ਬੁਢਲਾਡਾ/ਬੋਹਾ (ਬਾਂਸਲ) : ਕੇਂਦਰ ਦੇ ਕਾਲੇ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਬੋਹਾ ਦੀ ਅਨਾਜ ਮੰਡੀ ਤੋਂ ਹਜ਼ਾਰਾਂ ਦੀ ਤਦਾਦ 'ਚ ਦਿੱਲੀ ਵੱਲ ਕੂਚ ਕਰਦਿਆਂ ਹਰਿਆਣਾ ਦੇ ਬਾਹਮਣਵਾਲਾ ਬਾਰਡਰ ਵਿਖੇ ਪੁਲਸ ਦੇ ਬੈਰੀਗੇਟ ਤੋੜਦਿਆਂ ਹਰਿਆਣਾ 'ਚ ਦਾਖ਼ਲ ਹੋ ਗਏ ਹਨ। ਇਸ ਮੌਕੇ 'ਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਸਾਨ ਸਭਾ ਦੇ ਕਾਮਰੇਡ ਹਰਦੇਵ ਅਰਸ਼ੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬੁਰਜਗਿੱਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਵਰਨ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਸਵਰਨਜੀਤ ਸਿੰਘ ਦਲਿਓ ਸਮੇਤ ਹਜ਼ਾਰਾਂ ਦੀ ਗਿਣਤੀ 'ਚ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਪੰਜਾਬ ਪੁਲਸ ਨੇ ਬਾਰਡਰ ਦੇ ਪਿੰਡ ਲੱਖੀਵਾਲ ਵਿਖੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਸੀ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਆਏ SGPC ਨੇ ਕੀਤਾ ਵੱਡਾ ਐਲਾਨ
ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਮਹਿੰਦਰਪਾਲ, ਐੱਸ. ਐੱਸ. ਪੀ. ਸੁਰਿੰਦਰ ਲਾਂਬਾ, ਐੱਸ. ਡੀ. ਐੱਮ. ਸਾਗਰ ਸੇਤੀਆ, ਡੀ. ਐੱਸ. ਪੀ. ਬਲਜਿੰਦਰ ਸਿੰਘ ਪੰਨੂ, ਐੱਸ. ਪੀ. ਸਤਨਾਮ ਸਿੰਘ ਸਮੇਤ ਭਾਰੀ ਪੁਲਸ ਫੋਰਸ ਹਾਜ਼ਰ ਸੀ। ਰੋਸ ਪ੍ਰਦਰਸ਼ਨ ਦੌਰਾਨ ਆੜ੍ਹਤੀਆ ਐਸੋਸੀਏਸ਼ਨ ਬੁਢਲਾਡਾ, ਬਰੇਟਾ, ਬੋਹਾ ਸਮੇਤ ਮੈਡੀਕਲ ਪ੍ਰੈਕਟੀਸ਼ਨਰ ਐਸ਼ੋਸ਼ੀਏਸਨ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਆਗੂ ਅਤੇ ਮਜ਼ਦੂਰ ਵਰਗ ਸ਼ਾਮਲ ਸਨ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਸੰਗਠਨਾਂ ਨੇ ਦਿੱਲੀ ਕੂਚ ਦਾ ਐਲਾਨ ਕੀਤਾ ਹੈ।
ਕਿਸਾਨਾਂ ਨੂੰ ਰੋਕਣ ਲਈ ਪ੍ਰਦੇਸ਼ ਸਰਕਾਰ ਨੇ ਵੀ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਹਨ। ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਯਾਨੀ ਕਿ 26 ਨਵੰਬਰ ਨੂੰ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ।
ਇਹ ਵੀ ਪੜ੍ਹੋ : ਟਰੈਕਟਰ-ਟਰਾਲੀਆਂ 'ਤੇ ਸਵਾਰ ਹੋ ਕੇ ਕਿਸਾਨਾਂ ਨੇ ਪਿੰਡ ਭਾਗਸਰ ਤੋਂ ਦਿੱਲੀ ਲਈ ਘੱਤੀਆਂ ਵਹੀਰਾਂ
ਸਿਹਤ ਮੰਤਰੀ ਬਲਬੀਰ ਸਿੱਧੂ ਨੇ 160 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
NEXT STORY