ਪਟਿਆਲਾ/ਸਨੌਰ (ਮਨਦੀਪ ਜੋਸਨ)- ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 98ਵੇਂ ਦਿਨ ਵੀ ਖਨੌਰੀ ਕਿਸਾਨ ਮੋਰਚਾ ਉੱਪਰ ਜਾਰੀ ਰਿਹਾ, ਜਿਨ੍ਹਾਂ ਨੂੰ ਡ੍ਰਿੱਪ ਰਾਹੀਂ ਉਨ੍ਹਾਂ ਦੀ ਡਾਕਟਰੀ ਸਹਾਇਤਾ ਜਾਰੀ ਹੈ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਭਰ ’ਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਦੇਸ਼-ਭਰ ਦੇ ਆਗੂਆਂ ਦੀ ਆਨਲਾਈਨ ਮੀਟਿੰਗ ਹੋਈ। ਇਸ ’ਚ ਪੂਰੇ ਭਾਰਤ ਤੋਂ 25 ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ’ਤੇ 5 ਮਾਰਚ ਨੂੰ ਦੇਸ਼ ਭਰ ਵਿਚ 1 ਦਿਨ ਦੀ ਸੰਕੇਤਿਕ ਭੁੱਖ ਹੜਤਾਲ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ- ਪੰਜਾਬ 'ਚ ਚੱਲ ਰਿਹਾ ਵੱਡਾ Fraud, ਕਿਤੇ ਤੁਸੀਂ ਤਾਂ ਨਹੀਂ ਲਵਾ ਲਿਆ 'ਚੂਨਾ' !
ਇਸ ਦੌਰਾਨ ਸੂਬਾ ਪੱਧਰੀ ਮਹਾਪੰਚਾਇਤਾਂ ਲਈ ਰਣਨੀਤੀ ਬਣਾਈ। ਦੇਸ਼ ਭਰ ’ਚ ਹੋਣ ਵਾਲੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਲਈ ਜ਼ਿਲਾ ਪੱਧਰ ’ਤੇ ਮੀਟਿੰਗਾਂ ਦਾ ਦੌਰ ਜਾਰੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਤਿੰਨਾਂ ਮੋਰਚਿਆਂ ’ਤੇ ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਮਹਿਲਾ ਮਹਾਪੰਚਾਇਤ ਕੀਤੀ ਜਾਵੇਗੀ, ਜਿਸ ਦੀਆਂ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਹਨ।

ਕਿਸਾਨ ਆਗੂ ਕੁਰਬਰੂ ਸ਼ਾਂਤਾਕੁਮਾਰ, ਜੋ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਲਈ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਬੰਗਲੌਰ ’ਚ ਆਪ੍ਰੇਸ਼ਨ ਕਰਵਾਉਣ ਤੋਂ ਬਾਅਦ ਤੇਜ਼ੀ ਨਾਲ ਠੀਕ ਹੋ ਰਹੇ ਹਨ ਅਤੇ ਜਲਦੀ ਹੀ ਉਨ੍ਹਾਂ ਦੇ ਮੁੜ ਅੰਦੋਲਨ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਦੋਸਤ ਨੇ ਹੀ ਦੋਸਤ ਨੂੰ ਦਿੱਤੀ ਰੂਹ ਕੰਬਾਊ ਮੌਤ, ਕਤਲ ਕਰ ਲਾਸ਼ ਦੇ ਕਰ'ਤੇ ਟੋਟੇ, ਗੰਦੇ ਨਾਲ਼ੇ 'ਚ ਸੁੱਟਿਆ ਸਿਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਛਾਪੇ ਮਾਰ-ਮਾਰ 10 ਨੂੰ ਕੀਤਾ ਕਾਬੂ
NEXT STORY