨ ਖਾਨ 'ਤੇ ਫਿਰ ਮੰਡਰਾਇਆ ਗ੍ਰਿਫ਼ਤਾਰੀ ਦਾ ਖ਼ਤਰਾ, ਹੁਣ ਇਸ ਮਾਮਲੇ 'ਚ ਗੈਰ-ਜ਼ਮਾਨਤੀ ਵਾਰੰਟ ਹੋਏ ਜਾਰੀ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਿਲਕੁਲ ਟੇਲਾਂ ਉੱਤੇ ਪੈਂਦੇ ਪਿੰਡਾਂ ਵਿੱਚ ਵੀ ਕਪਾਹ ਦੀ ਫ਼ਸਲ ਲਈ ਢੁੱਕਵੀਂ ਮਾਤਰਾ ਵਿੱਚ ਪਾਣੀ ਪੁੱਜਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਵਾਰੀ ਸਿਰ ਨਹਿਰੀ ਪਾਣੀ ਮਿਲਣਾ ਯਕੀਨੀ ਬਣੇ, ਜਿਸ ਨਾਲ ਪੂਰੀ ਕਪਾਹ ਪੱਟੀ ਨੂੰ ਫਾਇਦਾ ਹੋਵੇਗਾ। ਨਹਿਰੀ ਪਾਣੀ ਦੀ ਚੋਰੀ 'ਤੇ ਨਿਗਰਾਨੀ ਰੱਖਣ ਲਈ ਪੁਲਸ ਨੂੰ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : ਈਰਾਨ 'ਚ ਕੁੜੀਆਂ ਨਾਲ ਹੈਵਾਨੀਅਤ, ਸਕੂਲ ਜਾਣ ਤੋਂ ਰੋਕਣ ਲਈ ਦਿੱਤਾ ਜਾ ਰਿਹਾ ਜ਼ਹਿਰ!
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੂਰੇ ਨਹਿਰੀ ਸਿਸਟਮ ਦੀ ਢੁੱਕਵੀਂ ਸਫ਼ਾਈ ਵੀ ਯਕੀਨੀ ਬਣਾਉਣ ਲਈ ਆਖਦਿਆਂ ਕਿਹਾ ਕਿ ਇਹ ਕੰਮ ਪੇਸ਼ੇਵਰ ਢੰਗ ਨਾਲ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਕੰਮ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਸਮੁੱਚੀ ਨਹਿਰੀ ਪ੍ਰਣਾਲੀ ਦੀ ਸਫ਼ਾਈ 31 ਮਾਰਚ ਤੱਕ ਜ਼ਰੂਰ ਮੁਕੰਮਲ ਹੋ ਜਾਵੇ ਤਾਂ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਮਾਲ ਮੁਕੱਦਮੇ ’ਚ ਜ਼ਬਤ ਵਾਹਨਾਂ ਨੂੰ ਲੱਗੀ ਭਿਆਨਕ ਅੱਗ, 60 ਮੋਟਰਸਾਈਕਲ ਤੇ 12 ਗੱਡੀਆਂ ਸੜ ਕੇ ਸੁਆਹ
NEXT STORY